ਮਿਸ਼ਨ ਤੰਦਰੁਸਤ ਪੰਜਾਬ: 3.50 ਲੱਖ ਬੂਟੇ ਲਗਾਉਣ ਦਾ ਟੀਚਾ ਸਮੇਂ ਸਿਰ ਕੀਤਾ ਜਾਵੇ ਪੂਰਾ — ਡੀ.ਸੀ. ਮਾਨਸਾ

0
3
ਮਾਨਸਾ 3 ਜੁਲਾਈ( ਬਲਜੀਤ ਸ਼ਰਮਾ ): ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਵਿਚ 3.50 ਲੱਖ ਬੂਟੇ ਲਗਾਉਣ ਦਾ ਟੀਚਾ ਜਲਦ ਤੋਂ ਜਲਦ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
      ਇਸ ਸਬੰਧੀ ਉਚੇਚੇ ਤੌਰ ਤੇ ਬੱਚਤ ਭਵਨ ਵਿਖੇ ਬੁਲਾਈ ਗਈ ਇਕ ਮੀਟਿੰਗ ਦੌਰਾਨ ਉਨ੍ਹਾਂ ਹਰ ਵਿਭਾਗ ਤੋਂ ਬੂਟਿਆਂ ਸਬੰਧੀ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲਿਆ। ਇਸ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਤੋਂ ਇਲਾਵਾ ਇਨ੍ਹਾਂ ਦੇ ਰੱਖ ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇ।
      ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱੱਧੂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੋਬਾਇਲ ਐਪਲੀਕੇਸ਼ਨ ਆਈ ਹਰਿਆਲੀ ਬਾਰੇ ਵੀ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਲੋਕ ਘਰ ਬੈਠੇ ਹੀ ਆਨਲਾਈਨ ਬੂਟੇਆਂ ਦੀ ਬੂਕਿੰਗ ਕਰਵਾ ਸਕਣ।
      ਇਸ ਮੌਕੇ ਬੋਲਦਿਆਂ ਵਣ ਮੰਡਲ ਅਫ਼ਸਰ ਸ੍ਰ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਕੁੱਲ 2.50 ਲੱਖ ਬੂਟੇ ਲਗਾਏ ਜਾਣੇ ਹਨ, ਜਿੰਨ੍ਹਾਂ ਵਿਚੋਂ 50 ਹਜ਼ਾਰ ਬੂਟੇ ਸੜਕਾਂ ਦੇ ਕਿਨਾਰੇ ਲਗਾਏ ਜਾਣ ਦੀ ਤਜਵੀਜ਼ ਹੈ।
      ਘਰਾਂ ਵਿਚ ਫਲਦਾਰ ਬੂਟੇ ਅਤੇ ਰਵਾਇਤੀ ਬੂਟੇ ਲਗਾਉਣ ਬਾਰੇ ਜਾਣਕਾਰੀ ਦਿੰਦੇਆਂ ਉਨ੍ਹਾਂ ਕਿਹਾ ਕਿ ਘਰ ਘਰ ਹਰਿਆਲੀ ਤਹਿਤ ਕੁੱਲ 3.50 ਲੱਖ ਬੂਟੇ ਲਗਾਏ ਜਾਣਗੇ।
      ਇਸ ਮੌਕੇ ਮੀਟਿੰਗ ਦੌਰਾਨ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ੍ਰ ਗੁਰਸਿਮਰਨ ਸਿੰਘ ਢਿੱਲੋਂ, ਸੈਕਟਰੀ ਕਮ ਡੀ.ਡੀ.ਪੀ.ਓ. ਸ੍ਰੀ ਦਿਨੇਸ਼ ਵਸਿ਼ਸ਼ਟ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


EDITED BY : SARA YAHA | | Last Updated : 5:00 PM 03 JULY 2018

LEAVE A REPLY

Please enter your comment!
Please enter your name here