

ਮੋਗਾ: ਪੁਲਿਸ ਨੇ ਦੋ ਨਸ਼ਾ ਤਸਕਰੀ ਦੇ ਇਲਜ਼ਾਮ ਹੇਠ ਦੋ ਮੁਲਜ਼ਮਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਥਾਣਾ ਸਿਟੀ ਸਾਊਥ ਮੋਗਾ ਅਤੇ ਐਂਟੀ ਨਾਰਕੋਟਿਕ ਡਰੱਗ ਸੈਲ ਮੋਗਾ ਦੀਆਂ ਪੁਲੀਸ ਪਾਰਟੀਆਂ ਨੇ ਦੋ ਵਿਅਕਤੀਆਂ ਨੂੰ 80 ਗ੍ਰਾਮ ਹੈਰੋਇਨ ਤੇ 97 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਤੂਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਤੇ ਸੁਖਵੰਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਗੁਰਵਿੰਦਰ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਸਦਰ ਮੋਗਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸੁਖਵੰਤ ਸਿੰਘ ਪਾਸੋਂ 70 ਗ੍ਰਾਮ ਹੈਰੋਇਨ ਤੇ 97,000 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ ਅਤੇ ਪੁਲਿਸ ਨੇ ਉਸ ਵਿਰੁੱਧ ਥਾਣਾ ਸਿਟੀ ਸਾਊਥ ਮੋਗਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਐਸਐਸਪੀ ਨੇ ਇਹ ਵੀ ਦੱਸਿਆ ਕਿ ਭਗੋੜੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਮਿਤੀ 01.09.2015 ਤੋਂ 15.09.2018 ਤੱਕ ਜਿਲ੍ਹਾ ਪੁਲੀਸ ਮੋਗਾ ਵੱਲੋਂ 15 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏੇ ਹਨ।
EDITED BY : SARA YAHA | | Last Updated : 7:25 pm 15 September 2018























