

ਮਾਨਸਾ, 09 ਮਾਰਚ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1500-1500 ਰੁਪਏ ਦੇਣ ਦਾ ਐਲਾਨ ਕਰਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਮਾਨਸਾ ਪੰਜਾਬ ਦੇ ਵਿੱਤ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ 2026-27 ਦਾ ਪੰਜਵਾਂ ਬਜਟ ਪੇਸ਼ ਕੀਤਾ ਗਿਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦਾ ਬਹੁਤ ਹੀ ਚਰਚਿਤ ਵਾਅਦਾ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦਾ ਵਾਅਦਾ ਨਾ ਸਿਰਫ਼ ਪੂਰਾ ਕੀਤਾ ਗਿਆ ਹੈ ਸਗੋਂ ਦਲਿਤ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500-1500 ਰੁਪਏ ਦੇਣ ਦਾ ਐਲਾਨ ਕਰਕੇ ਜਿੱਥੇ ਦਲਿਤ ਵਰਗ ਦੀਆਂ ਔਰਤਾਂ ਨੂੰ ਬਾਗ਼ੋਬਾਗ ਕਰ ਦਿੱਤਾ ਗਿਆ ਹੈ, ਉੱਥੇ ਹੀ ਵਿਰੋਧੀ ਪਾਰਟੀਆਂ ਦੇ ਮੂੰਹ ਵੀ ਬੰਦ ਕਰਨ ਦੇ ਨਾਲ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਤੇ ਔਰਤਾਂ ਨੂੰ ਨਾ ਭੁੱਲਣ ਵਾਲਾ ਤੋਹਫ਼ਾ ਦਿੱਤਾ ਹੈ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜੋਨ ਦੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਸਰਦਾਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੁੱਲ 2,60,437 ਕਰੋੜ ਰੁਪਏ ਦੇ ਬਜਟ ਨਾਲ ਅਨੁਮਾਨਤ 10 ਫ਼ੀਸਦੀ ਵਿਕਾਸ ਦਰ ਦੇ ਨਾਲ ਸੂਬੇ ਦੀ ਜੀ.ਐਸ.ਡੀ.ਪੀ. ਲਈ 9,80,635 ਕਰੋੜ ਰੁਪਏ ਦਾ ਅਨੁਮਾਨ ਲਗਾਇਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ 6879 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ, ਜਿਸ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਈ 2000 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਜਿਸ ਤਾਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਾ ਉਦੇਸ਼ ਹੈ। ਸਿੱਖਿਆ ਖੇਤਰ ਵਿੱਚ ਵੀ ਇਨਕਲਾਬੀ ਸੁਧਾਰਾਂ ਦੇ ਨਾਲ ਸਿੱਖਿਆ ਦੇ ਮਾਹੋਲ ਨੂੰ ਵੀ ਬਦਲਣ ਦਾ ਉਦੇਸ਼ ਹੈ। ਇਸਤੋਂ ਇਲਾਵਾ ਮੁਫ਼ਤ ਬੱਸ ਯਾਤਰਾ, ਨਸ਼ਾ ਅਤੇ ਸਮਾਜਿਕ -ਆਰਥਿਕ ਅਤੇ ਨਵੀਆਂ ਬੱਸਾਂ ਦੀ ਖਰੀਦ ਖੇਤੀਬਾੜੀ ਸੁਧਾਰਾਂ, ਸਰਕਾਰੀ ਨੌਕਰੀਆਂ, ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ, ਡੇਅਰੀ ਖੇਤਰ ਨੂੰ ਬੁਲੰਦੀਆਂ ਤੇ ਲਿਜਾਣਾ, ਵਾਤਾਵਰਨ ਦੀ ਸ਼ੁੱਧਤਾ ਵੱਲ ਖਿਆਲ, ਸ਼ਹਿਰੀ ਖੇਤਰਾਂ ਦਾ ਵਿਕਾਸ, ਮਿਸ਼ਨ ਰੋਸ਼ਨ ਪੰਜਾਬ, ਪੇਂਡੂ ਖੇਤਰਾਂ ਦਾ ਵਿਕਾਸ, ਉਦਯੋਗਿਕ ਨੀਤੀ, ਖੇਤੀਬਾੜੀ ਸੁਧਾਰਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਪੰਜਾਬ ਸਰਕਾਰ ਦੇ ਇਸ ਬਜ਼ਟ ਨਾਲ ਜਿੱਥੇ ਪੰਜਾਬੀਆਂ ਨੂੰ ਭਗਵੰਤ ਮਾਨ ਦੀ ਸਰਕਾਰ ਪ੍ਰਤੀ ਭਰੋਸੇ ਅਤੇ ਵਿਸ਼ਵਾਸ ਦੀ ਆਸ ਬੱਝੀ ਹੈ ਅਤੇ ਇਸ ਬਜ਼ਟ ਵਿੱਚ ਸਾਰੇ ਵਰਗਾਂ ਦਾ ਖਿਆਲ ਰੱਖਿਆ ਗਿਆ ਹੈ ਅਤੇ ਉਹ ਵਾਅਦੇ ਵੀ ਪੂਰੇ ਕਰ ਦਿੱਤੇ ਹਨ ਜੋਂ ਆਮ ਆਦਮੀ ਨੇ ਲੋਕਾਂ ਨਾਲ ਕੀਤੇ ਨਹੀਂ ਸਨ । ਇਸ ਬਜ਼ਟ ਨੇ ਵਿਰੋਧੀ ਪਾਰਟੀਆਂ ਦੇ ਮਨੋਬਲ ਨੂੰ ਪੂਰੀ ਤਰ੍ਹਾਂ ਤੋੜਕੇ ਰੱਖ ਦਿੱਤਾ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਮਿਸ਼ਨ 2027 ਤਾਹਿਤ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 100 ਤੋਂ ਵੱਧ ਸੀਟਾਂ ਤੇ ਜਿੱਤ ਦਰਜ਼ ਕਰਕੇ ਮੁੜ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇਣਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਜ਼ਿੰਮੇਵਾਰੀ ਸੌਂਪਣਗੇ।























