ਮਾਨਸਾ ਸ਼ਹਿਰ ਵਿੱਚ ਵਾਟਰ ਵਰਕਸ ਪਾਰਕ ਵਿੱਚ ਪੰਜਾਬੀ ਮਾਂ ਬੋਲੀ ਅਤੇ ਗੁਰੂ ਨਾਨਕ ਦੇਵ ਜੀ ਦੇ ਨਾਮ ਨੂੰ ਕੀਤਾ ਗਿਆ ਅੱਖੋਂ ਪਰੋਖੇ

0
93

ਮਾਨਸਾ 22 ਨਵੰਬਰ (ਸਾਰਾ ਯਹਾ,ਬਲਜੀਤ ਸ਼ਰਮਾ)  ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਜੋ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ ਸੀ, ਉਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ਸਾਰੇ ਸਾਇਨ ਬੋਰਡ, ਉਦਘਾਟਨੀ ਬੋਰਡ ਅਤੇ ਹੋਰ ਸਰਕਾਰੀ ਨਿਸ਼ਾਨੀਆਂ ਉÎੱਪਰ ਪੰਜਾਬੀ ਭਾਸ਼ਾ ਨੂੰ ਪਹਿਲਾ ਸਥਾਨ ਦਿੱਤਾ ਜਾਵੇਗਾ ਪਰ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ 550 ਸਾਲਾ ਕੌਰੀਡੋਰ ਦੇ ਉਦਘਾਟਨ ਸਮੇਂ ਪੰਜਾਬੀ ਭਾਸ਼ਾ ਨੂੰ ਉਦਘਾਟਨੀ ਬੋਰਡ ਉÎੱਪਰ ਥਾਂ ਨਹੀਂ ਦਿੱਤੀ ਗਈ ਸੀ ਪਰ ਬਾਅਦ ਵਿੱਚ ਇਸ ਗਲਤੀ ਨੂੰ ਸੁਧਾਰਦੇ ਹੋਏ ਪੰਜਾਬੀ ਭਾਸ਼ਾ ਨੂੰ ਉਦਘਾਟਨੀ ਬੋਰਡ ਉÎੱਪਰ ਪਹਿਲਾ ਸਥਾਨ ਦਿਤਾ ਗਿਆ ਪਰੰਤੂ ਅੱਜ ਜਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਵੱਲੋਂ ਮਾਨਸਾ ਵਿੱਚ ਜੋ ਵਾਟਰ ਵਰਕਸ ਵਿਖੇ ਪਾਰਕ ਦਾ ਉਦਘਾਟਨ ਕੀਤਾ ਗਿਆ ਹੈ, ਉਸ ਦੇ ਮੁੱਖ ਦਰਵਾਜੇਉÎੱਪਰ ਲਗਾਏ ਗਏ ਬੋਰਡ ‘ਤੇ ਪਾਰਕ ਦਾ ਨਾਮ ਸਿਰਫ ਅੰਗਰੇਜ਼ੀ ਭਾਸ਼ਾ ਵਿੱਚ

ਲਿਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਵਾਟਰ ਵਰਕਸ ਵਿੱਚ ਪਹਿਲਾਂ ਚੱਲ ਰਹੇ ਪਾਰਕ ਦਾ ਨਾਮ ਗੁਰੂ ਨਾਨਕ ਪਾਰਕ ਸੀ । ਜਿੱਥੇ ਸੰਸਾਰ ਭਰ ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਮਨਾਇਆ ਜਾ ਰਿਹਾ ਹੈ, ਉÎੱਥੇ ਮਾਨਸਾ ਸ਼ਹਿਰ ਵਿੱਚ ਬਣੇ ਪਾਰਕ ਦਾ ਨਾਮ ਗੁਰੂ ਨਾਨਕ ਪਾਰਕ ਤੋਂ ਬਦਲ ਕੇ ”ਦਾ ਸੈਂਟਰਲ ਪਾਰਕ” ਰੱਖ ਦਿੱਤਾ ਗਿਆ ਹੈ ਜਿਸ ਨਾਲ ਮਾਂ ਬੋਲੀ ਪੰਜਾਬੀ ਅਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਇਸ ਨਾਲ ਨਾਨਕ ਨਾਮ ਲੇਵਾ ਸੰਗਤਾਂ ਅਤੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲੇ ਲੋਕਾਂ ਵਿੱਚ ਰੋਸ ਦੀ ਲਹਿਰ ਹੈ। ਇਸ ਸਬੰਧੀ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਪੰਜਾਬ ਦੇ ਕਨਵੀਨਰ ਹਰਬਖਸ਼ ਸਿੰਘ ਗਰੇਵਾਲ ਵੱਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਫੋਨ ‘ਤੇ ਰੋਸ ਜਤਾਉਂਦੇ ਹੋਏ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ । ਪੰਜਾਬੀ ਪਸਾਰ ਭਾਈਚਾਰਾ ਮੰਗ ਕਰਦਾ ਹੈ ਕਿ ਇਸ ਗਲਤੀ ਨੂੰ ਤੁਰੰਤ ਸੁਧਾਰਿਆ ਜਾਵੇ ਅਤੇ ਇਸ ਪਾਰਕ ਦਾ ਨਾਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇ।

LEAVE A REPLY

Please enter your comment!
Please enter your name here