ਰਾਜਾ ਵੜਿੰਗ ਨੇ ਕਾਂਗਰਸੀ ਲੀਡਰ ‘ਤੇ ਹੀ ਦਰਜ ਕਰਾਈ FIR

0
147

ਚੰਡੀਗੜ੍ਹ: ਕਾਂਗਰਸ ਦੇ ਗਿੱਦੜਬਾਹਾ ਤੋ ਵਿਧਾਇਕ ਅਮਰਿੰਦਰ ਰਾਜਾ ਵੜਿੰਗ ਅਕਸਰ ਹੀ ਚਰਚਾ ਵਿੱਚ ਰਹਿੰਦੇ ਹਨ। ਹੁਣ ਉਨ੍ਹਾਂ ਨਾਲ ਸਬੰਧਿਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਰਾਜਾ ਵੜਿੰਗ ਨੇ ਆਪਣੀ ਹੀ ਪਾਰਟੀ ਦੇ ਆਗੂ ‘ਤੇ ਐਫਆਈਆਰ ਦਰਜ ਕਰਵਾ ਦਿੱਤੀ ਹੈ।

ਜ਼ਿਲ੍ਹਾ ਮੁਕਤਸਰ ਦੇ ਕਾਂਗਰਸ ਕਿਸਾਨ ਸੈਲ ਦੇ ਆਗੂ ਸ਼ਰਨਜੀਤ ਸੰਧੂ ਦੇ ਉੱਪਰ ਰਾਜਾ ਵੜਿੰਗ ਨੇ ਮਾਣਹਾਨੀ ਦਾ ਮਾਮਲਾ ਦਰਜ ਕਰਾਇਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਆਗੂ ਨੇ ਫੇਸਬੁਕ ‘ਤੇ ਪੋਸਟ ਪਾ ਕੇ ਵੜਿੰਗ ਖ਼ਿਲਾਫ਼ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ, ਜਿਸ ਤੋ ਬਾਅਦ ਵਿਧਾਇਕ ਨੇ ਆਪਣੀ ਹੀ ਪਾਰਟੀ ਦੇ ਲੀਡਰ ‘ਤੇ ਪਰਚਾ ਦਰਜ ਕਰਵਾ ਦਿੱਤਾ।

ਪੁਲਿਸ ਨੇ ਦੱਸਿਆ ਕਿ ਕਾਂਗਰਸ ਕਿਸਾਨ ਸੈਲ ਦੇ ਆਗੂ ਸ਼ਰਨਜੀਤ ਸੰਧੂ ਦੇ ਖਿਲਾਫ ਭਾਰਤੀ ਸੰਵਿਧਾਨ ਦੀ ਧਾਰਾ 469 ,499, 500, 120, 67 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ।

LEAVE A REPLY

Please enter your comment!
Please enter your name here