ਮਾਨਸਾ ਵਿਖੇ ਮੰਤਰੀ ਭਾਰਤ ਭੂਸ਼ਣ ਆਸ਼ੂ ਲਹਿਰਾਉਗੇ ਕੌਮੀ ਝੰਡਾ

0
76

ਮਾਨਸਾ, 25 ਜਨਵਰੀ ( (ਸਾਰਾ ਯਹਾ,ਬਲਜੀਤ ਸ਼ਰਮਾ)  ) : 26 ਜਨਵਰੀ 2020 ਗਣਤੰਤਰਤਾ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸ਼੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਨਿਭਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਬਣੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਰਿਆਤ ਨੇ ਦੱਸਿਆ ਕਿ ਗਣਤੰਤਰਤਾ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਵਿਭਾਗ ਨੂੰ ਜੋ ਵੀ ਡਿਊਟੀ ਸੌਂਪੀ ਗਈ ਹੈ, ਉਸ ਵਿਭਾਗ ਵੱਲੋਂ ਆਪਣੇ ਕੰਮ ਪੂਰੇ ਕਰ ਲਏ ਗਏ ਹਨ। ਇਸ ਤੋਂ ਇਲਾਵਾ ਇਸ ਵਾਰ ਵੱਖ-ਵੱਖ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਨਾਲ ਸਬੰਧਤ 14 ਝਾਕੀਆਂ ਦਿਖਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਵੱਲੋਂ ਮਿਹਨਤ ਨਾਲ ਤਿਆਰ ਕੀਤੀਆਂ ਦੇਸ਼ ਭਗਤੀ

ਅਤੇ ਸਭਿਆਚਾਰ ਨਾਲ ਸਬੰਧਤ ਕੋਰਿਓਗ੍ਰਾਫ਼ੀ, ਗਿੱਧਾ, ਭੰਗੜਾ ਆਦਿ ਵੰਨਗੀਆਂ ਨੂੰ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਗਣਤੰਤਰਤਾ ਦਿਹਾੜੇ ਸਬੰਧੀ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਡਿਊਟੀ ਵਾਲੇ ਸਥਾਨਾਂ ਸਬੰਧੀ ਦਿਸ਼ਾ-ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਦੀ ਅਨੁਸਾਸ਼ਤ ਫੋਰਸ ਅਤੇ ਹੋਰ ਟੁਕੜੀਆਂ ਵੱਲੋਂ ਸਲਾਮੀ ਦੇਣ ਸਬੰਧੀ ਵੀ ਤਿਆਰੀ ਮੁਕੰਮਲ ਕਰ ਲਈ ਗਈ ਹੈ।

LEAVE A REPLY

Please enter your comment!
Please enter your name here