ਮੁੱਖ ਮੰਤਰੀ ਵੱਲੋਂ ਸਪੋਕਸਮੈਨ ਦੇ ਚੀਫ ਫੋਟੋਗ੍ਰਾਫਰ ਦੀ ਪਤਨੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

0
12

ਚੰਡੀਗੜ,(ਸਾਰਾ ਯਹਾ,(ਬਲਜੀਤ ਸ਼ਰਮਾ) 8 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਸਪੋਕਸਮੈਨ’ ਅਖਬਾਰ ਦੇ ਚੀਫ ਫੋਟੋਗ੍ਰਾਫਰ ਸੰਤੋਖ ਸਿੰਘ ਦੀ ਪਤਨੀ ਬਲਵਿੰਦਰ ਕੌਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਲੰਮੀ ਬਿਮਾਰੀ ਉਪਰੰਤ ਐਤਵਾਰ ਦੀ ਸ਼ਾਮ ਇੱਥੇ ਆਪਣੀ ਰਿਹਾਇਸ਼ ’ਤੇ ਚੱਲ ਵਸੇ। ਉਹ 68 ਵਰਿਆਂ ਦੇ ਸਨ ਜੋ ਆਪਣੇ ਪਿੱਛੇ ਪਤੀ, ਪੁੱਤਰ ਅਤੇ ਧੀ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਉਨਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਬਲਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ  ਪਰਿਵਾਰ ਨਾਲ ਹਮਦਰਦ ਜ਼ਾਹਰ ਕੀਤੀ। 

LEAVE A REPLY

Please enter your comment!
Please enter your name here