

ਮਾਨਸਾ 27 ਜੂਨ , (ਬਲਜੀਤ ਸ਼ਰਮਾ): ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਸ਼ੁੱਧ ਵਾਤਾਵਰਨ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਵਾਤਾਵਰਨ ਅਤੇ ਸਿਹਤ ਦੀ ਤੰਦਰੁਸਤੀ ਯਕੀਨੀ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਬਲਾਕ ਲੈਵਲ ਤੇ ਸਪੋਰਟਸ ਅਤੇ ਵਾਤਾਵਰਨ ਤਹਿਤ ਵੱਖ ਵੱਖ ਤਰਾਂ ਦੀਆਂ ਗਤੀਵਿਧੀਆਂ ਚੱਲ ਰਹੀਆਂ ਹਨ ਜਿੰਨਾਂ ਵਿਚੋਂ ਹੁਣ ਤੱਕ ਤਕਰੀਬਨ 3450 ਪੌਦੇ ਲਗਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 25 ਛੱਪੜਾਂ ਦੀ ਸਫਾਈ ਦਾ ਕੰਮ ਵੀ ਉੱਦਮ ਨਾਲ ਚੱਲ ਰਿਹਾ ਹੈ। ਇਸ ਤੋਂ ਇਲਾਵਾ ਇਕ ਖੇਡ੍ਹ ਸਟੇਡੀਅਮ ਦੀ ਮੁਰੰਮਤ ਅਤੇ 19 ਪਾਰਕਾਂ ਦੀ ਪ੍ਰਗਤੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ।
ਸ੍ਰੀ ਗੁਰਮੀਤ ਸਿੰਘ ਸਿੱਧੁ ਨੇ ਦੱਸਿਆ ਕਿ ਸਿਹਤ ਦੀ ਤੰਦਰੁਸਤੀ ਲਈ ਸਾਫ਼ ਸੁਥਰਾ ਵਾਤਾਵਰਨ, ਅਤੇ ਖੇਡਾਂ ਬਹੁਤ ਜਰੂਰੀ ਹਨ। ਇਸ ਸਬੰਧੀ ਹਰ ਸੰਭਵ ਯਤਨ ਕਰਨ ਲਈ ਪ੍ਰਸ਼ਾਸ਼ਨ ਵਚਨਬੱਧ ਹੈ। ਉਨ੍ਹਾਂ ਇਸ ਸਬੰਧੀ ਲੋਕਾਂ ਨੂੰ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਆਪਣਾ ਯੋਗਦਾਨ ਪਾਉਣ ਤਾਂ ਜੋ ਇਸ ਮਿਸ਼ਨ ਨੂੰ ਸਫ਼ਲ ਬਣਾਇਆ ਜਾ ਸਕੇ।
EDITED BY : SARA YAHA | | Last Updated :27 June 2018






















