ਮਿਸ਼ਨ ਤੰਦਰੁਸਤ ਪੰਜਾਬ: ਖਿਆਲਾ ਖੁਰਦ ਵਿਖੇ ਲਗਾਇਆ ਮੈਡੀਕਲ ਕੈਂਪ

0
3

ਮਾਨਸਾ, 10 ਜੁਲਾਈ( ਬਲਜੀਤ ਸ਼ਰਮਾ ):  ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਹੁਲਾਰਾ ਦਿੰਦੇ ਮਾਨਸਾ ਸ਼ਹਿਰ ਵਾਸੀਆਂ ਦੀ ਸਿਹਤ ਦਾ ਖਾਸ ਖਿਆਲ ਰੱਖਦੇ ਹੋਏ ਸਿਹਤ ਵਿਭਾਗ ਦੁਆਰਾ ਰੋਜ਼ਾਨਾਂ ਹੀ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਪਿੰਡ ਖਿਆਲਾ ਖੁਰਦ ਵਿਖੇ ਕੈਂਪ ਲਗਾਇਆ ਗਿਆ ਜਿਸ ਵਿਚ ਖਾਸ ਤੌਰ ਤੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਬਿਮਾਰੀ ਨਾਲ ਨਜਿੱਠਣ ਸਬੰਧੀ ਜਾਣਕਾਰੀ ਦਿੱਤੀ ਗਈ।
ਸਿਵਲ ਸਰਜਨ ਮਾਨਸਾ ਸ੍ਰੀ ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਅੱਜ ਮਾਨਸਾ ਦੇ ਪਿੰਡ ਖਿਆਲਾ ਖੁਰਦ ਵਿਖੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿੱਥੇ ਪਿੰਡ ਵਾਸੀਆਂ ਨੇ ਸ਼ਮੂਹਲੀਅਤ ਕੀਤੀ। ਇਸ ਦੌਰਾਨ ਲਗਾਏ ਗਏ ਸਿਹਤ ਜਾਂਚ ਕੈਂਪ ਵਿਚ 39 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ  ਮਾਹਿਰ ਡਾਕਟਰਾਂ ਦੁਆਰਾ ਬਿਮਾਰੀਆਂ ਤੋਂ ਬਚਣ ਲਈ ਭੋਜਨ ਪਦਾਰਥਾਂ ਦੀਆਂ ਕਿਸਮਾਂ ਮਰੀਜ਼ਾਂ ਨੂੰ ਦੱਸੀਆਂ ਗਈਆਂ ਤਾਂ ਜੋ ਮੌਸਮ ਅਨੁਸਾਰ ਸਾਫ਼ ਸੁਥਰਾ ਤੇ ਪੌਸ਼ਟਿਕ ਭੋਜਨ ਲੈ ਕੇ ਸਰੀਰ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਸ੍ਰੀ ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵੱਲੋਂ ਲਗਭਗ ਰੋਜ਼ਾਨਾਂ ਹੀ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ। ਇਸ ਸਬੰਧੀ ਵਿਭਾਗ ਸ਼ੁਰੂ ਤੋਂ ਹੀ ਮੁਸ਼ਤੈਦ ਰਿਹਾ ਹੈ ਅਤੇ ਆਪਣੀ ਜਿੰਮੇਵਾਰੀ ਬੜੇ ਸੁਚੱਜੇ ਢੰਗ ਨਾਲ ਨਿਭਾਅ ਰਿਹਾ ਹੈ ਤਾਂ ਜੋ ਇਸ ਮਿਸ਼ਨ ਨੂੰ ਕਾਮਯਾਬ ਕੀਤਾ ਜਾ ਸਕੇ।


EDITED BY : SARA YAHA | | Last Updated :7:58 pm 10 JULY 2018

LEAVE A REPLY

Please enter your comment!
Please enter your name here