

ਮਾਨਸਾ 23 ਫਰਵਰੀ (ਸਾਰਾ ਯਹਾਂ/ਜੋਨੀ ਜਿੰਦਲ) : ਕੇਂਦਰ ਦੀ ਮੋਦੀ ਸਰਕਾਰ ਦੇ ਲਗਾਤਾਰ ਤਾਨਾਸ਼ਾਹੀ ਰੱਵਈਏ ਤੇ ਕਾਲੇ ਕਾਨੂੰਨ ਆਮ ਜਨਤਾ ਵਿਰੋਧੀ ਤੇ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਨ ਵਾਲੇ ਹਨ। ਬਿਜਲੀ ਬਿੱਲ ਤੇ ਬੀਜ ਬਿੱਲ ਆਮ ਲੋਕਾਂ, ਕਿਸਾਨ ਮਜ਼ਦੂਰ ਛੋਟਾ ਕਾਰੋਬਾਰੀ ਤੇ ਆਰਥਿਕ ਬੋਝ ਪਾਏਗਾ ਤੇ ਇਹ ਕੇਵਲ ਕਾਰਪੋਰੇਟ ਪੱਖੀ ਵਪਾਰ ਸਿੱਧ ਹੋਵੇਗਾ।ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਤੇ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰੂਪ ਸਿੰਘ ਢਿੱਲੋਂ ਨੇ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਵਿਖੇ ਮੋਦੀ ਟਰੰਪ ਦੀ ਅਰਥੀ ਫੂਕ ਤੇ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕੀਤਾ।
ਇਸ ਸਮੇਂ ਉਹਨਾਂ ਕਿਹਾ ਕਿ ਜ਼ੋ ਮੁਕਤ ਵਪਾਰ ਸਮਝੋਤਾ ਵਿਰੋਧੀ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਸੋਧ ਬਿੱਲ, ਬੀਜ ਬਿਲ, ਮੁਕਤ ਵਪਾਰ ਸਮਝੌਤਾ ਅਤੇ ਮਜ਼ਦੂਰਾਂ ਲਈ ਚੱਲ ਰਹੀ ਮਗਨਰੇਗਾ ਸਕੀਮ ਨੂੰ ਤੋੜ ਮਰੋੜ ਕੇ ਜੀ ਰਾਮ ਜੀ ਦੇ ਨਾਂ ਹੇਠ ਲਾਗੂ ਕਰਨ ਦੀ ਕੋਝੀ ਅਤੇ ਸ਼ੈਤਾਨੀ ਚਾਲ ਅਤੇ ਨਿੱਜੀਕਰਨ , ਵਪਾਰੀਕਰਨ ਅਤੇ ਉਦਾਰੀਕਰਨ ਦੀਆਂ ਲੋਕ ਵਿਰੋਧੀ ਕਾਰਪੋਰੇਟਰਾਂ ਪੱਖੀ ਨੀਤੀਆਂ ਖ਼ਿਲਾਫ਼ ਤਿਖਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਹਨਾਂ ਮੁਕਤ ਵਪਾਰ ਸਮਝੋਤਾ ਕਿਸਾਨਾ ਲਈ ਮੌਤ ਦੇ ਵਾਰੰਟ ਦੱਸਿਆ।
ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਬੀਕੇਯੂ ਉਗਰਾਹਾਂ ਵੱਲੋਂ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਦੋ ਕਿਸਾਨਾਂ ਦੀ ਰਿਹਾਈ ਲਈ ਸ਼ਾਂਤੀਪੂਰਵਕ ਧਰਨਾ ਦੇਣ ਜਾ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਉਤੇ ਲਾਠੀਚਾਰਜ, ਅੱਥਰੂਗੈਸ ਦੀਆਂ ਗੋਲੀਆਂ ਦੀਆਂ ਵਛਾੜਾਂ , ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਤੇ ਵੀ ਅੰਨੇਵਾਹ ਤਸ਼ੱਦਦ ਕੀਤਾ ਅਤੇ ਅਣਪਛਾਤੇ ਵਿਅਕਤੀਆਂ ਤੇ ਦਰਜ਼ ਕੀਤੇ ਪਰਚਿਆਂ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀ ਜ਼ਿੰਮੇਵਾਰੀ ਅਧਿਕਾਰੀਆਂ ਤੇ ਕਾਨੂੰਨੀ ਕਾਰਵਾਈ ਉਚ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾਵੇ ।
ਇਸ ਮੌਕੇ ਪਿੰਡ ਇਕਾਈ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਨਵੀਂ ਮੈਂਬਰਸ਼ਿਪ ਅਤੇ ਅਗਲੇ ਪ੍ਰੋਗਰਾਮਾ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ, ਕ੍ਰਿਸ਼ਨ ਸ਼ਰਮਾ, ਸੁਖਦੇਵ ਭੱਠਲ, ਉਜਾਗਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਗੁਰਦੇਵ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।























