ਰਾਸ਼ਟਰਪਿਤਾ ਮਹਾਤਮਾਂ ਗਾਂਧੀ ਦਾ ਜਨਮ ਦਿਵਸ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਹਾਇਤਾ ਕੇ ਕੇ ਮਨਾਇਆ

0
58

ਮਾਨਸਾ, 02 ਅਕਤੂਬਰ ( ਬਲਜੀਤ ਸ਼ਰਮਾ ): ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ 1843 ਕਮਜ਼ੋਰ ਵਰਗ ਦੇ ਲੋਕਾਂ ਨੂੰ ਲਾਭ ਦੇ ਕੇ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਵਿਚ ਬੋਲਦਿਆਂ ਉਨ੍ਹਾਂ ਮਹਾਤਮਾ ਗਾਂਧੀ ਵੱਲੋਂ ਦਰਸਾਏ ਗਏ ਸੱਚ, ਨਿਡਰਤਾ ਅਤੇ ਅਹਿੰਸਾ ਦੇ ਮਾਰਗ ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸੱਚ ਮੇਰਾ ਰੱਬ ਹੈ ਅਤੇ ਸੱਚ ਨੂੰ ਪਾਉਣ ਦਾ ਰਸਤਾ ਅਹਿੰਸਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਯੁੱਗ ਵਿਚ ਲੋਕਾਂ ਵਿਚ ਸਬਰ, ਸੰਤੋਖ ਦੀ ਭਾਵਨਾ ਖ਼ਤਮ ਹੋ ਰਹੀ ਹੈ ਜਿਸ ਕਰਕੇ ਗੁੱਸਾ, ਗਲਤ ਸ਼ਬਦਾਵਲੀ ਦੇ ਕਾਰਨ ਛੋਟੀ ਛੋਟੀ ਗੱਲ ਨੂੰ ਲੈ ਕੇ ਵੀ ਵੱਡੇ ਰਿਸ਼ਤੇ ਖ਼ਤਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਹਾਤਮਾਂ ਗਾਂਧੀ ਦੁਆਰਾ ਦਰਸਾਏ ਮਾਰਗ ਤੇ ਚੱਲ ਕੇ ਸ਼ਾਂਤੀ ਅਤੇ ਸਦਭਾਵਨਾ ਦਾ ਮਹੌਲ ਸਿਰਜਿਆ ਜਾ ਸਕਦਾ ਹੈ।
ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਇਲਾਕਾ ਨਿਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਤਹਿਤ ਹੁਣ ਤੱਕ ਲੋਕ ਭਲਾਈ ਦੇ ਕੀਤੇ ਗਏ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਮਿਸ਼ਨ ਤੰਦਰੁਸਤ ਪੰਜਾਬ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਏ ਗਏ ਇਸ ਮਿਸ਼ਨ ਨੂੰ ਮਿਲ ਰਿਹਾ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਗਵਾਹ ਹੈ ਕਿ ਲੋਕ ਤੰਦਰੁਸਤੀ ਦੇ ਰਾਹੇ ਪੈਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਭਰਪੂਰ ਯੋਗਦਾਨ ਪਾ ਰਹੇ ਹਨ। ਉਨ੍ਹਾਂ ਮਾਨਸਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਆਪਸੀ ਭੇਦਭਾਵ ਤੋਂ ਉਪਰ ਉੱਠ ਕੇ ਸੁੰਦਰ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕੀਏ।
ਇਸ ਉਪਰੰਤ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਪਿੰਡਾਂ ਵਿਚ ਡਿਜ਼ੀਟਲ ਸੇਵਾਵਾਂ ਮੁਹੱਈਆ ਕਰਵਾ ਰਹੀ ਕਾਮਨ ਸਰਵਿਸ ਸੈਂਟਰ ਸਕੀਮ ਤਹਿਤ ਹਰ ਪਿੰਡ ਵਿਚ ਨਿਯੁਕਤ ਕੀਤੇ 50 ਵਿਲੇਜ ਲੈਵਲ ਐਂਟਰਪਰੇਨਿਉਰ ਵਿਚੋਂ ਅੱਜ 5 ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਤੋਂ ਇਲਾਵਾ ਸ਼ਿਵਾ ਪ੍ਰੋਟੀਨ ਪ੍ਰੋਡਕਟ ਪ੍ਰਾਈਵੇਟ ਲਿਮਿਟਡ ਵਿਚ 30 ਉਮੀਦਵਾਰਾਂ ਅਤੇ ਗੰਗਾ ਸਪਿੰਨਟੈਕਸ ਲਿਮਿਟਡ ਤਲਵੰਡੀ ਰੋਡ, ਵਿਚ 3 ਉਮੀਦਵਾਰਾਂ ਨੂੰ ਨੌਕਰੀ ਮੁਹੱਈਆ ਕਰਵਾਈ ਗਈ ਹੈ ਦੇ ਨਿਯੁਕਤੀ ਪੱਤਰ ਉਮੀਦਵਾਰਾਂ ਨੂੰ ਸੌਪੇ ਗਏ
ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅਧੀਨ ਚੱਲ ਰਹੀ ਦੀਨ ਦਿਆਲ ਉਪਾਦਿਆਂ ਗ੍ਰਾਮੀਣ ਕੌਸ਼ਲ ਯੋਜਨਾ ਤਹਿਤ ਜਿਲ੍ਹਾ ਮਾਨਸਾ ਦੇ 93 ਪ੍ਰਾਰਥੀਆਂ ਨੂੰ ਮੁਫ਼ਤ ਵਿਚ ਸਕਿੱਲ ਟਰੇਨਿੰਗ ਦਿੱਤੀ ਜਾਣੀ ਹੈ। ਜਿੰਨਾਂ ਵਿਚੋਂ ਅੱਜ 50 ਉਮੀਦਵਾਰਾਂ ਨੂੰ ਚੋਣ ਪੱਤਰ ਦਿੱਤੇ ਗਏ ਹਨ।
ਇਸ ਮੌਕੇ ਬੋਲਦਿਆਂ ਸਰਦੂਲਗੜ੍ਹ ਦੇ ਸਾਬਕਾ ਐਮ.ਐਲ.ਏ. ਅਤੇ ਸੀਨੀਅਰ ਕਾਂਗਰਸੀ ਆਗੂ ਅਜੀਤ ਇੰਦਰ ਸਿੰਘ ਮੋਫ਼ਰ ਨੇ ਕਿਹਾ ਕਿ ਮਹਾਤਮਾਂ ਗਾਂਧੀ ਦੁਆਰਾ ਪਾਏ ਅਹਿੰਸਾ ਅਤੇ ਸਾਂਤੀ ਦੇ ਪੂਰਨਿਆਂ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਮਾਨਸਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਦੀਆਂ ਸਕੀਮਾਂ ਤਹਿਤ ਵੱਧ ਤੋਂ ਵੱਧ ਲਾਭ ਲੈਣ।
ਅਖੀਰ ਵਿਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਰਸਮੀ ਤੌਰ ਤੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁਣ ਤੱਕ 1843 ਲਾਭਪਾਤਰੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦਿੱਤਾ ਜਾ ਚੁੱਕਾ ਹੈ ਅਤੇ ਅੱਜ ਸ਼ਾਮ ਤੱਕ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਰਿਪੋਰਟ ਮਿਲਣ ਉਪਰੰਤ ਉਮੀਦ ਹੈ ਕਿ ਤਕਰੀਬਨ 2500 ਲਾਭਪਾਤਰੀਆਂ ਨੂੰ ਮਾਨਸਾ ਜਿਲ੍ਹੇ ਵਿਚ ਲਾਭ ਮਿਲ ਜਾਵੇਗਾ।
ਇਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਅਤੇ ਸਕੂਲੀ ਬੱਚਿਆਂ ਵੱਲੋਂ ਇਕ ਸ਼ਾਂਤੀ ਮਾਰਚ ਵੀ ਕੱਢਿਆ ਗਿਆ ਜੋ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਬਾਲ ਭਵਨ ਵਿਖੇ ਸਮਾਪਤ ਹੋਇਆ। ਇਸ ਉਪਰੰਤ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਸਮਾਗਮ ਮੌਕੇ ਐਸ.ਐਸ.ਪੀ. ਸ੍ਰੀ ਮਨਧੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੱਧੂ,  ਐਸ.ਡੀ.ਐਮ. ਸ੍ਰੀ ਅਭੀਜੀਤ ਕਪਲਿਸ਼, ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਿਕਰਮ ਮੋਫ਼ਰ, ਹਲਕਾ ਇੰਚਾਰਜ ਡਾ. ਮੰਜੂ ਬਾਲਾ, ਗੁਰਪ੍ਰੀਤ ਕੌਰ ਗਾਗੋਵਾਲ, ਕਾਂਗਰਸ ਲੀਡਰ ਕਰਮ ਚੌਹਾਨ, ਰਾਮ ਸਿੰਘ, ਪ੍ਰਧਾਨ ਨਗਰ ਕੌਂਸਲ ਮਨਦੀਪ ਗੋਰਾ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਦੇਰ ਸ਼ਾਮ ਆਈ ਰਿਪੋਰਟ ਅਨੁਸਾਰ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਅੱਜ ਲੱਗੇ ਕੈਂਪਾਂ ਵਿਚ ਕੁੱਲ 9652 ਬਿਨੈਕਾਰ ਆਏਂ ਜਿੰਨ੍ਹਾਂ ਵਿਚੋਂ 2587 ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੀ ਲੋੜ ਅਨੁਸਾਰ ਲਾਭ ਦਿੱਤੇ ਗਏ


EDITED BY : SARA YAHA | | Last Updated : 6:੩੩ pm 02 October 2018

LEAVE A REPLY

Please enter your comment!
Please enter your name here