ਰਾਜਾ ਵੜਿੰਗ ਦੇ ਹੱਕ ਚ ਰੈਲੀ ਨੂੰ ਕਰਨਗੇ ਸੰਬੋਧਨ

0
148
ਗੁਲਨੀਤ ਸਿੰਘ ਖੁਰਾਣਾ ਐਸਐਸਪੀ ਮਾਨਸਾ ਰੈਲੀ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦੇ ਹੋਏ।

ਸਰਦੂਲਗੜ੍ਹ,(ਸਾਰਾ ਯਹਾ,(ਬਲਜੀਤ ਪਾਲ), 7 ਮਈ : ਬਠਿੰਡਾਂ ਲੋਕ ਸਭਾ ਹਾਟ ਸੀਟ ਵਿੱਚ ਅਕਾਲੀ ਦਲ ਅਤੇ
ਕਾਂਗਰਸ ਨੇ ਆਪੋ-ਆਪਣੀ ਜਿੱਤ ਪ੍ਰਾਪਤ ਕਰਨ ਲਈ ਅੱਡੀ ਚੋਟੀ ਦਾ ਜੋਰ ਲਗਾ ਰੱਖਿਆ ਹੈ। ਕਾਂਗਰਸ ਪਾਰਟੀ ਦੇ ਬਠਿੰਡਾਂ ਲੋਕ ਸਭਾ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਚੋਣ ਮੁਹਿੰਮ ਨੂੰ ਹੋਰ ਬੱਲ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿਨ ਬੁੱਧਵਾਰ ਨੂੰ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਉਕਤ ਜਾਣਕਾਰੀ ਦਿੰਦਿਆ ਹੋਇਆ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਗੁਰਸ਼ਰਨ
ਮਾਖਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਠੀਕ 9:30 ਵਜੇ ਅਨਾਜ ਮੰਡੀ ਵਿਖੇ ਇੱਕ
ਪਬਲਿਕ ਰੈਲੀ ਨੂੰ ਸੰਬੋਧਨ ਕਰਨਗੇ।ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਪੱਬਾਂ ਭਾਰ ਹੋਇਆ ਹੈ। ਐਸਐਸਪੀ ਮਾਨਸਾ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਰੈਲੀ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਪਹੁੰਚੇ। 

LEAVE A REPLY

Please enter your comment!
Please enter your name here