*’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਲਈ ਮਾਨਸਾ ਪੁਲਿਸ ਹਰ ਸਮੇਂ ਤਿਆਰ- ਸਬ ਇੰਸਪੈਕਟਰ ਮੱਖਣ ਸਿੰਘ*

0
151
Oplus_131072

ਮਾਨਸਾ, 14 ਮਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਕਸਦ ਨਸ਼ਿਆਂ ਦਾ ਲੱਕ ਤੋੜ ਕੇ ਨੌਜਵਾਨਾਂ ਨੂੰ ਇਸ ਦਲਦਲ ’ਚੋਂ ਬਾਹਰ ਕੱਢਣਾ ਤੇ ਨਵੀਂ ਸਵੇਰ ਵੱਲ ਲਿਜਾਣਾ ਹੈ।

ਡਿਪਟੀ ਕਮਿਸ਼ਨਰ ਮਾਨਸਾ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਟੀ-1 ਮਾਨਸਾ ਦੇ ਸਬ ਇੰਸਪੈਕਟਰ ਮੱਖਣ ਸਿੰਘ ਨੇ ਵਾਰਡ ਨੰਬਰ 26 ਮਾਨਸਾ ਵਿੱਚ ਨਸ਼ਿਆਂ ਤੋਂ ਬਚਣ ਤੇ ਬਚਾਉਣ ਲਈ ਵਾਰਡ ਵਾਸੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ੇ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਉਨ੍ਹਾਂ ਦੇ ਭਵਿੱਖ ਸਬੰਧੀ ਵੀ ਮਾਰਗਦਰਸ਼ਨ ਵੀ ਕੀਤਾ ਜਾਂਦਾ ਹੈ। ਪੰਜਾਬ ਪੁਲਿਸ ਦੀਆਂ ਕਾਰਵਾਈਆਂ ਕਰਕੇ ਨਸ਼ੇ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ, ਜਿਸ ਕਾਰਨ ਪੀੜਤ ਇਲਾਜ਼ ਲਈ ਨਸ਼ਾ ਮੁਕਤੀ ਕੇਂਦਰਾਂ ’ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ/ ਸ਼ਹਿਰਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।

ਇਸ ਮੌਕੇ ਤੇ ਵਾਰਡ ਨੰਬਰ 26 ਦੇ ਨਗਰ ਕੌਂਸਲਰ (ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ) ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੇ ਮਰੀਜ਼ ਨਸ਼ਾ ਛੱਡਣ ਲਈ ਡਾਕਟਰੀ ਸਹਾਇਤਾ ਲੈ ਰਹੇ ਹਨ। 

ਸਿਵਲ ਤੇ ਪੁਲਿਸ ਪ੍ਰਸ਼ਾਸਨ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਵਿਚ ਪੂਰੀ ਤਰ੍ਹਾਂ ਸਰਗਰਮ ਹੈ। ਨਸਿ਼ਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਕਰਵਾਉਣ ਲਈ ਜਿ਼ਲ੍ਹੇ ਅੰਦਰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਅਤੇ ਓਟ ਸੈਂਟਰ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਦੋਂ ਤੋਂ ਇੰਨਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾ ਰਿਹਾ ਹੈ। 

ਨਸ਼ਿਆਂ ਦੇ ਸੌਦਾਗਰਾਂ ਖਿਲਾਫ ਗ਼ੈਰ ਕਾਨੂੰਨੀ ਪ੍ਰਾਪਰਟੀਆਂ ਤੇ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੀਲਾ ਪੰਜਾ ਚਲਾਇਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿਚ ਪੰਜਾਬ ਪੁਲਿਸ ਨਸਿ਼ਆਂ ਖਿਲਾਫ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿ਼ਆ ਨਹੀਂ ਜਾਵੇਗਾ। ਇਸ ਮੌਕੇ ਤੇ ਹੌਲਦਾਰ ਗੁਰਪ੍ਰੀਤ ਸਿੰਘ ਸਾਂਝ ਕੇਂਦਰ ਮਾਨਸਾ, ਮਾਨ ਸਿੰਘ ਠੇਕੇਦਾਰ, ਰੂਪ ਸਿੰਘ, ਕੁਲਵਿੰਦਰ ਕੌਰ, ਮਲਕੀਤ ਕੌਰ, ਗੁਡੀ ਕੌਰ, ਭੱਪਾ ਸਿੰਘ, ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ ਕਾਲਾ, ਦੇਵ ਸਿੰਘ ਆਦਿ ਹਾਜ਼ਰ ਸਨ। 

LEAVE A REPLY

Please enter your comment!
Please enter your name here