ਮੋਦੀ ਦੇ ਬਜਟ ਤੋਂ ਭੜਕੇ ਕਿਸਾਨ, ਦੇਸ਼ ਜਾਮ ਕਰਨ ਦਾ ਐਲਾਨ

0
27

ਨਵੀਂ ਦਿੱਲੀ: ਖੱਬੇਪੱਖੀ ਦਲਾਂ ਦੀ ਹਮਾਇਤ ਵਾਲੇ ਕਿਸਾਨ ਸੰਗਠਨ ਅਖਿਲ ਭਾਰਤੀ ਕਿਸਾਨ ਸਭਾ ਨੇ ਮੋਦੀ ਸਰਕਾਰ ਦੇ ਬਜਟ ਨੂੰ ਕਿਸਾਨ ਵਿਰੋਧੀ ਬਜਟ ਕਰਾਰ ਦਿੱਤਾ ਹੈ। ਇਸ ਦੇ ਵਿਰੋਧ ਵਿੱਚ ਸੰਗਠਨ ਨੇ 13 ਫਰਵਰੀ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਭਾਰਤੀ ਕਮਿਊਨਿਸਟ ਪਾਰਟੀ ਦੇ ਸੀਨੀਅਰ ਲੀਡਰ ਤੇ ਅਖਿਲ ਭਾਰਤੀ ਕਿਸਾਨ ਸਭਾ ਦੇ ਜਨਰਲ ਸਕੱਤਰ ਅਤੁੱਲ ਕੁਮਾਰ ਅਨਜਾਨ ਨੇ ਸ਼ਨੀਵਾਰ ਨੂੰ ਦੱਸਿਆ ਕਿ ਵਿੱਤ ਮੰਤਰੀ ਪਿਊਸ਼ ਗੋਇਲ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤਾ ਅੰਤ੍ਰਿਮ ਬਜਟ ਪਿੰਡ, ਕਿਸਾਨ ਤੇ ਗਰੀਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਕਿਸਾਨ ਸਭਾ ਦੇ ਬੈਨਰ ਹੇਠ ਪੂਰੇ ਦੇਸ਼ ਵਿੱਚ 13 ਫਰਵਰੀ ਨੂੰ ਅੰਤ੍ਰਿਮ ਬਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕੀਤਾ ਜਾਏਗਾ।

ਅਨਜਾਨ ਨੇ ਕਿਹਾ ਕਿ ਮੋਦੀ ਸਰਕਾਰ ਦੋ ਸਾਲਾਂ ਅੰਦਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਬਜਟ ਵਿੱਚ ਕਿਸਾਨ ਸਨਮਾਨ ਫੰਡ ਦੇ ਨਾਂ ’ਤੇ ਕਿਸਾਨਾਂ ਨੂੰ ਪ੍ਰਤੀ ਮਹੀਨਾ 500 ਰੁਪਏ ਦੇਣ ਵਰਗੇ ਐਲਾਨਾਂ ਨਾਲ ਕਿਸਾਨਾਂ ਨੂੰ ਨਿਰਾਸ਼ ਕੀਤਾ ਗਿਆ। ਇਸ ਨਾਲ ਕਿਸਾਨਾਂ ਨੂੰ ਮਜ਼ਬੂਤੀ ਦੇਣ ਦੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਕਿਸਾਨਾਂ ਨੂੰ ਪ੍ਰਤੀ ਦਿਨ 3.30 ਰੁਪਏ ਦੇਣਾ ਕਿਸਾਨ ਦੀ ਬਦਹਾਲੀ ਘੋਰ ਅਪਮਾਨ ਹੈ।


EDITED BY : SARA YAHA | | Last Updated : 8:07 pm 3 ਫ਼ਰਵਰੀ 2019

LEAVE A REPLY

Please enter your comment!
Please enter your name here