ਮਿਸ਼ਨ ਤੰਦਰੁਸਤ ਪੰਜਾਬ: ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤਾ ਡੋਪ ਟੈਸਟ ਰੂਮ ਦਾ ਨਿਰੀਖਣ

0
0

ਮਾਨਸਾ, 12 ਜੁਲਾਈ(ਬਲਜੀਤ ਸ਼ਰਮਾ ):ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿੱਢੀ ਗਈ ਨਸ਼ਾ ਰੋਕੂ ਮੁਹਿੰਮ ਵਿਚ ਯੋਗਦਾਨ ਪਾਉਂਦਿਆਂ ਸਿਵਲ ਹਸਪਤਾਲ ਮਾਨਸਾ ਵਿਖੇ ਡੋਪ ਟੈਸਟ ਲਈ ਤਿਆਰ ਕੀਤੇ ਗਏ ਕਮਰੇ ਦਾ ਨਿਰੀਖਣ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਕੀਤਾ।
ਇਸ ਦੌਰਾਨ ਸ੍ਰੀ ਧਾਲੀਵਾਲ ਨੇ ਡੋਪ ਟੈਸਟ ਲਈ ਕੀਤੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿਚ ਟੈਸਟ ਕਰਵਾਉਣ ਆਉਂਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਰ ਇਕ ਦੀ ਮੁਸ਼ਕਿਲ ਦਾ ਪਹਿਲ ਦੇ ਆਧਾਰ ਤੇ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਅਤੇ ਨਸ਼ੇ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਿਚ ਅਜਿਹੇ ਪ੍ਰਬੰਧ ਕੀਤੇ ਜਾਣੇ ਸ਼ਲਾਘਾਯੋਗ ਹਨ ਤਾਂ ਜੋ ਪੰਜਾਬ ਨੂੰ ਤੰਦਰੁਸਤ ਸੂਬਾ ਬਣਾਇਆ ਜਾ ਸਕੇ।
ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਰਣਜੀਤ ਰਾਏ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਦੀ ਅਗਵਾਈ ਵਿਚ ਇਹ ਕਮਰਾ ਤਿਆਰ ਕੀਤਾ ਗਿਆ ਹੈ, ਜਿਸ ਵਿਚ ਟੈਸਟ ਤੋਂ ਲੈ ਕੇ ਸੈਂਪਲ ਤੱਕ ਸਭ ਕੁਝ ਸੀ.ਸੀ.ਟੀ.ਵੀ. ਕੈਮਰੇ ਦੀ ਨਿਗਰਾਨੀ ਵਿਚ ਹੈ। ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਦੀ ਨਿਗਰਾਨੀ ਵਾਲਾ ਇਹ ਹੁਣ ਤੱਕ ਦਾ ਸਭ ਤੋਂ ਪਹਿਲਾ ਡੋਪ ਟੈਸਟ ਰੂਮ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਓਮ ਪ੍ਰਕਾਸ਼, ਡਾ. ਸ਼ੁਸ਼ਮਾ, ਵਿਜੈ ਕੁਮਾਰ ਐਲ.ਟੀ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।


EDITED BY : SARA YAHA | | Last Updated :6:43 pm 12 JULY 2018

LEAVE A REPLY

Please enter your comment!
Please enter your name here