ਮੰਡੀਆ ਚ ਕਣਕ ਆਉਣ ਤੋਂ ਬਾਅਦ ਸਫ਼ਾਈ ਦਾ ਕੰਮ ਸ਼ੁਰੂ ਕੀਤਾ

0
18

ਮਾਨਸਾ (ਸਾਰਾ ਯਹਾ,(ਬਲਜੀਤ ਪਾਲ) 22 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਤੇ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਪੂਰੇ ਜ਼ੋਰਾਂ ਤੇ ਚੱਲ ਰਿਹੀ ਹੈ ਪਰ ਕੁਝ ਮੰਡੀਆਂ ਦੇ ਵਿੱਚ ਪ੍ਰਬੰਧਾਂ ਦੀ ਘਾਟ ਰੜਕ ਰਹੀ ਹੈ ਭਾਰਤੀ ਕਿਸਾਨ ਜੂਨ ਕਾਦੀਆਂ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਦੇਵ ਸਿੰਘ ਕੋਟ ਧਰਮੂ ਨੇ ਦੱਸਿਆ ਕਿ ਪਿੰਡ ਧਿੰਗੜ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਲਿਆਉਣੀ ਪਿਛਲੇ ਦਿਨਾਂ ਤੋਂ ਸ਼ੁਰੂ ਕੀਤੀ ਕਰ ਦਿੱਤੀ ਗਈ ਹੈ ਪਰ ਮੰਡੀ ਅਧਿਕਾਰੀਆਂ ਵੱਲੋਂ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਉਨ੍ਹਾਂ ਕਿਹਾ ਕਿ ਮੰਡੀ ਦੀ ਬਿਲਕੁੱਲ ਵੀ ਸਫਾਈ ਨਹੀਂ ਕੀਤੀ ਗਈ ਪੀਣ ਵਾਲੇ ਪਾਣੀ ਅਤੇ ਬਿਜਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਕਿਸਾਨਾਂ ਨੂੰ ਆਪਣੀ ਸੋਨੇ ਵਰਗੀ ਫ਼ਸਲ ਬਿਨਾਂ ਸਫਾਈ ਕੀਤੀ ਕੱਚੇ ਫੜਾਂ ਉੱਪਰ ਸੁੱਟਣੀ ਪੈ ਰਹੀ ਹੈ।ਉਨ੍ਹਾਂ ਅੱਜ ਮੰਡੀ ਦੀ ਸਫਾਈ ਕਰ ਰਹੇ ਮਜ਼ਦੂਰਾਂ ਮੌਕੇ ਕਿਹਾ ਕਿ ਜੋ ਕੰਮ ਕਣਕ ਆਉਣ ਤੋਂ ਪਹਿਲਾਂ ਸਬੰਧਤ ਮਹਿਕਮੇ ਨੇ ਕਰਨਾ ਚਾਹੀਦਾ ਸੀ ਉਹ ਅੱਜ ਫਸਲ ਆਉਣ ਤੋਂ ਬਾਅਦ ਸ਼ੁਰੂ ਕੀਤਾ ਹੋਇਆ ਹੈ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਇਸ ਦੀ ਜਾਂਚ ਕੀਤੀ ਜਾਵੇ ਕਿ ਮੰਡੀ ਦੀ ਸਫ਼ਾਈ ਪਹਿਲਾਂ ਕਿਉਂ ਸ਼ੁਰੂ ਨਹੀਂ ਕੀਤੀ ਗਈ ਇਹ ਕੰਮ ਮੌਕੇ ਤੇ ਹੀ ਕਿਉਂ ਕੀਤਾ ਜਾ ਰਿਹਾ ਹੈ । ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਕਿ ਸਾਰੇ ਖ਼ਰੀਦ ਕੇਂਦਰਾਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here