*ਮੁੜ ਅਦਾਲਤ ‘ਚ ਪੇਸ਼ ਨਹੀਂ ਹੋਏ ਬਲਕੌਰ ਸਿੰਘ, ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਫਿਰ ਟਲੀ, ਹੁਣ 25 ਜੁਲਾਈ ਨੂੰ ਹੋਵੇਗੀ ਗਵਾਹੀ*

0
107

 (ਸਾਰਾ ਯਹਾਂ/ਬਿਊਰੋ ਨਿਊਜ਼) : ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਇੱਕ ਮਹੱਤਵਪੂਰਨ ਸੁਣਵਾਈ ਹੋਣੀ ਸੀ। ਮ੍ਰਿਤਕ ਦੇ ਪਿਤਾ ਬਲਕੌਰ ਸਿੰਘ ਨੇ ਗਵਾਹੀ ਲਈ ਪੇਸ਼ ਹੋਣਾ ਸੀ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਕਾਰਨ ਅਦਾਲਤ ਨੇ ਅਗਲੀ ਸੁਣਵਾਈ 25 ਜੁਲਾਈ, 2025 ਨੂੰ ਤੈਅ ਕੀਤੀ ਹੈ।

ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਾਰੇ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਇਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਅਤੇ ਹੋਰ ਮੁਲਜ਼ਮ ਸ਼ਾਮਲ ਸਨ। ਹੁਣ ਤੱਕ ਮਾਮਲੇ ਵਿੱਚ ਮੂਸੇਵਾਲਾ ਦੇ ਦੋ ਦੋਸਤਾਂ ਦੀ ਗਵਾਹੀ ਪੂਰੀ ਹੋ ਚੁੱਕੀ ਹੈ ਜੋ ਘਟਨਾ ਸਮੇਂ ਦੋਵੇਂ ਮੌਜੂਦ ਸਨ। ਉਨ੍ਹਾਂ ਨੇ ਗੋਲੀਬਾਰੀ ਕਰਨ ਵਾਲਿਆਂ, ਵਾਹਨਾਂ ਅਤੇ ਹਥਿਆਰਾਂ ਦੀ ਪਛਾਣ ਕਰ ਲਈ ਸੀ।  ਹੁਣ ਬਲਕੌਰ ਸਿੰਘ ਤੋਂ ਇਲਾਵਾ ਸੁਖਪਾਲ ਸਿੰਘ ਅਤੇ ਇੱਕ ਪੁਲਿਸ ਅਧਿਕਾਰੀ ਦੀ ਗਵਾਹੀ ਬਾਕੀ ਹੈ। ਅਦਾਲਤ ਨੇ ਸਾਰਿਆਂ ਨੂੰ ਅਗਲੀ ਤਰੀਕ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਜ਼ਿਕਰ ਕਰ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹੋਇਆ ਸੀ। ਉਹ ਆਪਣੀ ਥਾਰ ਵਿੱਚ ਦੋ ਦੋਸਤਾਂ ਨਾਲ ਜਾ ਰਿਹਾ ਸੀ ਜਦੋਂ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਵਿੱਚ 6 ਨਿਸ਼ਾਨੇਬਾਜ਼ ਸ਼ਾਮਲ ਸਨ ਜੋ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਸਨ। ਇਸ ਕਤਲ ਦੀ ਯੋਜਨਾ ਕੈਨੇਡਾ ਤੋਂ ਗੋਲਡੀ ਬਰਾੜ ਨੇ ਬਣਾਈ ਸੀ, ਜਿਸ ਵਿੱਚ ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here