

ਮਾਨਸਾ (ਸਾਰਾ ਯਹਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਦੱਕਾ ਲੱਗਾ ਜਦੋਂ ਪਾਰਟੀ ਅੰਦਰ ਬਗਾਵਤੀ ਸੁਰਾਂ ਦੇ ਚੱਲਦਿਆ ਟਕਸਾਲੀ ਆਗੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਮਾਖਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਅਸਤੀਫੇ ਦਾ ਕਾਰਨ ਪਾਰਟੀ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦੀ ਤਰਜ਼ ‘ਤੇ ਸਿਹਤ ਖਰਾਬ ਦਾ ਹੀ ਦੱਸਿਆ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਕੋਲ ਭੇਜ ਦਿੱਤਾ ਹੈ। ਉਨ੍ਹਾਂ ਨੇ ਵੀ ਦਬੀ ਸੁਰ ‘ਚ ਮੰਨਿਆ ਹੈ ਕਿ ਰਾਮ ਰਹੀਮ ਨੂੰ ਮੁਆਫੀ ਨਹੀਂ ਦੇਣੀ ਚਾਹੀਦੀ ਸੀ।
ਦੱਸਣਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ, ਬਰਗਾੜੀ ਕਾਂਡ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਲਗਾਤਾਰ ਹੇਠਾਂ ਜਾਣ ਤੇ ਹੁਣ ਇਕੋਂ ਤਰਜ਼ ‘ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਕ-ਇਕ ਕਰਕੇ ਅਸਤੀਫੇ ਦੇਣ ਤੇ ਨਿੱਤ ਨਵੇ ਸੁਆਲ ਖੜ੍ਹੇ ਹੋ ਰਹੇ ਹਨ। ਇਹ ਵੀ ਹੋ ਸਕਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ‘ਚ ਬਾਦਲ ਪਰਿਵਾਰ ਨੇ ਕੁਰਸੀ ਦੇ ਮੋਹ ‘ਚ ਸੀਨੀਅਰ ਲੀਡਰਸ਼ਿਪ ਨੂੰ ਕਈ ਦਹਾਕਿਆਂ ਤੋਂ ਦੂਜੀ ਸ਼੍ਰੇਣੀ ‘ਚ ਰੱਖਣਾ ਮਹਿੰਗਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਮਾਝੇ ਅੰਦਰ ਵੀ ਉਠੀਆਂ ਬਗਾਵਤੀ ਸੁਰਾਂ ਦਾ ਸੇਕ ਹੁਣ ਮਾਲਵੇ ਦੀ ਧਰਤੀ ‘ਤੇ ਪਹੁੰਚ ਗਿਆ ਹੈ। ਜਿਸ ਨੂੰ ਲੈ ਕੇ ਸਿਆਸੀ ਗਲਿਆਰਿਆਂ ‘ਚ ਕਾਫੀ ਚਰਚਾਂਵਾਂ ਜਾਰੀ ਹਨ।
EDITED BY : SARA YAHA | | Last Updated : 6:20 pm 01 October 2018























