ਮੁੱਖ ਮੰਤਰੀ ਵੱਲੋਂ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਨੇਤਾ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

0
20

ਚੰਡੀਗੜ•,(ਸਾਰਾ ਯਹਾ,(ਬਲਜੀਤ ਸ਼ਰਮਾ) 21 ਮਾਰਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾਈ ਸਕੱਤਰ ਪ੍ਰੋ. ਬਲਵੰਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉਹ 82 ਵਰਿ•ਆਂ ਦੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪ੍ਰੋ. ਬਲਵੰਤ ਸਿੰਘ ਨੂੰ ਜਨਤਕ ਨੇਤਾ ਦੱਸਿਆ ਜਿਨ•ਾਂ ਨੇ ਜੀਵਨ ਭਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਸਨਅਤੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। 
ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨ•ਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ।

LEAVE A REPLY

Please enter your comment!
Please enter your name here