ਮੌਸਮ ਵਿਭਾਗ ਦੀ ਤਾਜ਼ਾ ਚੇਤਾਵਨੀ,14-15 ਨੂੰ ਰਹੋ ਸਾਵਧਾਨ !!

0
135

ਚੰਡੀਗੜ੍ਹ: ਮੌਸਮ ਵਿਭਾਗ ਨੇ ਤਾਜ਼ਾ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਦਿਨਾਂ ਵਿੱਚ ਫਿਰ ਬਾਰਸ਼ ਤੇ ਗੜ੍ਹਮਾਰੀ ਹੋਏਗੀ। ਪੂਰੇ ਉੱਤਰੀ ਭਾਰਤ ਵਿੱਚ 14 ਤੇ 15 ਫਰਵਰੀ ਨੂੰ ਮੌਸਮ ਵਿਗੜਨ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਬਾਰਸ਼ ਨਾਲ ਗੜ੍ਹੇਮਾਰੀ ਹੋ ਸਕਦੀ ਹੈ।

ਉਧਰ, ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਇੱਕ ਵਾਰ ਆਪਣਾ ਸਖ਼ਤ ਰੁਖ਼ ਦਿਖਾਏਗਾ। ਮੌਸਮ ਵਿਭਾਗ ਨੇ ਸੂਬੇ ਵਿੱਚ 14 ਤੇ 15 ਫਰਵਰੀ ਨੂੰ ਭਾਰੀ ਬਰਫ਼ਬਾਰੀ ਦੀ ਚੇਤਾਵਨੀ ਦਿੱਤੀ ਹੈ। ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਕਰਕੇ ਸੂਬੇ ਵਿੱਚ ਇੱਕ ਵਾਰ ਫਿਰ ਬਰਫ਼ਬਾਰੀ ਦੇ ਦੌਰ ਸ਼ੁਰੂ ਹੋਏਗਾ। 13 ਫਰਵਰੀ ਨੂੰ ਹੀ ਅਸਰ ਦਿੱਸਣਾ ਸ਼ੁਰੂ ਹੋ ਜਾਏਗਾ। ਪਹਾੜਾਂ ’ਤੇ ਬਰਫ਼ਬਾਰੀ ਹੋਣ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਵੀ ਠੰਢ ਦਾ ਕਹਿਰ ਵਰਸੇਗਾ।

ਮਿਲੀ ਜਾਣਕਾਰੀ ਮੁਤਾਬਕ 14 ਤੇ 15 ਫਰਵਰੀ ਨੂੰ ਸੂਬੇ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ਵਿੱਚ ਵੀ ਭਾਰੀ ਬਾਰਸ਼ ਤੇ ਗੜ੍ਹੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿੱਚ ਬਦਲਾਅ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਰਕੇ ਆਉਣ ਵਾਲੇ ਦਿਨਾਂ ਅੰਦਰ ਠੰਢ ਦਾ ਪ੍ਰਕੋਪ ਵਧ ਸਕਦਾ ਹੈ।

ਮੌਸਮ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਸ਼ਿਮਲਾ ਵਿੱਚ ਫਰਵਰੀ ਦੇ ਮਹੀਨੇ 2007 ਤੋਂ ਬਾਅਦ ਬੀਤੀ 7 ਫਰਵਰੀ ਵਾਲੇ ਦਿਨ ਸਭ ਤੋਂ ਵੱਧ ਬਰਫ਼ਬਾਰੀ ਹੋਈ। ਆਉਣ ਵਾਲੇ ਦਿਨਾਂ ’ਚ ਵੀ ਬਰਫ਼ਬਾਰੀ ਹੋਏਗੀ। ਇਸ ਨੂੰ ਵੇਖ ਕੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਵਾਰ 1990 ਦਾ ਰਿਕਾਰਡ ਟੁੱਟ ਸਕਦਾ ਹੈ। ਯਾਦ ਰਹੇ ਕਿ 1990 ਵਿੱਚ ਸ਼ਿਮਲਾ ’ਚ ਸਭ ਤੋਂ ਵੱਧ 151 ਸੈਂਟੀਮੀਟਰ ਤਕ ਬਰਫ਼ਬਾਰੀ ਹੋਈ ਸੀ।


EDITED BY : SARA YAHA | | Last Updated : 7:56 pm 12 ਫ਼ਰਵਰੀ 2019

LEAVE A REPLY

Please enter your comment!
Please enter your name here