*ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਵੱਲੋਂ 23 ਮਾਰਚ ਨੂੰ ਮਹਾਨ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫੈਸਲਾ – ਧੰਨਾ ਮੱਲ ਗੋਇਲ*

0
72

ਮਾਨਸਾ 18 ਮਾਰਚ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ , ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ , ਸੀਨੀਅਰ ਵਾਇਸ ਪ੍ਰਧਾਨ ਸੀ ਆਰ ਸ਼ੰਕਰ , ਸਲਾਹਕਾਰ ਰਵਿੰਦਰ ਸ਼ਰਮਾ , ਤਿਲਕ ਰਾਜ ਥਿੰਦ ਅਤੇ ਰਾਜ ਕਿਸ਼ਨ ਜੋਸ਼ਨ , ਪ੍ਰਸ਼ੋਤਮ ਲਾਲ ਸ਼ਰਮਾ, ਜਗਮੇਲ ਸਿੰਘ ਅਤੇ ਨੰਦ ਲਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪਿ੍ਤ ਮੁਤਾਬਕ 23 ਮਾਰਚ ਦੇ ਮਹਾਨ ਸ਼ਹੀਦਾਂ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸਹੀਦੀ ਦਿਹਾੜੇ ਨੂੰ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਗੋਇਲ ਨੇ ਕਿਹਾ ਕਿ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਭਰੂਣ ਹੱਤਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ਕਨਵੈਨਸਨਾਂ, ਸੈਮੀਨਾਰਾਂ ਅਤੇ, ਚੇਤਨਾ ਮਾਰਚ ਦੇ ਰੂਪ ਵਿੱਚ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਾਦੀ ਲਈ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਦੇਸ ਭਗਤਾਂ ਦੇ ਸੁਪਨਿਆਂ ਦਾ ਸਮਾਜ ਅਤੇ ਦੇਸ਼ ਨਹੀਂ ਬਣ ਸਕਿਆ। ਦੇਸ਼ ਦੇ ਕਰੋੜਾਂ ਲੋਕ ਅੱਜ ਵੀ ਕੁੱਲੀ ਗੁੱਲੀ ਜੁੱਲੀ ਵਰਗੀਆਂ ਮੁੱਢਲੀਆਂ ਲੋੜਾਂ ਤੋਂ ਵਾਂਝੇ ਹਨ। ਦੇਸ਼ ਭੁੱਖਮਰੀ , ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰੀ ਵਰਗੀਆਂ ਅਲਾਮਤਾਂ ਨਾਲ ਜੂਝ ਰਿਹਾ ਹੈ। ਕੁਦਰਤੀ ਖਜ਼ਾਨੇ ਜਲ , ਜੰਗਲ ਅਤੇ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਲੁਟਾ ਰਹੀ ਹੈ। ਕਿਸਾਨ ਅਤੇ ਕਿਰਤੀ ਜਥੇਬੰਦੀਆਂ ਵੱਲੋਂ ਲੰਮੇ ਸੰਘਰਸ਼ ਰਾਹੀਂ ਰੱਦ ਕਰਾਏ ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਚੋਰ ਮੋਰੀਆਂ ਰਾਹੀਂ ਖੇਤੀ ਮਾਰਕੀਟਿੰਗ ਫਰੇਮ ਨੈਟਵਰਕਿੰਗ ਲਾਗੂ ਕਰਨਾ ਚਾਹੁੰਦੇ ਹਨ । ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here