ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਕੀਤੀ ਗਈ 212ਵੀਂ ਅਰਦਾਸ

0
12

ਗੁਰਦਾਸਪੁਰ (ਸਾਰਾ ਯਹਾ ) : ਸਿੱਖ ਕੌਮ ਤੋਂ ਵਿੱਛੜੇ ਗੁਰੂਧਾਮ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਦੀ ਮੰਗ ਅੱਜ ਹਰ ਸਿੱਖ ਦੀ ਜ਼ੁਬਾਨ ‘ਤੇ ਹੈ। ਨਾਨਕ ਨਾਮਲੇਵਾ ਸੰਗਤਾਂ ਇਸ 3 ਕਿਲੋਮੀਟਰ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਕਰ ਰਹੀਆਂ ਹਨ। ਉਧਰ ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਵਲੋਂ ਵੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ 212ਵੀਂ ਅਰਦਾਸ ਕੀਤੀ ਗਈ। ਇਸਦੇ ਨਾਲ ਹੀ ਸੰਸਥਾ ਨੇ ਇਸ ਮਾਮਲੇ ‘ਚ ਪਾਕਿਸਤਾਨ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਨੂੰ ਵੀ ਸਕਾਰਾਤਮਕ ਰਵੱਈਆ ਅਪਨਾਉਣ ਦੀ ਮੰਗ ਕੀਤੀ।

ਉਧਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੀ ਸੰਗਤ ਨੇ ਵੀ ਕਰਤਾਰਪੁਰ ਲਾਂਘੇ ਨੂੰ ਜਲਦ ਖੋਲ੍ਹਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਸੰਬੰਧੀ ਪਾਕਿਸਤਾਨ ਦੇ ਹੁੰਗਾਰੇ ਦਾ ਹਾਂ-ਪੱਖੀ ਜਵਾਬ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਸਿੱਖ ਸੰਗਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ।


EDITED BY : SARA YAHA | | Last Updated : 7:25 pm 10 September  2018

LEAVE A REPLY

Please enter your comment!
Please enter your name here