ਰਾਜੀਵ ਗਾਂਧੀ ਦੇ ਬੁੱਤ ਦੀ ਤੋੜਫੋੜ ਲਈ ਸੁਖਬੀਰ ਮੁਆਫੀ ਮੰਗੇ-ਕੈਪਟਨ ਅਮਰਿੰਦਰ ਸਿੰਘ

0
23

ਚੰਡੀਗੜ•, 25 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਸਖ਼ਤ ਨਿਖੇਧੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਘਟੀਆ ਸਿਆਸਤ ਖੇਡਣੀ ਬੰਦ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਲੋਕ ਸਭਾ ਚੋਣਾਂ ਵਿੱਚ ਉਨ•ਾਂ ਦੀ ਪਾਰਟੀ ਨੂੰ ਪੁੱਠੀਆਂ ਪੈਣਗੀਆਂ।
ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਉਸ ਦੀ ਪਾਰਟੀ ਦੇ ਵਰਕਰਾਂ ਦੀ ਇਸ ਘਿਨਾਉਣੀ ਕਾਰਵਾਈ ਲਈ ਤੁਰੰਤ ਮੁਆਫੀ ਮੰਗਣ ਲਈ ਆਖਿਆ ਕਿਉਂ ਜੋ ਅਕਾਲੀ ਵਰਕਰ ਅਗਾਮੀ ਚੋਣਾਂ ਵਿੱਚ ਵੋਟਾਂ ਹਾਸਲ ਲਈ ਅਜਿਹੇ ਕਦਮ ਚੁੱਕ ਰਹੇ ਹਨ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਅਜਿਹੀਆਂ ਹੋਛੀਆਂ ਤੇ ਨਿੰਦਣਯੋਗ ਕਾਰਵਾਈਆਂ ਨਾਲ ਤਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਭਾਈਚਾਰੇ ਵਿਰੁੱਧ ਕੀਤੇ ਗੁਨਾਹਾਂ ਤੇ ਪਾਪਾਂ ਤੋਂ ਮੁਆਫੀ ਨਹੀਂ ਮਿਲਣ ਵਾਲੀ।
ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ•ਾ ਪੁਲੀਸ ਨੂੰ ਹਿੰਸਾ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਤੁਰੰਤ ਸ਼ਨਾਖਤ ਕਰਕੇ ਉਨ•ਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ।
ਅਕਾਲੀਆਂ ‘ਤੇ ਵਰ•ਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਦੇ 10 ਵਰਿ•ਆਂ ਦੇ ਸ਼ਾਸਨਕਾਲ ਦੌਰਾਨ ਕੀਤੇ ਗੁਨਾਹਾਂ ਕਰਕੇ ਉਨ•ਾਂ ਦੀ ਪਾਰਟੀ ਦੀ ਸ਼ਾਖ ਪੂਰੀ ਤਰ•ਾਂ ਖੁਰ ਚੁੱਕੀ ਹੈ ਅਤੇ ਹੁਣ ਲੋਕਾਂ ਦਾ ਸਮਰਥਨ ਜੁਟਾਉਣ ਲਈ ਤਰਲੋਮੱਛੀ ਹੋ ਰਹੇ ਬਾਦਲ ਤੇ ਉਨ•ਾਂ ਦੇ ਸਮਰਥਕ ਨੀਵੇਂ ਪੱਧਰ ‘ਤੇ ਡਿੱਗ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਇਸ ਗੱਲ ਦਾ ਭਲੀ-ਭਾਂਤ ਪਤਾ ਹੈ ਕਿ 1984 ਦੇ ਸਿੱਖ ਦੰਗਿਆਂ ਵਿੱਚ ਗਾਂਧੀ ਪਰਿਵਾਰ ਦਾ ਨਾਂ ਕਦੀ ਵੀ ਨਹੀਂ ਆਇਆ ਪਰ ਉਹ ਫਿਰ ਵੀ ਸਿਆਸੀ ਲਾਹਾ ਖੱਟਣ ਲਈ ਇਸ ਮਾਮਲੇ ਵਿੱਚ ਗਾਂਧੀ ਪਰਿਵਾਰ ਨੂੰ ਲਪੇਟ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਮੁੜ ਦੁਹਰਾਇਆ ਕਿਹਾ ਕਿ ’84 ਦੇ ਸਿੱਖ ਦੰਗਿਆਂ ਵਿਰੁੱਧ ਹਿੰਸਾ ਵਿੱਚ ਕੁਝ ਕੁ ਕਾਂਗਰਸੀਆਂ ਤੋਂ ਇਲਾਵਾ ਭਾਜਪਾ ਅਤੇ ਆਰ.ਐਸ.ਐਸ. ਦੇ ਵਰਕਰਾਂ ਵੀ ਸ਼ਾਮਲ ਸਨ ਅਤੇ ਅਦਾਲਤਾਂ ਇਨ•ਾਂ ਖਿਲਾਫ਼ ਕਾਰਵਾਈ ਕਰਨ ਲਈ ਆਪਣਾ ਕੰਮ ਕਰ ਰਹੀਆਂ ਹਨ। ਉਨ•ਾਂ ਕਿਹਾ ਕਿ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾ ਚੁੱਕੀ ਹੈ ਅਤੇ ਦੰਗਿਆਂ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
Îਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਦੰਗਿਆਂ ਦੇ ਮੱਦੇਨਜ਼ਰ ਗਾਂਧੀ ਪਰਿਵਾਰ ਦੀ ਕਿਸੇ ਤਰ•ਾਂ ਦੀ ਸ਼ਮੂਲੀਅਤ ਹੁੰਦੀ ਤਾਂ ਪੀੜਤਾਂ ‘ਚੋਂ ਕੁਝ ਲੋਕ ਤਾਂ ਉਨ•ਾਂ ਦਾ ਨਾਂ ਲੈਂਦੇ। ਮੁੱਖ ਮੰਤਰੀ ਨੇ ਕਿਹਾ ਕਿ ਦੰਗਿਆਂ ਤੋਂ ਬਾਅਦ ਉਹ ਤਾਂ ਨਿੱਜੀ ਤੌਰ ‘ਤੇ ਪੀੜਤਾਂ ਨੂੰ ਮਿਲਣ ਲਈ ਸ਼ਰਨਾਰਥੀ ਕੈਂਪਾਂ ਵਿੱਚ ਗਏ ਹਨ ਜਦਕਿ ਸੁਖਬੀਰ ਆਪਣਾ ਬੋਰੀ-ਬਿਸਤਰਾ ਗੋਲ ਕਰਕੇ ਅਮਰੀਕਾ ਚਲਾ ਗਿਆ ਸੀ ਜਿਸ ਕਰਕੇ ਉਸ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਉੱਕਾ ਹੀ ਜਾਣਕਾਰੀ ਨਹੀਂ ਹੈ।
Îਮੁੱਖ ਮੰਤਰੀ ਨੇ ਕਿਹਾ ਕਿ ਨਿਰਾਸ਼ਾ ‘ਚ ਡੁੱਬੇ ਅਕਾਲੀ ਸਿਆਸੀ ਲਾਹਾ ਖੱਟਣ ਲਈ ਕਾਨੂੰਨ ਆਪਣੇ ਹੱਥਾਂ ਵਿੱਚ ਲੈ ਰਹੇ ਹਨ ਜਿਸ ਦੀ ਉਨ•ਾਂ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਇਜਾਜ਼ਤ ਨਹੀਂ ਦੇਵੇਗੀ। ਉਨ•ਾਂ ਕਿਹਾ ਕਿ ਉਹ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕਰਕੇ ਹਾਸਲ ਕੀਤੀ ਅਮਨ-ਸ਼ਾਂਤੀ ਵਿੱਚ ਕਿਸੇ ਨੂੰ ਵੀ ਵਿਘਨ ਨਹੀਂ ਪਾਉਣ ਦੇਣਗੇ।`


EDITED BY : SARA YAHA | | Last Updated : 7:39 PM 25 ਦਸੰਬਰ  2018

LEAVE A REPLY

Please enter your comment!
Please enter your name here