*ਮੋਦੀ ਸਰਕਾਰ ਮਨਰੇਗਾ ਦੇ ਨਾਲ ਨਾਲ ਮਜ਼ਦੂਰਾਂ ਦਾ ਭਵਿੱਖ ਵੀ ਤਬਾਹ ਕਰਨ ਤੇ ਤੁਲੀ…ਗੁਰਪ੍ਰੀਤ ਵਿੱਕੀ*

0
101

ਮਾਨਸਾ 11ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਕਾਂਗਰਸ ਦੇ ਸੀਨੀਅਰ ਨੇਤਾ ਗੁਰਪ੍ਰੀਤ ਸਿੰਘ ਵਿੱਕੀ ਨੇ ਬੀਜੇਪੀ ਅਤੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਬੀਜੇਪੀ ਸਰਕਾਰ ਜਾਣਬੁੱਝ ਕੇ ਮਨਰੇਗਾ ਵਰਗੀ ਗਰੀਬ-ਹਿਤੈਸ਼ੀ ਯੋਜਨਾ ਨੂੰ ਅੰਦਰੋਂ-ਅੰਦਰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਵਿੱਕੀ ਨੇ ਕਿਹਾ ਕਿ ਮਨਰੇਗਾ ਪਿੰਡਾਂ ਦੇ ਮਜ਼ਦੂਰਾਂ, ਦਲਿਤਾਂ, ਬੇਜ਼ਮੀਨ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਲਈ ਰੋਜ਼ਗਾਰ ਦੀ ਕਾਨੂੰਨੀ ਗਾਰੰਟੀ ਹੈ, ਪਰ ਮੋਦੀ ਸਰਕਾਰ ਵੱਲੋਂ ਫੰਡ ਰੋਕ ਕੇ, ਮਜ਼ਦੂਰੀ ਦੀ ਅਦਾਇਗੀ ਵਿੱਚ ਦੇਰੀ ਕਰਕੇ ਅਤੇ ਕੰਮ ਦੇ ਦਿਨ ਘਟਾ ਕੇ ਇਸ ਯੋਜਨਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੀਜੇਪੀ ਦੀ ਨੀਤੀ ਗਰੀਬ ਵਿਰੋਧੀ ਹੈ ਅਤੇ ਇਹ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬਾਂ ਦੇ ਹੱਕਾਂ ਨੂੰ ਕੁਚਲ ਰਹੀ ਹੈ। ਮਨਰੇਗਾ ਕੋਈ ਖੈਰਾਤ ਨਹੀਂ, ਸਗੋਂ ਗਰੀਬ ਲੋਕਾਂ ਦਾ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ, ਜਿਸਨੂੰ ਖੋਹਣ ਨਹੀਂ ਦਿੱਤਾ ਜਾਵੇਗਾ।
ਉਹਨਾਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਪਿੰਡਾਂ ਦੇ ਮਜ਼ਦੂਰ ਮਜ਼ਬੂਰੀ ਵਿੱਚ ਸ਼ਹਿਰਾਂ ਵੱਲ ਹਿਜਰਤ ਕਰਨ ਲਈ ਮਜਬੂਰ ਹੋ ਰਹੇ ਹਨ। ਇਹ ਸਰਕਾਰ ਮਜ਼ਦੂਰ ਵਿਰੋਧੀ ਅਤੇ ਗਰੀਬ ਵਿਰੋਧੀ ਹੈ।ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਮਨਰੇਗਾ ਬਚਾਓ ਅੰਦੋਲਨ ਨੂੰ ਹਰ ਪਿੰਡ, ਹਰ ਪੰਚਾਇਤ ਅਤੇ ਹਰ ਹਲਕੇ ਤੱਕ ਲੈ ਕੇ ਜਾਵੇਗੀ ਅਤੇ ਕੇਂਦਰ ਸਰਕਾਰ ਮਜਦੂਰਾਂ ਤੇ ਗਰੀਬਾਂ ਦੇ ਹੱਕ ਖੋਹਣ ਨਹੀਂ ਦੇਵੇਗੀ

LEAVE A REPLY

Please enter your comment!
Please enter your name here