*ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ 1098 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ-ਰਾਜਿੰਦਰ ਵਰਮਾ*

0
6

ਮਾਨਸਾ, 08 ਸਤੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ, ਸ੍ਰੀਮਤੀ ਨਵਜੋਤ ਕੌਰ,ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਾਲ ਸੁਰੱਖਿਆ ਵਿਭਾਗ ਵੱਲੋਂ ਮਾਨਸਾ ਵਿਖੇ ਬਾਲ ਭੀਖਿਆ ਰੋਕਣ ਸਬੰਧੀ ਚੈਕਿੰਗ ਕੀਤੀ ਗਈ।

ਇਸ ਮੌਕੇ ਕਾਊਂਸਲਰ ਰਾਜਿੰਦਰ ਕੁਮਾਰ ਵਰਮਾ ਨੇ ਚੈਕਿੰਗ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜੁਰਮ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾਉਣ ਸਗੋਂ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਉਨ੍ਹਾਂ ਨੂੰ ਸਕੂਲ ਵਿਚ ਦਾਖਲ ਕਰਵਾਉਣ। ਉਨ੍ਹਾਂ ਇਸ ਮੌਕੇ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਬਾਰੇ ਜਾਣੂ ਕਰਵਾਇਆ।

            ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਸਪੋਸਰਸਿ਼ਪ ਤੇ ਫੋਸਟਰ ਕੇਅਰ ਬਾਰੇ ਦੱਸਿਆ ਤੇ ਹੋਰ ਵਿਭਾਗ ਤੋ ਬੱਚਿਆ ਨੂੰ ਮਿਲਣ ਵਾਲੀਆ ਸਹੂਲਤਾਂ ਤੋਂ ਵੀ ਜਾਣੂ ਕਰਵਾਇਆ।

            ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ।  ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਸਬੰਧਤ ਸੇਵਾਵਾਂ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ  ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ

NO COMMENTS