*ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸਨ ਪੰਜਾਬ ਵੱਲੋਂ ਬੀਕੇਯੂ ਉਗਰਾਹਾਂ ਦੇ ਆਗੂਆਂ ਦੀ ਗਿਰਫ਼ਤਾਰੀ ਅਤੇ ਪੁਲਿਸ ਵਧੀਕੀਆਂ ਦੀ ਨਿੰਦਾ*

0
16

ਮਾਨਸਾ 7 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ) : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਦੀ ਜ਼ਿਲ੍ਹਾ ਕਮੇਟੀ ਜ਼ਿਲ੍ਹਾ ਪ੍ਰਧਾਨ ਸੱਤ ਪਾਲ ਰਿਸ਼ੀ, ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਸੂਬਾ ਸਹਾਇਕ ਵਿੱਤ ਸਕੱਤਰ ਤਾਰਾ ਚੰਦ ਭਾਵਾ, ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ, ਸਕੱਤਰ ਸਿਮਰਜੀਤ ਸਿੰਘ ਗਗੋਵਾਲ, ਕੈਸ਼ੀਅਰ ਅਮਰੀਕ ਸਿੰਘ ਮਾਖਾ, ਸੀਨੀਅਰ ਵਾਇਸ ਪ੍ਰਧਾਨ ਸਿਸਨ ਗੋਇਲ, ਸਹਾਇਕ ਕੈਸ਼ੀਅਰ ਅਸ਼ੋਕ ਕੁਮਾਰ ਗਾਮੀਵਾਲਾ, ਸਹਾਇਕ ਸਕੱਤਰ ਹਰਬੰਸ ਸਿੰਘ ਦਿਆਲਪੁਰਾ ਆਦਿ ਆਗੂਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਜਥੇਬੰਦੀ ਬੀਕੇਯੂ ਉਗਰਾਹਾਂ ਵੱਲੋਂ ਦੋ ਕਿਸਾਨਾਂ ਦੀ ਰਿਹਾਈ ਅਤੇ ਹੱਕੀ ਮੰਗਾਂ ਨੂੰ ਲੈਕੇ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਆਗੂਆਂ ਨੂੰ ਪੁਲਿਸ ਵੱਲੋਂ ਘਰਾਂ ਵਿੱਚ ਕੀਤੀ ਨਜ਼ਰਬੰਦੀ , ਅੱਥਰੂ ਗੈਸ, ਗਿਰਫਤਾਰੀਆਂ ਅਤੇ ਲਾਠੀਚਾਰਜ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਿੰਦੀ ਅਤੇ ਦੂਸਰੇ ਪਾਸੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਕਿਸਾਨਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕਰਕੇ ਗਿਰਫ਼ਤਾਰ ਕਰ ਰਹੀ ਹੈ ਵੱਡੀ ਗਿਣਤੀ ਵਿੱਚ ਕੀਤੀਆਂ ਗਿਰਫਤਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗਿਰਫ਼ਤਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਤਰੁੰਤ ਰਿਹਾਅ ਕਰਨ ਦੀ ਪੁਰਜ਼ੋਰ ਮੰਗ ਕੀਤੀ। ਬਲਾਕ ਝੁਨੀਰ ਦੇ ਪ੍ਰਧਾਨ ਅੰਗਰੇਜ਼ ਸਿੰਘ, ਬੁਢਲਾਡਾ ਦੇ ਗੁਰਜੀਤ ਸਿੰਘ ਬਰੇ, ਬਰੇਟਾ ਦੇ ਪ੍ਰੇਮ ਸਿੰਘ ਕਿਸ਼ਨਗੜ੍ਹ , ਮਾਨਸਾ ਦੇ ਗੁਰਪ੍ਰੀਤ ਸਿੰਘ ਭੈਣੀਬਾਘਾ, ਬੋਹਾ ਦੇ ਸੁਖਪਾਲ ਸਿੰਘ ਹਾਕਮ ਵਾਲਾ, ਜੋਗਾ ਦੇ ਗੁਰਵਿੰਦਰ ਸਿੰਘ, ਭੀਖੀ ਦੇ ਸਤਵੰਤ ਸਿੰਘ ਮੋਹਰਸਿੰਘ ਵਾਲਾ, ਸਰਦੂਲਗੜ੍ਹ ਦੇ ਦੀਪਕ ਬਜਾਜ ਆਦਿ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

LEAVE A REPLY

Please enter your comment!
Please enter your name here