ਮਾਨਸਾ ਸ਼ਹਿਰ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ, ਧਾਰਮਿਕ, ਪਾਰਟੀਆਂ ਨੂੰ ਇਕੱਠੇ ਕਰਦਿਆਂਅਵਾਰਾ ਪਸ਼ੂਆਂ ਕਾਰਣ ਮੌਤ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸ਼ਰਧਾਂਜਲੀ ਦੇਣ ਹਿੱਤ ਸਮਾਰੋਹ ਅਤੇ ਕੈਂਡਲ ਮਾਰਚ ਕੱਢਿਆ ਗਿਆ

0
69

ਮਾਨਸਾ 19 ਸਤੰਬਰ(ਸਾਰਾ ਯਹਾ,(ਬਲਜੀਤ ਸ਼ਰਮਾ) ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵੱਲੋਂ ਮਾਨਸਾ ਸ਼ਹਿਰ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ, ਧਾਰਮਿਕ, ਵਪਾਰਕ ਅਤੇ ਸਮਾਜਿਕ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਕਰਦਿਆਂ ਮਾਨਸਾ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਕਾਰਣ ਮੌਤ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਸ਼ਰਧਾਂਜਲੀ ਦੇਣ ਹਿੱਤ ਸਮਾਰੋਹ ਅਤੇ ਕੈਂਡਲ ਮਾਰਚ ਕੱਢਿਆ ਗਿਆ । ਇਸ ਮੌਕੇ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮੈਂਬਰ ਮਨੀਸ਼ ਬੱਬੀ ਦਾਨੇਵਾਲੀਆ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਮਨਜੀਤ ਸਦਿਓੜਾ, ਪ੍ਰੇਮ ਅੱਗਰਵਾਲ  ਅਤੇ ਡਾ. ਜਨਕ ਰਾਜ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ ਅਤੇ ਉਨ੍ਹਾਂ ਨੇ ਇਸ ਪ੍ਰੋਗਰਾਮ ਵਿੱਚ ਪਹੁੰਚੇ ਵੱਖ ਵੱਖ ਪਾਰਟੀਆਂ ਦੇ ਪ੍ਰਮੁੱਖ ਲੀਡਰਾਂ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਹੁਣ ਤੱਕ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵੱਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਮਾਨਸਾ ਜਿਲ੍ਹੇ ਤੋਂ ਚੱਲੀ ਇਹ ਲੋਕ ਲਹਿਰ ਪੂਰੇ ਪੰਜਾਬ ਦੇ ਨਾਲ ਨਾਲ ਸਮੁੱਚੇ ਭਾਰਤ ਵਿੱਚ ਫੈਲ ਚੁੱਕੀ ਹੈ। ਅੱਜ ਦਾ ਪ੍ਰੋਗਰਾਮ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਕੇ ਅਵਾਰਾ ਪਸ਼ੂਆਂ ਤੋਂ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇੱਕ ਜਨਮੱਤ ਤਿਆਰ ਕਰਨਾ ਸੀ।

ਇਸ ਸਮੇਂ ਐਮ.ਪੀ. ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਵੱਲੋਂ ਕੀਤੇ  ਜਾ ਰਹੇ ਕਾਰਜਾਂ ਦੀ ਪ੍ਰਸੰਕੀਤੀ। ਉਨ੍ਹਾਂ ਕਿਹਾ ਕਿ ਇਹ ਮੁੱਦਾ ਉਹ ਪਾਰਲੀਮਂੈਟ ਵਿੱਚ ਵੀ ਉਠਾਉਣਗੇ ਅਤੇ ਇਹ ਮੁੱਦਾ  ਹੁਣ ਪੰਜਾਬ ਵਿਚਲੇ ਦੂਸਰੇ ਗੰਭੀਰ ਮੁੱਦੇ ਜਿਵੇਂ ਕਿ ਨਸ਼ਾ ਅਤੇ ਕਿਸਾਨੀ ਆਤਮਹੱਤਿਆ ਤੋਂ ਵੀ ਗੰਭੀਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਇੱਕ ਦੋਸਤ ਨਵਨੀਤ ਭੁੱਲਰ ਨੂੰ ਅਵਾਰਾ ਪਸ਼ੂਆਂ ਦੇ ਕਾਰਣ ਹੋਏ ਸੜਕ ਵਿੱਚ ਖੋ ਚੁੱਕੇ ਹਨ।

ਇਸ ਸਮੇਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਵਾਰਾ ਪਸ਼ੂਆਂ ਦੇ ਮੁੱਦੇ ‘ਤੇ ਆਪਣੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਨਾਲ ਗੱਲ ਕਰਕੇ ਅਵਾਰਾ ਪਸ਼ੂਆਂ ਦੀ ਇਸ ਦੇਸ਼ ਵਿਆਪੀ ਸਮੱਸਿਆ ਦੇ  ਹੱਲ ਲਈ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਇਸ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਸਮੇਂ ਅਵਾਰਾ ਪਸ਼ੂ ਸੰਘਰਸ਼ ਕਮੇਟੀ ਦੇ ਕੰਮਾਂ ਦੀ ਪ੍ਰਸ਼ੰਕਰਦਿਆਂ ਕਿਹਾ ਕਿ ਇਸ ਕਮੇਟੀ ਨੇ ਦੇਸ਼ ਵਿੱਚ ਅਵਾਰਾ ਪਸ਼ੂਆਂ ਦੇ ਖਾਤਮੇ ਲਈ ਇੱਕ ਲੋਕ ਲਹਿਰ ਖੜ੍ਹੀ ਕਰ ਦਿੱਤੀ ਹੈ ਜਿਸ ਕਾਰਣ ਸਰਕਾਰਾਂ ਨੂੰ ਇਸਦਾ ਹੱਲ ਕਰਨਾਂ ਹੀ ਪੈਣਾ ਹੈ ਅਤੇ ਇਸ ਕੰਮ ਵਿੱਚ ਮਾਨਸਾ ਜਿਲ੍ਹੇ ਵਲੋਂ ਕੀਤੀ ਗਈ ਪਹਿਲਕਦਮੀ ਨੂੰ ਇਤਿਹਾਸ ਹਮੇਸ਼ਾ ਯਾਦ ਰੱਖੇਗਾ।

ਇਸ ਸਮੇਂ ਅਮਨ ਅਰੋੜਾ ਐਮਐਲਏ ਹਲਕਾ ਸੁਨਾਮ ਨੇ ਕਿਹਾ ਕਿ ਉਨ੍ਹਾਂ ਨੇ ਮਾਨਸਾ ਸ਼ਹਿਰ ਵਾਸੀਆਂ ਵੱਲੋਂ ਕੀਤੇ ਜਾ ਸੰਘਰਸ਼ ਨੂੰ ਧਿਆਨ ਵਿੱਚ ਰਖਦਿਆਂ ਅਤੇ ਹੋਰ ਜਿਲ੍ਹਿਆਂ ਵਿੱਚ ਅਵਾਰਾ ਪਸ਼ੂਆਂ ਸਬੰਧੀ ਉÎੱਠ ਰਹੀਆਂ ਅਵਾਜ਼ਨੂੰ ਧਿਆਨ ਵਿੱਚ ਰਖਦਿਆਂ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਅਮਰੀਕਨ ਨਸਲ ਦੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ  ਹੱਲ ਲਈ ਜਰੂਰੀ ਕਾਨੂੰਨੀ ਸੋਧਾਂ ਲਈ ਪ੍ਰਾਈਵੇਟ ਬਿੱਲ ਲਿਆਉਣ ਦਾ ਫੈਸਲਾ ਕੀਤਾ  ਹੈ ਕਿਉਂਕਿ ਸਾਡੇ ਲਈ ਸਿਰਫ ਦੇਸੀ ਗਊ ਹੀ ਪੂਜਨੀਕ ਹੈ ਜਦੋਂ ਕਿ ਅਮਰੀਕਨ ਨਸਲ ਦੇ ਪਸ਼ੂਆਂ ਦਾ ਕਿਸੇ ਧਰਮ ਨਾਲ ਕੋਈ ਸਬੰਧ ਨਹੀਂ ਹੈ।

ਇਸ ਸਮੇਂ ਸੀ.ਪੀ.ਆਈ. ਦੇ ਹਰਦੇਵ ਅਰਸ਼ੀ ਸਾਬਕਾ ਐਮਐਲਏ ਨੇ ਕਿਹਾ ਕਿ ਖੱਬੇ ਪੱਖੀ ਪਾਰਟੀਆਂ ਹਮੇਸ਼ਾ ਲੋਕ ਮੁੱਦਿਆਂ ‘ਤੇ ਸੰਘਰਸ਼ ਵਿੱਚ ਮੋਹਰੀ ਹੋਕੇ ਭੂਮਿਕਾ ਨਿਭਾਉਂਦੀਆਂ ਹਨ। ਹੁਣ ਵੀ ਅਵਾਰਾ ਪਸ਼ੂਆਂ ਦੇ ਇਸ ਸੰਘਰਸ਼ ਵਿੱਚ ਖੱਬੇ ਪੱਖੀ ਸਾਰੀਆਂ ਪਾਰਟੀਆਂ ਸ਼ਾਮਲ ਹਨ ਅਤੇ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਜੋ ਵੀ ਜਿੰਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਉਨ੍ਹਾਂ ਨੂੰ ਸੌਂਪੇਗੀ, ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੀਆਂ।

       ਇਸ ਸਮੇਂ ਮੰਗਤ ਰਾਏ ਬਾਂਸਲ ਸਾਬਕਾ ਐਮ.ਐਲ.ਏ. ਨੇ ਕਿਹਾ ਕਿ ਇਸ ਵਿਸ਼ੇ ‘ਤੇ ਪੰਜਾਬ ਸਰਕਾਰ ਵੱਲੋਂ 5 ਮੰਤਰੀਆਂ ਦੀ ਸਬ ਕਮੇਟੀ ਬਣਾ ਦਿੱਤੀ ਗਈ ਹੈ। ਇਸ ਮੁੱਦੇ ‘ਤੇ ਉਹ ਖੁਦ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਮਿਲੇ ਹਨ ਅਤੇ ਪੰਜਾਬ ਸਰਕਾਰ ਇਸ ਸਮੱਸਿਆ ਦੇ ਹੱਲ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

       ਇਸ ਮੌਕੇ ਪਿਛਲੇ ਦਿਨੀਂ ਅਵਾਰਾ ਪਸ਼ੂਆਂ ਕਾਰਣ ਹੋਏ ਸੜਕੀ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਏ ਸਵਰਗੀ ਨਵਨੀਤ ਸਿੰਘ ਭੁੱਲਰ, ਪਵਨ ਕੁਮਾਰ ਬੌਬੀ ਅਤੇ ਜਗਦੀਸ਼ ਐਮ.ਸੀ. ਚੀਮਾ ਦੇ ਪਰਿਵਾਰਾਂ ਦੇ ਮੈਂਬਰ ਇਸ ਕੈਂਡਲ ਮਾਰਚ ਵਿੱਚ ਸ਼ਾਮਲ ਹੋਏ ਅਤੇ ਕੈਂਡਲ ਮਾਰਚ ਦੀ ਅਗਵਾਈ ਕੀਤੀ। ਇਸਤੋਂ ਇਲਾਵਾ ਇਸ ਕੈਂਡਲ ਮਾਰਚ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਜਗਦੀਪ ਸਿੰਘ ਨਕਈ ਹਲਕਾ ਇੰਚਾਰਜ ਮਾਨਸਾ, ਨੀਲ ਗਰਗ ਸਪੋਕਸਮੈਨ ਆਮ ਆਦਮੀ ਪਾਰਟੀ ਪੰਜਾਬ, ਭਾਰਤੀ ਜਨਤਾ ਪਾਰਟੀ ਵਲੋਂ ਦਇਆ ਸਿੰਘ ਸੋਢੀ, ਪ੍ਰੇਮ ਅਰੋੜਾ, ਬਲਜੀਤ ਸ਼ਰਮਾ, ਹਰਪ੍ਰੀਤ ਸਿੰਘ ਗਿੱਲ ਵਰਕਿੰਗ ਪ੍ਰੈਜੀਡੈਂਟ ਵਿਸ਼ਵ ਹਿੰਦੂ ਪ੍ਰੀਸ਼ਦ, ਸੁਖਪਾਲ ਸਿੰਘ ਸਰਾਂ ਉਪ ਅਧਿਅਕਸ਼ ਵਿਸ਼ਵ ਹਿੰਦੂ ਪੀ੍ਰਸ਼ਦ, ਗੁਰਪ੍ਰੀਤ ਸਿੰਘ ਗੋਰਾ ਗਊ ਰਕਸ਼ਾ ਬਜਰੰਗ ਦਲ ਪੰਜਾਬ, ਕਾਮਰੇਡ ਰੁਲਦੂ ਸਿੰਘ ਸੂਬਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਸਮੀਰ ਛਾਬੜਾ, ਹਰਿੰਦਰ ਸਿੰਘ ਮਾਨਸ਼ਾਹੀਆ, ਬਲਵਿੰਦਰ ਸਿੰਘ ਕਾਕਾ, ਕ੍ਰਿਸ਼ਨ ਚੌਹਾਨ, ਜਤਿੰਦਰ ਆਗਰਾ, ਬੋਘ ਸਿੰਘ, ਰਘਵੀਰ ਸਿੰਘ, ਧੰਨਾ ਮੱਲ ਗੋਇਲ, ਗੁਰਪ੍ਰੀਤ ਸਿੰਘ ਭੁੱਚਰ, ਬਿੱਕਰ ਸਿੰਘ ਮਘਾਣੀਆਂ, ਜਸਵੀਰ ਕੌਰ ਨੱਤ, ਮਨਜੀਤ ਸਿੰਘ ਲੋਕ ਇਨਸਾਫ ਪਾਰਟੀ ਅਤੇ ਧਰਮਵੀਰ ਵਾਲੀਆ ਆਦਿ ਸਮੇਤ ਭਾਰੀ ਗਿਣਤੀ ਵਿੱਚ ਮਾਨਸਾ ਦੇ ਵਸਨੀਕ ਸ਼ਾਮਲ ਸਨ।

LEAVE A REPLY

Please enter your comment!
Please enter your name here