*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ*

0
26

 ਮਾਨਸਾ, 26 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜੋ ਨਸਾ ਮੁਕਤੀ ਯਾਤਰਾਵਾਂ ਚਲਾਈਆਂ ਗਈਆਂ ਹਨ, ਉਨ੍ਹਾਂ ਤਹਿਤ ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਪਿੰਡਾਂ ਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

            ਇਸੇ ਲੜੀ ਤਹਿਤ ਪਿੰਡ ਫੁੱਲੂਵਾਲਾ ਡੋਗਰਾ, ਰਾਮਨਗਰ ਭੱਠਲ ਅਤੇ ਮੱਲ ਸਿੰਘ ਵਾਲਾ ਵਿਖੇ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਡਟ ਕੇ ਸਾਥ ਦੇਣ ਦੀ ਅਪੀਲ ਕਰਦਿਆਂ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਹੁਣ ਬਹੁਤ ਵੱਡੇ ਪੱਧਰ ਤੇ ਪਹੁੰਚ ਗਈ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰੇਕ ਪਿੰਡ, ਸ਼ਹਿਰ ਤੋਂ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

            ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨੇ ਕਿਹਾ ਕਿ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਭੂਰ ਸਫਲਤਾ ਮਿਲ ਰਹੀ ਹੈ ਅਤੇ ਨੌਜਵਾਨ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਲੋਕਾਂ ਦੇ ਸਹਿਯੋਗ ਨਾਲ ਹੀ ਸਾਕਾਰ ਹੋ ਸਕਦਾ ਹੈ। ਉਨ੍ਹਾਂ ਪਿੰਡ ਖਿਆਲਾ ਕਲਾਂ, ਖਿਆਲਾ ਖੁਰਦ, ਮਲਕਪੁਰ, ਖੜਕ ਸਿੰਘ ਵਾਲਾ ਅਤੇ ਬੁਰਜ ਢਿੱਲਵਾਂ ਵਿਖੇ ਆਪਣੇ ਦੌਰੇ ਦੌਰਾਨ ਕਿਹਾ ਕਿ ਜੇਕਰ ਪਿੰਡ ਵਿੱਚ ਜਾਂ ਤੁਹਾਡੇ ਆਲੇ-ਦੁਆਲੇ ਕੋਈ ਨਸ਼ਾ ਤਸਕਰ ਜਾਂ ਨਸ਼ੇ ਦਾ ਆਦੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸਦੀ ਸੂਚਨਾ ਦਿੱਤੀ ਜਾਵੇ।

            ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਮੌਜੀਆ, ਮਾਖਾ ਅਤੇ ਤਲਵੰਡੀ ਅਕਲੀਆ ਵਿਖੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਖਿਲਾਫ਼ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਫਿਰ ਉਹ ਦਿਨ ਦੂਰ ਨਹੀਂ ਜਦੋਂ ਸਾਡਾ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਖੁਸ਼ਹਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਸੂਬੇ ਦੇ ਹਰ ਨਾਗਰਿਕ ਨੂੰ ਇਸ ਮਿਸ਼ਨ ਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕੀਤੀ।

            ਇਸ ਦੌਰਾਨ ਵਿਧਾਇਕਾਂ ਵੱਲੋਂ ਲੋਕਾਂ ਨੂੰ ਆਪਣੇ ਪਿੰਡ ਵਿੱਚ ਨਾ ਨਸ਼ਾ ਵਿਕਣ ਦੇਣ ਅਤੇ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ।

LEAVE A REPLY

Please enter your comment!
Please enter your name here