*ਮਾਲ ਵਿਭਾਗ ਨਾਲ ਸਬੰਧਤ ਕੇਸਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ-ਮਨਜੀਤ ਸਿੰਘ ਬਰਾੜ*

0
28

ਮਾਨਸਾ, 02 ਜੁਲਾਈ  (ਸਾਰਾ ਯਹਾਂ/ਮੁੱਖ ਸੰਪਾਦਕ): ਸਰਕਾਰੀ ਦਫ਼ਤਰਾਂ ‘ਚ ਕੰਮ ਕਰਵਾਉਣ ਲਈ ਆਉਣ ਵਾਲੇ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ, ਕੰਮਾਂ ‘ਚ ਬੇਲੋੜੀ ਦੇਰੀ ਤੋਂ ਗੁਰੇਜ਼ ਕੀਤਾ ਜਾਵੇ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਤਹਿਸੀਲ ਦਫ਼ਤਰ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਨਿਰੀਖਣ ਕਰਨ ਮੌਕੇ ਕੀਤਾ |
ਸ੍ਰੀ ਮਨਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮ ਜਿਵੇਂ ਕਿ ਨਿਸ਼ਾਨਦੇਹੀਆਂ, ਤਕਸੀਮਾਂ, ਪੜ੍ਹਤਾਲਾਂ, ਰਿਕਵਰੀਆਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ | ਉਨ੍ਹਾਂ ਨਾਲ ਹੀ ਕਿਹਾ ਕਿ ਸਾਰਾ ਦਫ਼ਤਰੀ ਰਿਕਾਰਡ ਮੁਕੰਮਲ ‘ਤੇ ਮੇਨਟੇਨ ਰੱਖਿਆ ਜਾਵੇ |
ਉਨ੍ਹਾਂ ਕਿਹਾ ਕਿ ਸਬ ਡਵੀਜ਼ਨਾਂ ਅਤੇ ਤਹਿਸੀਲ ਦਫ਼ਤਰਾਂ ‘ਚ ਚੱਲਣ ਵਾਲੇ ਅਦਾਲਤੀ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਲਾਜ਼ਮੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਰੋਜ਼ਾਨਾ ਸਮੂਹ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ |


ਇਸ ਤੋਂ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ‘ਚ ਸ਼ਾਮਲ ਵੱਖ ਵੱਖ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ |
ਸ੍ਰੀ ਮਨਜੀਤ ਸਿੰਘ ਬਰਾੜ ਨੇ ਕਾਰਜਸਾਧਕ ਅਫ਼ਸਰਾਂ ਸਮੇਤ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਲਈ ਲੋੜੀਂਦੇ ਉਪਰਾਲੇ ਕਰਨ ਅਤੇ ਬਰਸਾਤੀ ਮੌਸਮ ਨੂੰ  ਧਿਆਨ ਵਿਚ ਰੱਖਦੇ ਹੋਏ ਸਿੰਗਲ ਯੂਜ਼ ਪਲਾਸਟਿਕ ਅਤੇ ਹੋਰ ਗ਼ੈਰ ਮਿਆਰੀ ਸਮੱਗਰੀ ਦੀ ਰੋਕਥਾਮ ਲਈ ਚਲਾਣ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਡੋਰ ਟੂ ਡੋਰ ਇਕੱਤਰ ਕੀਤੇ ਜਾ ਰਹੇ ਗਿੱਲੇ ਤੇ ਸੁੱਕੇ ਕੂੜੇ, ਵੇਸਟ ਮੈਨੇਜ਼ਮੈਂਟ, ਪੁਰਾਣੇ ਕੂੜੇ ਦੇ ਢੇਰਾਂ ਦੇ ਨਿਪਟਾਰੇ ਅਤੇ ਮੈਨੇਜ਼ਮੈਂਟ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ |
ਇਸ ਮੌਕੇ ਡਾ. ਗੁਰਲੀਨ ਕੌਰ, ਆਈ.ਏ.ਐਸ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਨਾਇਬ ਤਹਿਸੀਲਦਾਰ ਸ੍ਰ. ਜਗਪਾਲ ਸਿੰਘ, ਸੁਪਰਡੰਟ ਸ੍ਰ. ਜਸਵੀਰ ਸਿੰਘ ਫਰੀਦਕੋਟ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

LEAVE A REPLY

Please enter your comment!
Please enter your name here