*ਯੁੱਧ ਨਸ਼ਿਆਂ ਵਿਰੁੱਧ: ਵਿਧਾਇਕ ਵਿਜੈ ਸਿੰਗਲਾ ਦੀ ਅਗਵਾਈ ਹੇਠ ਸ਼ਹਿਰ ਵਿਚ ਪੈਦਲ ਯਾਤਰਾ*

0
65

ਮਾਨਸਾ, 14 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਮਾਨਸਾ ਵਿਚ ਵਿਧਾਇਕ ਡਾ. ਵਿਜੈ ਸਿੰਗਲਾ ਦੀ ਅਗਵਾਈ ਵਿਚ ਪੈਦਲ ਯਾਤਰਾ ਕੱਢੀ ਗਈ।

 ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਕਾਰੋਬਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਣ ਲਈ ਸੰਪਤੀਆਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।    ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੀ ਹਰ ਤਾਕਤ ਨੂੰ ਬੇਨਕਾਬ ਕੀਤਾ ਜਾਵੇਗਾ ਅਤੇ ਇਸ ਦੇ ਲਈ ਲੋਕਾਂ ਦੀ ਲਾਮਬੰਦੀ ਬਹੁਤ ਜ਼ਰੂਰੀ ਹੈ ਜੋ ਇਕ ਪਹਿਰੇਦਾਰ ਦੀ ਤਰ੍ਹਾਂ ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ੇ ਦੀ ਸਪਲਾਈ ਨੂੰ ਰੋਕਣ ਅਤੇ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਵਿਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਹਿਮ ਭੂਮਿਕਾ ਨਿਭਾਅ ਸਕਦੇ ਹਨ। 

    ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਨਸ਼ਾ ਪੀੜਤਾਂ ਦਾ ਇਲਾਜ ਕਰਕੇ ਓਨ੍ਹਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

  ਮਾਨਸਾ ਸ਼ਹਿਰ ਵਿਚ ਕੱਢੀ ਇਸ ਪੈਦਲ ਯਾਤਰਾ ਦੌਰਾਨ “ਨਸ਼ੇ ਛੱਡੋ, ਕੋਹੜ ਵੱਢੋ” ਅਤੇ “ਪੰਜਾਬੀਓ ਜਾਗੋ ਨਸ਼ੇ ਤਿਆਗੋ” ਦਾ ਹੋਕਾ ਦਿੱਤਾ ਗਿਆ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਕਿਰਤਪਾਲ ਸਿੰਘ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਕਾਰਜਸਾਧਕ ਅਫ਼ਸਰ ਕੁਲਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here