ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਹੋਈ ਮੀਟਿੰਗ

0
15

ਮਾਨਸਾ, 19 ਜੁਲਾਈ (ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਨੂੰ ਜ਼ਿਲ੍ਹੇ ਅੰਦਰ ਤਨਦੇਹੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਅਫ਼ਸਰ ਅਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣ। ਇਸ ਲਈ ਲੋੜ ਅਨੁਸਾਰ ਇਲੈਕਟਰੋਨਿਕ ਮੀਡੀਆ ਅਤੇ ਸੋਸ਼ਲ ਮੀਡੀਆ ਦੀ ਸਹਾਇਤਾ ਲਈ ਜਾਵੇ।  ਸਿਵਲ ਸਰਜਨ ਨੇ ਕਿਹਾ ਕਿ ਸਮੂਹ ਪ੍ਰੋਗਰਾਮ ਅਫ਼ਸਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਸੋਸ਼ਲ ਮੀਡੀਆ ਰਾਹੀਂ ਜਨਤਾ ਨਾਲ ਸਾਝੀਆਂ ਕਰਨ। ਮੀਟਿੰਗ ਵਿੱਚ ਹਾਜ਼ਰ ਸਹਾਇਕ ਕਮਿਸ਼ਨਰ (ਫੂਡ) ਨੂੰ ਹਦਾਇਤ ਕੀਤੀ ਗਈ ਕਿ ਮਾਰਕਿਟ ਵਿੱਚ ਗਲ੍ਹੇ-ਸੜੇ ਫਲ ਸਬਜ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਜਾਵੇ ਅਤੇ ਹਦਾਇਤਾਂ ਮੁਤਾਬਿਕ ਫੂਡ ਪੁਆਇੰਟਾਂ ਦਾ ਦੌਰਾ ਕਰਕੇ ਸੈਂਪਲ ਭਰੇ ਜਾਣ।  ਡਾ. ਲਾਲ ਚੰਦ ਨੇ ਜ਼ਿਲ੍ਹਾ ਐਪੋਡੀਮਾਲਜਿਸਟ ਨੂੰ ਤੰਬਾਕੂ ਕੰਟਰੋਲ ਐਕਟ ਤਹਿਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਸ਼ੇਸ ਰੂਪ ਵਿੱਚ ਕਿਸੇ ਵੀ ਜਨਤਕ ਸਥਾਨ ‘ਤੇ ਤੰਬਾਕੂ ਨੋਸ਼ੀ ਕਰਨ ਵਾਲੇ ਵਿਅਕਤੀ ‘ਤੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਅਤੇ ਜੁਰਮਾਨਾ ਕੀਤਾ ਜਾਵੇ। ਮੀਟਿੰਗ ਵਿੱਚ ਮੋਜੂਦ ਜ਼ਿਲ੍ਹਾ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਗਈ ਕਿ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਚੈਕਿੰਗਾਂ ਕਰਨੀਆਂ ਯਕੀਨੀ ਬਣਾਈਆਂ ਜਾਣ। ਜ਼ਿਲ੍ਹਾ ਮਾਸ ਮੀਡੀਆ ਵਿੰਗ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਹੋ ਰਹੀਆਂ ਸਾਰੀਆਂ ਗਤੀਵਿਧੀਆਂ ਨੂੰ ਫੇਸਬੁੱਕ ਅਤੇ ਟਵੀਟਰ ਆਦਿ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਮੈਡੀਕਲ ਮੋਬਾਇਲ ਯੂਨਿਟ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਵਿਸ਼ੇਸ ਸਿਹਤ ਕੈਂਪ ਲਗਾਏ ਜਾਣ ਤੇ ਇੰਨਾਂ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਟੀਬੀ ਅਤੇ ਨਸ਼ਿਆਂ ਤੋਂ ਜਾਗਰੂਕ ਕੀਤਾ ਜਾਵੇ। 

LEAVE A REPLY

Please enter your comment!
Please enter your name here