*ਮਾਨ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਮੁਫਤ ਇਲਾਜ ਯੋਜਨਾ/ ਪੰਜਾਬ ਦੇ ਲੋਕਾਂ ਲਈ ਬੇਹੱਦ ਲਾਹੇਵੰਦ ਹੋਵੇਗੀ- ਗੁਰਪ੍ਰੀਤ ਸਿੰਘ ਭੁੱਚਰ*

0
47

ਮਾਨਸਾ, 11 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਦੇ ਸਾਰੇ ਵਰਗਾਂ ਦੇ ਲੋਕਾਂ ਲਈ 10 ਲੱਖ ਰੁਪਏ ਦੀ ਇਲਾਜ ਯੋਜਨਾ ਪੰਜਾਬ ਦੇ ਲਾਹੇਵੰਦ ਹੋਵੇਗੀ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਜਿਲ੍ਹਾ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਮੰਡੀ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਲਈ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਯੋਜਨਾ ਦੇਸ਼ ਦੀ ਸਭ ਤੋਂ ਵੱਡੀ ਯੋਜਨਾ ਹੈ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਦਾ ਬਿਨ੍ਹਾਂ ਪੈਸੇ (ਫ਼ਰੀ) ਬੀਮਾਂ ਕੀਤਾ ਜਾਵੇਗਾ ਤੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਹਰ ਬਿਮਾਰੀ ਦਾ ਮੁਫ਼ਤ ਇਲਾਜ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਲੋਕ ਹਿੱਤ ਵਿੱਚ ਵੱਡਾ ਫੈਸਲਾ ਲੈਂਦਿਆ ਹਰ ਪੰਜਾਬੀ ਲਈ ਹਰ ਤਰਾਂ ਦੀਆਂ ਸਹੂਲਤਾਂ ਵਾਲੇ ਹਸਪਤਾਲ ਵਿੱਚ ਦਸ ਲੱਖ ਤੱਕ ਦਾ ਇਲਾਜ ਮੁਫ਼ਤ ਕਰਕੇ ਲੋਕ ਪੱਖੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ।

ਉਹਨਾਂ ਕਿਹਾ ਕਿ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੋਂ ਵੱਡੀਆ ਆਸਾਂ ਹਨ। ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਦੀ ਸ਼ੁਰੂਆਤ ਹੋਣ ਨਾਲ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫਤ ਇਲਾਜ ਮਿਲਣ ਨਾਲ ਵੱਡੀ ਰਾਹਤ ਮਿਲੇਗੀ । ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਸਹੂਲਤ ਹੈ। 

500 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਈ ਕੀਤਾ ਸੂਚੀਬੱਧ। ਆਉਣ ਵਾਲੇ ਦਿਨਾਂ ‘ਚ ਇਹ ਗਿਣਤੀ ਵਧਾ ਕੇ 1000 ਕੀਤੀ ਜਾਵੇਗੀ। ਗੁਰਪ੍ਰੀਤ ਸਿੰਘ ਭੁੱਚਰ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਹਤ ਬੀਮਾ ਯੋਜਨਾ ਲਾਗੂ ਕਰਨ ਤੇ ਧੰਨਵਾਦ ਕੀਤਾ। 

LEAVE A REPLY

Please enter your comment!
Please enter your name here