ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

0
7

ਚੰਡੀਗੜ,(ਸਾਰਾ ਯਹਾ,ਬਲਜੀਤ ਸ਼ਰਮਾ) 26 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਵਾਸੀ ਇਹ ਤਿਉਹਾਰ ਵਾਤਾਵਰਣ ਪੱਖੀ ਹੋ ਕੇ ਮਨਾਉਣਗੇ ਅਤੇ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲਿਆਵੇਗਾ। ਉਨ•ਾਂ ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਨੂੰ ਰੋਕਣ ਦੀ ਵੀ ਅਪੀਲ ਕੀਤੀ।
ਦੀਵਾਲੀ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਰੌਸ਼ਨੀਆਂ ਦਾ ਇਹ ਤਿਉਹਾਰ ਵਾਤਾਵਰਣ ਨੂੰ ਬਿਨਾਂ ਕੋਈ ਨੁਕਸਾਨ ਪਹੁੰਚਾਏ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ ਦਿੱਤਾ। ਉਨ•ਾਂ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਵੀ ਪ੍ਰੇਰਿਆ ਅਤੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਤੋਂ ਜਾਂ ਅਸੀਂ ਆਪਣੇ ਲਈ ਅਤੇ ਆਉਣ ਵਾਲੀਆਂ ਪੀੜੀਆਂ ਲਈ ਸਾਫ ਸੁਥਰਾ ਤੇ ਸ਼ੁੱਧ ਵਾਤਾਵਰਣ ਸਿਰਜ ਸਕੀਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਅਸੀਂ ਰਵਾਇਤੀ ਤਰੀਕੇ ਨਾਲ ਮਨਾਉਂਦੇ ਹੋਏ ਖੁਸ਼ੀ ਤੇ ਚਾਵਾਂ ਦੇ ਦੀਵੇ ਬਾਲੀਏ। ਨਾਲ ਹੀ ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਦੀਵਾਲੀ ਅਜਿਹੇ ਲੋਕਾਂ ਦੇ ਜੀਵਨ ‘ਚੋਂ ਹਨੇਰਿਆਂ ਨੂੰ ਦੂਰ ਕਰ ਦੇਵੇਗੀ।
ਮੁੱਖ ਮੰਤਰੀ ਨੇ ਸਮੂਹ ਲੋਕਾਂ ਖਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਨਿੱਘੀ ਮੁਬਾਰਕਬਾਦ ਦਿੱਤੀ। ਇਹ ਦਿਵਸ 1612 ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਹੀ ਗਵਾਲੀਅਰ ਦੇ ਕਿਲ•ੇ ਤੋਂ 52 ਹਿੰਦੂ ਰਾਜਿਆਂ ਨੂੰ ਛੁਡਾਉਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ
ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਭਗਵਾਨ ਵਿਸ਼ਵਕਰਮਾ ਜੀ ਦੀ ਹੁਨਰਮੰਦੀ ਦੀ ਭਾਵਨਾ ਸਮੁੱਚੇ ਮਾਨਵ ਜਗਤ ਵਿੱਚ ਹੋਰ ਪ੍ਰਬਲ ਹੋਵੇਗੀ ਅਤੇ ਕਿਰਤੀ ਵਰਗ ਦਾ ਸਤਿਕਾਰ ਹੋਰ ਵਧੇਗਾ। ਉਨ•ਾਂ ਨਾਲ ਹੀ ਆਸ ਪ੍ਰਗਟਾਈ ਕਿ ਸਮੂਹ ਕਿਰਤੀ ਵਰਗ ਦਾ ਜੀਵਨ ਹੋਰ ਵੀ ਖੁਸ਼ਹਾਲ ਹੋਵੇਗਾ।

LEAVE A REPLY

Please enter your comment!
Please enter your name here