*ਮੋਦੀ ਵੱਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤਿਆਂ ਨੇ ਭਾਰਤੀ ਖੇਤੀਬਾੜੀ ਨੂੰ ਵੱਡੇ ਸੰਕਟ ਵੱਲ ਧੱਕਿਆਂ: ਹਰਦਿਆਲ ਸਿੰਘ ਕੰਬੋਜ*

0
21

ਮਾਨਸਾ, 3 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) – ਕੇਂਦਰ ਦੀ ਨਰਿੰਦਰ ਮੋਦੀ ਵੱਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤਿਆਂ ਨੇ ਭਾਰਤੀ ਖੇਤੀਬਾੜੀ ਨੂੰ ਵੱਡੇ ਸੰਕਟ ਵੱਲ ਧੱਕ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੋਸ਼ ਲਗਾਇਆ ਕਿ ਵਿਦੇਸ਼ੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਬਣਾਈਆਂ ਨੀਤੀਆਂ ਕਿਸਾਨਾਂ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਅਜਿਹੇ ਸਮਝੌਤੇ ਦੇਸ਼ ਦੀ ਖਾਦ ਸੁਰੱਖਿਆ ਅਤੇ ਪੇਂਡੂ ਜੀਵਨਯਾਪਨ ਲਈ ਖ਼ਤਰਨਾਕ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਅਤੇ ਕਿਸਾਨੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਗਹਿਰਾ ਅਸੰਤੋਸ਼ ਪੈਦਾ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਆਮ ਲੋਕਾਂ ਦੇ ਮੁੱਦੇ—ਰੋਜ਼ਗਾਰ, ਕਿਸਾਨੀ, ਮਹਿਲਾ ਭਲਾਈ ਅਤੇ ਪੇਂਡੂ ਵਿਕਾਸ—ਸਰਕਾਰਾਂ ਦੀਆਂ ਤਰਜੀਹਾਂ ਤੋਂ ਬਾਹਰ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਯੋਜਨਾਵਾਂ, ਜੋ ਪੇਂਡੂ ਮਜ਼ਦੂਰਾਂ ਲਈ ਜੀਵਨਰੇਖਾ ਹਨ, ਉਹਨਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੇਂਡੂ ਰੋਜ਼ਗਾਰ ਦੀਆਂ ਸੰਭਾਵਨਾਵਾਂ ਘਟਦੀਆਂ ਗਈਆਂ ਤਾਂ ਗਰੀਬ ਵਰਗ ਲਈ ਜੀਵਨ ਜਿਉਣਾ ਹੋਰ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਇਸ ਮਾਮਲੇ ‘ਤੇ ਚੁੱਪ ਨਹੀਂ ਬੈਠੇਗੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਤਿੱਖੀ ਆਲੋਚਨਾ ਕੀਤੀ । ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਖਾਸ ਤੌਰ ‘ਤੇ ਮਹਿਲਾਵਾਂ ਲਈ ਹਰ ਮਹੀਨੇ ਆਰਥਿਕ ਸਹਾਇਤਾ ਦੇਣ ਦੇ ਵਾਅਦੇ ਨੂੰ ਲੈ ਕੇ ਸਵਾਲ ਉਠਾਏ ਗਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੋਣ ਗਾਰੰਟੀਆਂ ਰਾਹੀਂ ਲੋਕਾਂ ਵਿੱਚ ਉਮੀਦਾਂ ਪੈਦਾ ਕੀਤੀਆਂ ਸਨ, ਪਰ ਉਹਨਾਂ ਉਮੀਦਾਂ ਨੂੰ ਪੂਰਾ ਕਰਨ ਲਈ ਢੰਗ ਦੇ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਰਾਜ ਵਿੱਚ ਬੇਰੋਜ਼ਗਾਰੀ, ਮਹਿੰਗਾਈ ਅਤੇ ਵਿਕਾਸ ਨਾਲ ਜੁੜੇ ਮੁੱਦੇ ਅਜੇ ਵੀ ਗੰਭੀਰ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਿਰਫ਼ ਇਸ਼ਤਿਹਾਰਬਾਜ਼ੀ ਨਾਲ ਹਾਲਾਤ ਨਹੀਂ ਬਦਲਦੇ ਹੈ। ਉਨ੍ਹਾਂ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਵਿੱਚ ਵਧ ਰਹੀ ਨਿਰਾਸ਼ਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਨਵੀਂ ਦਿਸ਼ਾ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਪ੍ਰਸ਼ਾਸਨ ਤੋਂ ਨਿਰਾਸ਼ ਹਨ । ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰੋਜ਼ਗਾਰ ਅਤੇ ਆਰਥਿਕ ਸੁਰੱਖਿਆ ਦੇ ਮੁੱਦੇ ਲੋਕਾਂ ਦੀਆਂ ਮੁੱਖ ਚਿੰਤਾਵਾਂ ਹਨ, ਜਿਨ੍ਹਾਂ ਨੂੰ ਲੈ ਕੇ ਕਾਂਗਰਸ ਸਪਸ਼ਟ ਅਤੇ ਮਜ਼ਬੂਤ ਸਟੈਂਡ ਲੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ, ਜਿਸ ਕਾਰਨ ਗ੍ਰਾਮੀਣ ਅਤੇ ਮਜ਼ਦੂਰ ਵਰਗ ਵਿੱਚ ਨਾਰਾਜ਼ਗੀ ਵਧੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਜੇਕਰ ਮਨਰੇਗਾ ਵਰਗੀਆਂ ਯੋਜਨਾਵਾਂ ਕਮਜ਼ੋਰ ਹੁੰਦੀਆਂ ਹਨ ਤਾਂ ਇਸਦਾ ਸਿੱਧਾ ਅਸਰ ਪਿੰਡਾਂ ਦੀ ਅਰਥਵਿਵਸਥਾ ’ਤੇ ਪੈਂਦਾ ਹੈ, ਜਿਸ ਨਾਲ ਗਰੀਬ ਅਤੇ ਮਜ਼ਦੂਰ ਵਰਗ ਦੀ ਜ਼ਿੰਦਗੀ ਹੋਰ ਮੁਸ਼ਕਲ ਬਣ ਜਾਂਦੀ ਹੈ। ਜ਼ਿਲ੍ਹਾ ਪ੍ਰਧਾਨ ਨੇ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਏਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਲੋਕਾਂ ਦੇ ਮੁੱਦਿਆਂ ‘ਤੇ ਧਿਆਨ ਨਾ ਦਿੱਤਾ ਤਾਂ ਵੱਡੇ ਪੱਧਰ ‘ਤੇ ਜਨ ਆੰਦੋਲਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹੱਕਾਂ ਦੀ ਰੱਖਿਆ ਅਤੇ ਵਾਅਦਿਆਂ ਦੀ ਪਾਲਣਾ ਲਈ ਉਹ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਖੇਤੀਬਾੜੀ ਪ੍ਰਣਾਲੀ ਸਿਰਫ਼ ਆਰਥਿਕ ਮਾਮਲਾ ਨਹੀਂ, ਸਗੋਂ ਸਾਂਸਕ੍ਰਿਤਿਕ ਅਤੇ ਸਮਾਜਕ ਢਾਂਚੇ ਦਾ ਕੇਂਦਰ ਹੈ। ਜੇਕਰ ਇਸ ਨੂੰ ਕਾਰਪੋਰੇਟ ਹੱਥਾਂ ਵਿੱਚ ਛੱਡ ਦਿੱਤਾ ਗਿਆ ਤਾਂ ਛੋਟੇ ਅਤੇ ਦਰਮਿਆਨੇ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ। ਉਨ੍ਹਾਂ ਨੇ ਦਲੀਲ ਦਿੱਤੀ ਕਿ ਨੀਤੀਆਂ ਬਣਾਉਂਦੇ ਸਮੇਂ ਕਿਸਾਨੀ ਦੀ ਜ਼ਮੀਨੀ ਹਕੀਕਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸ੍ਰੀ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾਵੇਗਾ
ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਪ੍ਰਧਾਨ ਮਾਈਕਲ ਗਾਗੋਵਾਲ, ਵਿਕਰਮ ਮੋਫਰ, ਬਲਬੀਰ ਸਿੰਘ ਦੰਦੀਵਾਲ ਸੱਤਪਾਲ ਮੂਲੇਵਾਲਾ, ਚਮਕੌਰ ਸਿੰਘ ਮੂਸੇਵਾਲਾ ਬਲਕੌਰ ਸਿੰਘ ਮੂਸੇਵਾਲਾ ਗੁਰਪ੍ਰੀਤ ਸਿੰਘ ਵਿੱਕੀ, ਰਣਜੀਤ ਸਿੰਘ ਦੌਦੜਾ, ਹਰਬੰਸ ਸਿੰਘ ਖਿੱਪਲ, ਲਛਮਣ ਸਿੰਘ ਲੱਖਿਆ ਸੁੱਖਾ ਬਰੇਟਾ ਲਾਲੂ ਭਾਰਦਵਾਜ ਹਰਵਿੰਦਰ ਸ਼ਰਮਾ ਸੁਰੇਸ਼ ਸ਼ਰਮਾ ਹਰਵਿੰਦਰਦੀਪ ਸਿੰਘ ਸਵੀਟੀ, ਗੁਰਸੇਵਕ ਸਿੰਘ ਵਾਰੇ ਕੁਲਬੀਰ ਸਿੰਘ ਧਰਮ ਸਿੰਘ ਅਮਰੀਕ ਸਿੰਘ ਢਿੱਲੋਂ ਗੁਰਬਿੰਦਰ ਭੁਖੁਦਿਆਲ ਤਰਜੀਤ ਸਿੰਘ ਚਹਿਲ, ਸੁਖਦਰਸ਼ਨ ਖਾਰਾ, ਪ੍ਰਿਤਪਾਲ ਡਾਲੀ, ਖੇਮ ਸਿੰਘ ਜਟਾਣਾ, ਸੁਰੇਸ਼ ਨੰਦਗੜ੍ਹੀਆ, ਨਰੇਸ਼ ਐਮ.ਸੀ, ਸਤਗੁਰ ਸਿੰਘ ਜਲਵੇੜਾ, ਮਨਦੀਪ ਸਿੰਘ ਗੋਰਾ, ਸੱਤਪਾਲ ਮੂਲੇਵਾਲਾ, ਸਵਰਨ ਸਿੰਘ ਖੁਡਾਲ ਮੱਖਣ ਸ਼ਰਮਾ ਤਰਜੀਤ ਚਹਿਲ, ਹਰਵਿੰਦਰ ਕੌਰ ਸਿੱਧੂ ਜੱਗਾ ਸਿੰਘ ਸਾਬਕਾ ਯੂਥ ਪ੍ਰਧਾਨ ਗੋਪਾਲ ਸ਼ਰਮਾ, ਪ੍ਰਿਤਪਾਲ ਡਾਲੀ, ਰਾਧੇ ਸ਼ਾਮ ਮੂਸਾ, ਬੀਰਇੰਦਰ ਧਾਲੀਵਾਲ ਡਾਕਟਰ ਮਨਜੀਤ ਰਆਣਾ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here