ਮੁੱਖ ਮੰਤਰੀ ਪੰਜਾਬ ਨੇ ਬਸੀ ਪਠਾਣਾ ਵਿਖੇ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਿਆ

0
6

ਬਸੀ ਪਠਾਣਾ (ਫ਼ਤਹਿਗੜ• ਸਾਹਿਬ),(ਸਾਰਾ ਯਹਾ) 17 ਨਵੰਬਰ:- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਵਾਸਤੇ ਸਹਿਕਾਰਤਾ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ  ਦੇ ਆਪਸੀ ਸਹਿਯੋਗ ਵਿੱਚ ਵਾਧਾ ਕਰਨਾ ਸਭ ਤੋਂ ਜਰੂਰੀ ਹੈ।
ਮੁੱਖ ਮੰਤਰੀ ਪੰਜਾਬ ਅੱਜ ਬਸੀ ਪਠਾਣਾ ਵਿਖੇ 358 ਕਰੋੜ ਰੁਪਏ ਦੀ ਲਾਗਤ ਵਾਲੇ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ 11 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਤਿੰਨ ਪੜਾਵਾਂ ਵਿੱਚ ਮੁਕੰਮਲ ਹੋਵੇਗਾ, ਜਿਸ ਨਾਲ ਸਿੱਧੇ ਤੌਰ ‘ਤੇ 500 ਵਿਅਕਤੀਆਂ ਨੂੰ ਅਤੇ ਅਸਿੱਧੇ ਤੌਰ ‘ਤੇ 80 ਹਜ਼ਾਰ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਹੋਵੇਗਾ। ਉਨ•ਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਲਈ ਡੇਅਰੀ ਫਾਰਮਿੰਗ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ। ਉਨ•ਾਂ ਕਿਹਾ ਕਿ ਡੇਅਰੀ ਨੂੰ ਉਤਸ਼ਾਹਤ ਕਰਨ ਨਾਲ ਦੁੱਧ ਦੀ ਪੈਦਾਵਾਰ ਵਧੇਗੀ ਜਿਸ ਲਈ ਦੁੱਧ ਦੇ ਹੋਰ ਵਧੇਰੇ ਪ੍ਰੋਸੈਸਿੰਗ ਪਲਾਂਟ ਲਗਾਉਣ ਦੀ ਜਰੂਰਤ ਹੋਵੇਗੀ। ਉਨ•ਾਂ ਆਖਿਆ ਕਿ ਡੇਅਰੀ ਦੇ ਧੰਦੇ ਨੂੰ ਅਪਣਾ ਕੇ ਕਿਸਾਨ ਆਪਣੀ ਆਰਥਿਕਤਾ ਵਿਚ ਹੋਰ ਸੁਧਾਰ ਲਿਆ ਸਕਦੇ ਹਨ ਕਿਉਂਕਿ ਬੀਜ਼ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਕੀਮਤਾਂ ਲਗਾਤਾਰ ਵਧਣ ਕਾਰਨ ਅਤੇ ਰਵਾਇਤੀ ਫਸਲਾਂ ਦੀਆਂ ਸਹਾਇਕ ਕੀਮਤਾਂ ਲਾਹੇਵੰਦ ਨਾਂ ਹੋਣ ਕਰਕੇ ਕਿਸਾਨ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। 
ਮੁੱਖ ਮੰਤਰੀ ਨੇ ਇਸ ਮੌਕੇ 100 ਕਰੋੜ ਰੁਪਏ ਦੀ ਲਾਗਤ ਨਾਲ ਵੇਰਕਾ ਮੁਹਾਲੀ ਡੇਅਰੀ ਵਿਖੇ ਆਟੋਮੈਟਿਕ ਫਰਮੈਨਟਿੱਡ ਯੂਨਿਟ ਵੀ ਰੀਮੋਟ ਕੰਟਰੋਲ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਸਮਰਪਿਤ ਕੀਤਾ। ਜਿਸ ਦੀ ਰੋਜਾਨਾਂ 100 ਟਨ ਦਹੀਂ,  2.50ਲੱਖ ਲੀਟਰ ਮਿੱਠੀ, ਨਮਕੀਨ ਅਤੇ ਪਲੇਨ ਲੱਸੀ ਅਤੇ 2.50 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ। ਇੱਥੇ ਵਰਨਣਯੋਗ ਹੈ ਕਿ  ਇਹ ਪ੍ਰੋਜੈਕਟ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿਚ ਮੁਕੰਮਲ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ 14 ਤੋਂ 20 ਨਵੰਬਰ ਤੱਕ ਮਨਾਏ ਜਾ ਰਹੇ ਸਹਿਕਾਰੀ ਸਪਤਾਹ ਦੀ ਲੜੀ ਵਜੋਂ ਇਸ ਆਟੋਮੈਟਿਕ ਮਿਲਕ ਪ੍ਰੋਸੈਸਿੰਗ ਪਲਾਂਟ ਦਾ ਪਹਿਲਾ ਪੜਾਅ 138 ਕਰੋੜ ਦੀ ਲਾਗਤ ਨਾਲ 18 ਮਹੀਨਿਆਂ ਵਿਚ ਮੁਕੰਮਲ ਹੋਵੇਗਾ। ਜਿਸ ਦੀ ਰੋਜ਼ਾਨਾਂ 02 ਲੱਖ ਲੀਟਰ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ ਅਤੇ ਇਸਦੇ ਸ਼ੁਰੂ ਹੋਣ ਨਾਲ 250 ਵਿਅਕਤੀਆਂ ਨੂੰ ਸਿੱਧਾ ਰੁਜ਼ਗਾਰ ਮਿਲੇਗਾ ਜਦੋਂ ਕਿ 32 ਹਜਾਰ ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੋਜ਼ਗਾਰ ਮੁਹੱਈਆ ਹੋਵੇਗਾ। ਇਸ ਪ੍ਰੋਜੈਕਟ ਦਾ ਦੂਜਾ ਪੜਾਅ 120 ਕਰੋੜ ਰੁਪਏ ਦੀ ਲਾਗਤ ਨਾਲ 2022 ਤੱਕ ਮੁਕੰਮਲ ਹੋਵੇਗਾ ਜਿਸ ਦੀ ਕਿ ਰੋਜਾਨਾ 03 ਲੱਖ ਲੀਟਰ ਦੁੱਧ ਪ੍ਰੋਸੈਸ ਕਰਨ ਦੀ ਸਮਰੱਥਾ ਹੋਵੇਗੀ। ਇਹ ਪੜਾਅ ਮੁਕੰਮਲ ਹੋਣ ਨਾਲ 250 ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ 48 ਹਜਾਰ ਵਿਅਕਤੀਆਂ ਨੂੰ ਅਸਿੱਧੇ ਤੌਰ ‘ਤੇ ਰੋਜਗਾਰ ਹਾਸਲ ਹੋਵੇਗਾ। ਇਸੇ ਤਰ•ਾਂ ਇਸ ਪ੍ਰੋਜੈਕਟ ਦਾ ਤੀਜਾ ਪੜਾਅ 100 ਕਰੋੜ ਰੁਪਏ ਦੀ ਲਾਗਤ ਨਾਲ 2024 ਤੱਕ ਮੁਕੰਮਲ ਹੋਵੇਗਾ ਜਿਸ ਦੀ ਕਿ 06 ਲੱਖ ਲੀਟਰ ਪ੍ਰਤੀ ਦਿਨ ਦੁੱਧ ਪ੍ਰੋਸੈਸ  ਕਰਨ ਦੀ ਸਮਰੱਥਾ ਹੋਵੇਗੀ ਅਤੇ ਰੋਜਾਨਾਂ 60 ਮੀਟਰਕ ਟਨ ਦੁੱਧ ਪਾਊਡਰ ਤਿਆਰ ਹੋਵੇਗਾ।
ਕੁੱਝ ਅਖੌਤੀ ਕਿਸਾਨ ਵਿਰੋਧੀ ਸੰਸਥਾਵਾਂ ਅਤੇ ਪੰਜਾਬ ਵਿਰੋਧੀ ਰਾਜਨੀਤਿਕ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਝੋਨੇ ਦੀ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਝੂਠੇ ਕੂੜ ਪ੍ਰਚਾਰ ਦੀ ਸਖਤ ਸ਼ਬਦਾਂ ਵਿੱਚ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 160 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 157 ਲੱਖ ਮੀਟਰਕ ਟਨ ਝੋਨੇ ਦੀ ਮੰਡੀਆਂ ਵਿੱਚੋਂ ਚੁਕਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਬਣਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਉਹ ਫਸਲ ਪਈ ਹੈ ਜਿਸ ਵਿਚ ਤੈਅ ਨਮੀ ਤੋਂ ਜਿਆਦਾ ਮਾਤਰਾ ਵਿਚ ਨਮੀ ਹੈ ਅਤੇ ਇਸਦੀ ਵੀ  ਜਲਦੀ ਹੀ ਖਰੀਦ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਅਕਾਲੀ ਸੁਰੱਖੀਆਂ ਚ ਬਣੇ ਰਹਿਣ ਲਈ ਬਿਨ•ਾਂ ਕਿਸੇ ਮੁੱਦੇ ਤੋਂ ਇਸ ਸਬੰਧੀ ਝੂਠੀ ਬਿਆਨਬਾਜੀ ਕਰ ਰਹੇ ਹਨ।ਜਦੋਂ ਕਿ ਪੰਜਾਬ ਦੇ ਲੋਕਾਂ ਨੇ ਉਨ•ਾਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ ਅਤੇ ਹੁਣ ਉਨ•ਾਂ ਦੇ ਆਪਣੇ ਸੀਨੀਅਰ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕੁੱਝ ਆਪੇ ਬਣੇ ਕਿਸਾਨ ਆਗੂਆਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਨਿੰਦਾ ਕਰਦਿਆਂ ਕਿਹਾ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ•ਾਂ ਦੀ ਪਾਲਣਾ ਕਰਨਾ ਹਰੇਕ ਵਿਅਕਤੀ ਲਈ ਜਰੂਰੀ ਹੈ। ਉਨ•ਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਨਾਲੋਂ ਇਸ ਸਾਲ ਆਈ ਕਮੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਕਾਰਨ ਹੋਇਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ•ਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਸੀ ਕਿ ਕਿਸਾਨਾਂ ਨੂੰ ਝੋਨੇ ਦੇ ਸਮਰਥਨ ਮੁੱਲ ਤੋਂ ਇਲਾਵਾ ਪਰਾਲੀ ਦੀ ਸੰਭਾਲ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰੰਤੂ ਪ੍ਰਧਾਨ ਮੰਤਰੀ ਵੱਲੋਂ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। 
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਖੇਤੀ ਮਸ਼ੀਨਰੀ ਤੇ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ ਜਿੰਨ•ਾਂ ਵਿਚ 2149 ਰੋਟਾਵੇਟਰ 2174 ਹੈਪੀ ਸੀਡਰ, 192 ਪੈਡੀ ਚੌਪਰ ਕੰਬੋ, 1047 ਪੈਡੀ ਸਟਰਾਅ ਮਲਚਰ, 1052 ਪਲਟਾਵੇਂ ਹਲ ਅਤੇ 1148 ਜੀਰੋ ਟਰਿੱਲ ਡਰਿੱਲ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਦਿੱਲੀ ਸਰਕਾਰ ਵੱਲੋਂ ਵਾਤਾਵਰਣ ਪ੍ਰਦੂਸ਼ਣ ਲਈ ਪੰਜਾਬ ਸਰਕਾਰ ਤੇ ਦੋਸ਼ ਲਗਾਉਣ ਦੇ ਮੁੱਦੇ ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਵਰਗੇ ਗੰਭੀਰ ਵਿਸ਼ੇ ਤੇ ਰਾਜ਼ਨੀਤੀ ਕਰਨ ਅਤੇ ਇਕ ਦੂਜੇ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਇਨ•ਾਂ ਆਗੂਆਂ ਨੂੰ ਅਜਿਹੇ ਦੋਸ਼ ਲਗਾਉਣ ਦੀ ਥਾਂ ਇਸ ਮੁੱਦੇ ਦਾ ਆਪਸ ਵਿਚ ਮਿਲ ਕੇ ਢੁੱਕਵਾ ਹੱਲ ਲੱਭਣਾ ਚਾਹੀਦਾ ਹੈ ।
ਇਸ ਮੌਕੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਪਿਛਲੀ ਅਕਾਲੀ ਭਾਜਪਾ ਸਰਕਾਰ ਤੇ ਦੋਸ਼ ਲਗਾਉਦਿਆਂ ਕਿਹਾ ਕਿ ਉਨ•ਾਂ ਨੇ ਆਪਣੇ 10 ਸਾਲ ਦੇ ਰਾਜ ਵਿਚ ਸਹਿਕਾਰੀ ਸਭਾਵਾਂ ਨੂੰ ਖਤਮ ਕਰਕੇ ਰੱਖ ਦਿੱਤਾ ਜਿਨ•ਾਂ ਦਾ 65 ਸਾਲ ਦਾ ਸੁਨਹਿਰਾ ਇਤਿਹਾਸ ਰਿਹਾ ਹੈ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹਿਕਾਰੀ ਸਭਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਕਿਹਾ ਕਿ  ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ ਅਤੇ ਸੂਗਰਫੈਡ ਦੇ ਨਵੀਨੀਕਰਨ ਅਤੇ ਅਪਗਰੇਡੇਸ਼ਨ ਲਈ ਕੀਤੇ ਜਾ ਰਹੇ ਯਤਨ ਸਲਾਘਾਯੋਗ ਹਨ। ਉਨ•ਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ‘ਤੇ 52 ਕਰੋੜ ਰੁਪਏ ਅਤੇ ਜਲੰਧਰ ਵਿਖੇ 35 ਕਰੋੜ ਰੁਪਏ ਦੀ ਲਾਗਤ ਨਾਲ ਮਿਲਕ ਪਲਾਂਟ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਇਹ ਕੰਮ ਫਰਵਰੀ ਤੇ ਮਾਰਚ 2019 ਵਿੱਚ ਮੁਕੰਮਲ ਹੋ ਜਾਵੇਗਾ। ਇਸੇ ਤਰ•ਾਂ ਪਟਿਆਲਾ ਅਤੇ ਲੁਧਿਆਣਾ ਵਿਖੇ ਮਿਲਕ ਪਲਾਟਾਂ ਦੇ ਨਵੀਨੀਕਰਨ ਉੱਤੇ ਵੀ 20 ਕਰੋੜ ਅਤੇ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ•ਾਂ ਕਿਹਾ ਕਿ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਦੀਆਂ ਸਹਿਕਾਰੀ ਸੂਗਰ ਮਿੱਲਾਂ ਦਾ ਉਨ•ਾਂ ਦਾ ਗੰਨਾਂ ਪੀੜਨ ਦੀ ਸਮਰੱਥਾ ਨੂੰ ਵਧਾ ਕੇ ਵੀ ਛੇਤੀ ਹੀ ਨਵੀਨੀਕਰਨ ਕੀਤਾ ਜਾਵੇਗਾ।  
ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਨਾਲ ਜਿੱਥੇ ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਹੋਣ ਨਾਲ ਦੁੱਧ ਉਤਪਾਦਕਾਂ ਨੂੰ ਦੁੱਧ ਤੇ ਲਾਹੇਵੰਦ ਭਾਅ ਮਿਲਣਗੇ ਅਤੇ ਇਸ ਖੇਤਰ ਦੇ ਡੇਅਰੀ ਫਾਰਮਰਾਂ ਨੂੰ ਚੰਗਾ ਉਤਸ਼ਾਹ ਮਿਲੇਗਾ। ਉਨ•ਾਂ ਕਿਹਾ ਕਿ ਮਿਸ਼ਨ ਤੰਦਰੁਸ਼ਤ ਪੰਜਾਬ ਅਧੀਨ ਪੰਜਾਬ ਸਰਕਾਰ ਵੱਲੋਂ ਮਿਲਾਵਟੀ ਅਤੇ ਨਕਲੀ ਦੁੱਧ ਦੀ ਵਿਕਰੀ ਦੀ ਰੋਕਥਾਮ ਲਈ ਚੁੱਕੇ ਗਏ ਸਖਤ ਕਦਮਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਮਿਲਕਫੈਡ ਦੇ ਦੁੱਧ ਦੀ ਵਿਕਰੀ ਵਿਚ 35 ਤੋਂ 40 ਫੀਸਦੀ ਵਾਧਾ ਹੋਇਆ ਹੈ।
ਵਿਧਾਇਕ ਬਸੀ ਪਠਾਣਾ ਸ੍ਰ: ਗੁਰਪ੍ਰੀਤ ਸਿੰਘ ਜੀ ਪੀ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਦੀ ਪੂਰਤੀ ਕਰਦਿਆਂ ਬਸੀ ਪਠਾਣਾ ਵਿਖੇ ਅਤਿ-ਆਧੁਨਿਕ ਵੇਰਕਾ ਮੈਗਾ ਡੇਅਰੀ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨੇ ਵੇਰਕਾ ਮੈਗਾ ਡੇਅਰੀ ਕੰਪਲੈਕਸ ਵਿਖੇ ਮਿਸ਼ਨ ਤੰਦਰੁਸ਼ਤ ਪੰਜਾਬ ਅਧੀਨ ਪੌਦੇ ਲਗਾਉਣ ਦੀ ਵੀ ਸ਼ੁਰੂਆਤ ਕੀਤੀ ਅਤੇ ਵੱਖ-ਵੱਖ ਸਹਿਕਾਰੀ ਅਦਾਰਿਆਂ ਮਿਲਕਫੈਡ, ਮਾਰਕਫੈਡ, ਸੂਗਰਫੈਡ, ਪਨਕੋਫੈਡ, ਸਹਿਕਾਰੀ ਬੈਂਕਾਂ,ਖੇਤੀਬਾੜੀ ਸਹਿਕਾਰੀ ਬੈਕ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਮੁਆਇਨਾ ਕੀਤਾ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਸਹਿਕਾਰੀ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਪੰਜਾਬ ਦੇ ਵੱਖ-ਵੱਖ ਜ਼ਿਲਿ•ਆਂ ਦੀਆਂ 8 ਸਹਿਕਾਰੀ ਸਭਾਵਾਂ ਅਤੇ ਫ਼ਤਹਿਗੜ• ਸਾਹਿਬ ਜ਼ਿਲ•ੇ ਦੀਆਂ 5 ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ। ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਵੇਰਕਾ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਕਾਫੀ ਟੇਬਲ ਕਿਤਾਬ ਵੀ ਜਾਰੀ ਕੀਤੀ।
ਇਸ ਮੌਕੇ ਵਿਧਾਇਕ ਫ਼ਤਹਿਗੜ• ਸਾਹਿਬ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਖੰਨਾ ਸ. ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਪਾਇਲ ਸ. ਲਖਵੀਰ ਸਿੰਘ ਲੱਖਾ, ਵਿਧਾਇਕ ਸਮਰਾਲਾ ਅਮਰੀਕ ਸਿੰਘ ਢਿੱਲੋਂ, ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਸਹਿਕਾਰਤਾ ਤੇ ਵਿਕਾਸ ਵਿਸ਼ਵਜੀਤ ਖੰਨਾ, ਮੁੱਖ ਮੰਤਰੀ ਪੰਜਾਬ ਦੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਮਾਰਕਫੈਡ ਦੇ ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਸਮਰਾ, ਐਮ.ਡੀ. ਮਿਲਕਫੈਡ ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।


EDITED BY : SARA YAHA | | Last Updated : 7:00pm 17 ਨਵੰਬਰ 2018

LEAVE A REPLY

Please enter your comment!
Please enter your name here