ਮੋਦੀ ਸਰਕਾਰ ਵਿੱਚ ਮਹਿੰਗਾਈ ਬੇਰੁਜ਼ਗਾਰੀ ਨੇ ਪਿਛਲੇ ਸਾਰੇ ਰਿਕਾਰਡ ਤੋੜੇ ਅਰਸ਼ੀ

0
10

ਬੁਢਲਾਡਾ 16, ਦਸੰਬਰ (ਅਮਨ ਮਹਿਤਾ ): ਜ਼ਿਲ੍ਹਾ ਮਾਨਸਾ ਵਿਖੇ ਸੀਪੀਆਈ ਦੀ ਹੋ ਰਹੀ 26 ਦਸੰਬਰ ਦੀ ਰੈਲੀ ਦੀਆਂ ਤਿਆਰੀਆਂ ਨੇ ਪੂਰੇ ਜ਼ਿਲ੍ਹੇ ਭਰ ਵਿੱਚ ਜ਼ੋਰ ਫੜ ਲਿਆ ਹੈ। ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਭਰ ਦੇ ਸਾਰੇ ਪਿੰਡਾਂ ਵਿੱਚ ਸੰਪਰਕ ਮੁਹਿੰਮ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਫੁੱਲੂਵਾਲਾ ਡੋਗਰਾ, ਗੁਰਨੇ ਕਲਾਂ, ਚੱਕ ਭਾਈਕੇ ਅਤੇ ਪਿੰਡ ਦਾਤੇਵਾਸ ਵਿਖੇ ਭਰਵੀਆਂ ਬੈਠਕਾਂ ਨੂੰ ਸੰਬੋਧਨ ਕਰਦੇ ਹੋਏ ਸੀਪੀਆਈ ਦੇ ਕੌਮੀ ਕੌਂਸਲ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਨੇ ਕਹੇ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਵੇਂ ਰੁਜ਼ਗਾਰ ਦੇ ਮੌਕੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਹਨ, ਦੂਜੇ ਪਾਸੇ ਪਹਿਲਾਂ ਤੋਂ ਰੁਜ਼ਗਾਰ ਵਿੱਚ ਲੱਗੇ ਲੋਕਾਂ ਨੂੰ ਆਰਥਿਕ ਸੰਕਟ ਕਾਰਨ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੋੜਾਂ ਲੋਕ ਰੁਜ਼ਗਾਰ ਤੋਂ ਵਾਂਝੇ ਹੋ ਗਏ ਹਨ। ਗੰਭੀਰ ਆਰਥਿਕ ਮੰਦੀ ਕਾਰਨ ਥੋੜ੍ਹਾ ਬਹੁਤ ਰੁਜ਼ਗਾਰ ਦੇਣ ਵਾਲਾ ਛੋਟਾ ਉਦਯੋਗ ਤੇ ਵਪਾਰ ਵੀ ਤਬਾਹ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਮੁੱਦਿਆਂ ਬਾਰੇ ਸੋਚਣ ਦੀ ਬਜਾਏ ਫਿਰਕੂ ਧਾਰਮਿਕ ਨਾਅਰੇ ਲਾ ਕੇ ਕੇਵਲ ਲੋਕਾਂ ਦਾ ਧਿਆਨ ਭਟਕਾਉਣ ਵਿੱਚ ਲੱਗੀ ਹੋਈ ਹੈ। ਦਿਨੋਂ ਦਿਨ ਡੂੰਘੇ ਹੋ ਰਹੀ ਨਫ਼ਰਤੀ ਦੀਵਾਰ ਨੇ ਦੇਸ਼ ਨੂੰ ਖਾਨਾਜੰਗੀ ਵੱਲੋਂ ਧੱਕ ਦਿੱਤਾ ਹੈ। ਜਿਸ ਨੂੰ ਕੇਵਲ ਲੋਕ ਸੰਘਰਸ਼ ਤੇ ਸਾਰੀਆਂ ਜਮਹੂਰੀ ਦੇਸ਼ ਭਗਤ ਤੇ ਧਾਰਮਿਕ ਨਿਰਪੱਖ ਤਾਕਤਾਂ ਦੇ ਸਾਂਝੇ ਯਤਨਾਂ ਨਾਲ ਹੀ ਪਛਾੜਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਮਾਨਸਾ ਦੀ ਰੈਲੀ ਵਿੱਚ ਵੱਧ ਚੜ ਕੇ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਤਹਿਸੀਲ ਸਕੱਤਰ ਕਾਮਰੇਡ ਵੇਦ ਪ੍ਰਕਾਸ਼ , ਬਾਬੂ ਸਿੰਘ, ਭੁਪਿੰਦਰ ਸਿੰਘ, ਰਾਜਵਿੰਦਰ ਸਿੰਘ, ਕਰਨੈਲ ਸਿੰਘ ਤੇ ਮੁਖਤਿਆਰ ਸਿੰਘ ਨੇ ਵੀ ਸੰਬੋਧਨ ਕੀਤਾ।

LEAVE A REPLY

Please enter your comment!
Please enter your name here