

ਮਾਨਸਾ, 10 ਜੁਲਾਈ( ਬਲਜੀਤ ਸ਼ਰਮਾ ):ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਂਦਿਆਂ ਡੇਅਰੀ ਵਿਭਾਗ ਦੇ ਅਧਿਕਾਰੀਆਂ ਦੁਆਰਾ ਸਰਦੂਲਗੜ੍ਹ ਵਿਖੇ ਵਾਰਡ ਨੰ:4 ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵਾਰਡ ਵਾਸੀਆਂ ਤੋਂ ਇਲਾਵਾ ਹੋਰ ਲੋਕਾਂ ਨੇ ਵੀ ਸ਼ਮੂਹਲੀਤ ਕੀਤੀ।
ਡੇਅਰੀ ਫੀਲਡ ਅਸਿਸਟੈਂਟ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਦੁੱਧ ਅਤੇ ਇਸ ਤੋਂ ਬਣਨ ਵਾਲੇ ਵੱਖ-ਵੱਖ ਪਦਾਰਥਾਂ ਦੀ ਸ਼ੁੱਧਤਾ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ। ਇਨ੍ਹਾਂ ਪਦਾਰਥਾਂ ਵਿਚ ਮਿਲਾਵਟ ਹੋਣ ਕਾਰਨ ਸਿਹਤ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਮਾੜੀ ਚੀਜ਼ ਨਾ ਹੀ ਬਣਾ ਕੇ ਵੇਚੀ ਅਤੇ ਨਾ ਹੀ ਖਰੀਦੀ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਦੁੱਧ ਦੇ 24 ਸੈਂਪਲ ਵੀ ਭਰੇ ਗਏ ਹਨ, ਜਿਸ ਵਿਚ ਕੋਈ ਵੀ ਖਤਰਨਾਕ ਕੈਮੀਕਲ ਜਾਂ ਕਿਸੇ ਕਿਸਮ ਦੀ ਹੋਰ ਮਿਲਾਵਟ ਨਹੀਂ ਪਾਈ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਪ੍ਰਤੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਅਜਿਹੇ ਜਾਗਰੂਕਤਾ ਕੈਂਪ ਲਾਹੇਵੰਦ ਹਨ।
EDITED BY : SARA YAHA | | Last Updated :7:55 pm 10 JULY 2018






















