

ਮਾਨਸਾ 02 ਅਪ੍ਰੈਲ,(ਸਾਰਾ ਯਹਾਂ) : ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿੱਚ ਨਵੇਂ ਸੈਸ਼ਨ ਦੇ ਪਹਿਲੇ ਦਿਨ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਹਵਨ ਕਰਵਾਇਆ ਗਿਆ। ਇਸ ਮੌਕੇ ‘ਤੇ ਸਕੂਲ ਵਿੱਚ ਵੇਦਿਕ ਮੰਤ੍ਰਾਂ ਨਾਲ ਹਵਨ ਕੀਤਾ ਗਿਆ।
ਹਵਨ ਦਾ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਚੰਗੇ ਸੰਸਕਾਰਾਂ ਨਾਲ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਹਵਨ ਵਿੱਚ ਭਾਗ ਲਿਆ।
ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸਕੂਲ ਸਿਰਫ ਪੜ੍ਹਾਈ ਲਈ ਨਹੀਂ, ਸਗੋਂ ਵਿਅਕਤੀਗਤ ਵਿਕਾਸ ਲਈ ਵੀ ਜਰੂਰੀ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ, ਸਮੇਂ ਦੀ ਕਦਰ ਕਰਨ ਅਤੇ ਆਪਣੇ ਲਕਸ਼ ਬਣਾਉਣ ਲਈ ਪ੍ਰੇਰਿਤ ਕੀਤਾ।
ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਭਵਿੱਖ ਲਈ ਕੰਮ ਕਰਦਾ ਰਹੇਗਾ ਅਤੇ ਉਹਨਾਂ ਨੂੰ ਹਰ ਸੰਭਵ ਸਹਿਯੋਗ ਦੇਵੇਗਾ।






















