

ਮਾਨਸਾ, 03 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ, ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਕੁਮਾਰ ਵਰਮਾ ਨੇ ਮਾਨਸਾ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ।
ਉਨ੍ਹਾਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਸਗੋਂ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ। ਇਸ ਦੌਰਾਨ ਜਾਗਰੂਕਤਾ ਕੈਂਪ ਲਗਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਕਾਊਂਸਲਰ ਰਾਜਿੰਦਰ ਵਰਮਾ ਵਲੋਂ ਬੱਚਿਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਕੀਮਾਂ ਸਪੋਸਰਸਿ਼ਪ ਤੇ ਫੋਸਟਰ ਕੇਅਰ ਬਾਰੇ ਦੱਸਿਆ ਤੇ ਹੋਰਨਾਂ ਵਿਭਾਗਾਂ ਤੋ ਬੱਚਿਆਂ ਨੂੰ ਮਿਲਣ ਵਾਲੀਆ ਸਹੂਲਤਾਂ ਤੋ ਜਾਣੂ ਕਰਵਾਇਆ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ।
ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਆਧਿਆਪਕਾ ਨੂੰ ਬੱਚਿਆਂ ਨੂੰ ਸਰੀਰਿਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਸਬੰਧਤ ਸੇਵਾਵਾਂ ਲਈ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।























