

ਮਾਨਸਾ 6 ਜਨਵਰੀ (ਬਪਸ):ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫਰ ਦੀ ਗਵਾਹੀ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ।ਇਸ ਵਿਕਾਸ ਕਾਰਜਾਂ ਅਧੀਨ ਹੀ ਹਲਕਾ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਕਲਾਂ ਵਿਖੇ ਸ਼ਮਸ਼ਾਨਘਾਟ ਵਿੱਚ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦਾ ਉਦਘਾਟਨ ਕਰਦਿਆਂ ਬੀਡੀਪੀਓ ਸਰਦੂਲਗੜ੍ਹ ਮੇਜਰ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ ਆ ਰਹੀ ਹੈ। ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀ ਹਨ। ਇਸ ਤਹਿਤ ਹੀ ਅੱਜ ਪਿੰਡ ਮੀਰਪੁਰ ਕਲਾਂ ਵਿਖੇ ਸ਼ਮਸ਼ਾਨਘਾਟ ਦੇ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿਸ ਦਾ ਕੰਮ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਾਰਕ ਨੂੰ ਮਨਰੇਗਾ ਸਕੀਮ ਅਧੀਨ ਬਣਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਖੇਤੀ ਪੱਧਰ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਸੰਮਤੀ ਮੈਂਬਰ ਮੰਦਰ ਸਿੰਘ, ਸਰਪੰਚ ਕਰਮਜੀਤ ਕੌਰ , ਗੁਰਮੀਤ ਸਿੰਘ ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।























