*ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਐਲਾਨ*

0
58

ਚੰਡੀਗੜ੍ਹ  06,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)– ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕਰੋਨ ਦਾ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸਿਟੀ ਬਿਊਟੀਫੁਲ ਵਿੱਚ ਨਾਈਟ ਕਰਫਿਊ ਦਾ ਫੈਸਲਾ ਲਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੀ ਮੀਟਿੰਗ ਵਿੱਚ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।ਹੁਣ  ਚੰਡੀਗੜ੍ਹ ਦੇ ਹਰ ਡਿਵੀਜ਼ਨ ਦੇ ਐੱਸ ਡੀ ਐੱਮ ਦੀ ਟੀਮ ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਨਾ ਕਰਨ ਅਤੇ ਮਾਸਕ ਨਾ ਪਾਉਣ ਤੇ  ਚਲਾਨ ਕੱਟੇਗੀ। ਇਸ ਤੋਂ ਇਲਾਵਾ  ਭੀੜ ਵਾਲਿਆਂ ਥਾਵਾਂ ‘ਤੇ ਟੀਮਾਂ ਤਾਇਨਾਤ ਰਹਿਣਗੀਆਂ।

ਇਹ ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲਿਸ ਦਾ ਜੁਆਇੰਟ ਆਪ੍ਰੇਸ਼ਨ ਹੋਵੇਗਾ। ਇਸ ਤੋਂ ਇਲਾਵਾ ਸੈਕਟਰ 26 ਦੀ ਸਬਜ਼ੀ ਮੰਤਰੀ ਸਵੇਰੇ 5 ਵਜੇ ਤੋਂ ਸਵੇਰੇ 10 ਵਜੇ ਤੱਕ ਹੀ ਖੁਲੀ ਰਹੇਗੀ। ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਕੁਝ ਬਾਜ਼ਾਰ ਸ਼ਾਮ 5 ਵਜੇ ਬੰਦ ਕਰ ਦਿੱਤੇ ਜਾਣਗੇ। ਇਸ ਵਿੱਚ ਸ਼ਾਸਤਰੀ ਮਾਰਕੀਟ, ਸਦਰ ਬਾਜ਼ਾਰ, ਸੈਕਟਰ 41 ਦਾ ਬਾਜ਼ਾਰ ਸ਼ਾਮਲ ਹੈ।

ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖਨਾ ਝੀਲ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ। ਸੁਖਨਾ ਝੀਲ ‘ਤੇ ਐਤਵਾਰ ਨੂੰ ਇਕੱਠੀ ਹੋਈ ਭੀੜ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ‘ਤੇ ਬੋਟਿੰਗ, ਮਨੋਰੰਜਨ ਪਾਰਕ ਸਮੇਤ ਸਾਰੀਆਂ ਗਤੀਵਿਧੀਆਂ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀਆਂ ਹਨ। ਐਤਵਾਰ ਨੂੰ ਝੀਲ ਪੂਰੀ ਤਰ੍ਹਾਂ ਬੰਦ ਰਹੇਗੀ। ਇਸ ਦੇ ਨਾਲ ਹੀ, ਝੀਲ ਸਿਰਫ ਸੋਮਵਾਰ ਤੋਂ ਸ਼ਨੀਵਾਰ ਤੱਕ ਸੈਰ ਲਈ ਖੁੱਲ੍ਹੀ ਰਹੇਗੀ।

LEAVE A REPLY

Please enter your comment!
Please enter your name here