ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਕੀਤੀ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

0
6

ਮਾਨਸਾ 15 ਜੂਨ (ਸਾਰਾ ਯਹਾ ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀ ਇੱਕ ਟੀਮ ਅਤੇ ਸਬੰਧਤ ਐਸ.ਡੀ.ਐਮ ਸਹਿਬਾਨਾਂ ਵੱਲੋਂ ਦਵਾਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ।
ਇਸ ਟੀਮ ਵਿੱਚ ਐਸ.ਡੀ.ਐਮਜ਼ ਤੋਂ ਇਲਾਵਾ ਡਰੱਗ ਇੰਸਪੈਕਟਰ, ਤਹਿਸੀਲਦਾਰ ਅਤੇ ਜ਼ੋਲਾਇਸੈਂਸਿੰਗ ਅਥਾਰਿਟੀ ਸ਼੍ਰੀਮਤੀ ਨਵਜੋਤ ਕੌਰ ਵੀ ਉਚੇਚੇ ਤੌਰ ਤੇ ਪਹੁੰਚੇ ਸਨ। ਅਧਿਕਾਰੀਆਂ ਦੀ ਇਸ ਟੀਮ ਨੇ 10 ਦਵਾਈ ਦੀਆਂ ਦੁਕਾਨਾਂ ਵਿੱਚ ਚੈਕਿੰਗ ਦੌਰਾਨ 9 ਸੈਂਪਲ ਇਕੱਤਰ ਕੀਤੇ ਅਤੇ ਮਾਨਸਾ ਸ਼ਹਿਰ ਵਿੱਚੋਂ ਨਸ਼ੀਲਿਆਂ ਦਵਾਈਆਂ ਵੀ ਬਰਾਮਦ ਕੀਤੀਆਂ।
ਐਸ.ਡੀ.ਐਮ. ਸਾਹਿਬਾਨਾਂ ਵੱਲੋਂ ਕਿਹਾ ਗਿਆ ਕਿ ਸ਼ਹਿਰ ਵਿਚਲੀਆਂ ਦਵਾਈਆਂ ਦੀਆਂ ਦੁਕਾਨਾਂ ਤੇ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਜਿਲ੍ਹਾ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਦਵਾਈਆਂ ਦੀ ਚੈਕਿੰਗ ਅਗਲੇਰੇ ਦਿਨਾਂ ਵਿਚ ਵੀ ਜਾਰੀ ਰਹੇਗੀ ਅਤੇ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਨੱਥ ਪਾਈ ਜਾਵੇਗੀ।


EDITED BY : SARA YAHA | | Last Updated :15 June 2018

LEAVE A REPLY

Please enter your comment!
Please enter your name here