

ਮਾਨਸਾ 15 ਮਾਰਚ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸ਼੍ਰੀ ਦੁਰਗਾ ਕੀਰਤਨ ਮੰਡਲ ਸ਼ਕਤੀ ਭਵਨ ਵਾਲਿਆਂ ਵਲੋਂ ਹਰ ਸਾਲ ਦੀ ਤਰ੍ਹਾਂ ਪ੍ਰਧਾਨ ਸੁਖਪਾਲ ਬਾਂਸਲ ਦੀ ਅਗਵਾਈ ਹੇਠ ਇੱਕ ਸੰਗੀਤਮਈ ਸ਼ਾਮ ਹੋਲੀ ਕੇ ਨਾਮ ਦਾ ਪ੍ਰਬੰਧ ਕਰਕੇ ਲੋਕਾਂ ਨੂੰ ਧਰਮ ਨਾਲ ਜੁੜਨ ਦਾ ਉਪਰਾਲਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਮਹੰਤ ਵਿਜੇ ਕਮਲ ਨੇ ਦੱਸਿਆ ਕਿ ਇਸ ਮੰਡਲ ਵਲੋਂ ਹਰੇਕ ਤਿਉਹਾਰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ ਅਤੇ ਇਹ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲਾ ਹੋਲੀ ਦਾ ਤਿਉਹਾਰ ਲਗਾਤਾਰ 15ਵੀਂ ਵਾਰ ਸ਼੍ਰੀ ਸ਼ਕਤੀ ਭਵਨ ਮੰਦਰ ਵਿਖੇ ਫੁੱਲਾਂ ਦੀ ਹੋਲੀ ਖੇਡ ਕੇ ਮਨਾਇਆ ਗਿਆ।ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਮੰਡਲ ਦੇ ਜਾਗਰਣ ਇੰਚਾਰਜ ਪ੍ਰਵੀਨ ਟੋਨੀ ਸ਼ਰਮਾਂ ਨੇ ਦੱਸਿਆ ਕਿ ਇਸ ਸਮਾਗਮ ਸਮੇਂ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਸੰਗੀਤਮਈ ਸਮਾਗਮ ਦਾ ਆਨੰਦ ਮਾਣਿਆ ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾਕਟਰ ਵਿਜੇ ਸਿੰਗਲਾ ਨੂੰ ਭਗਵਾਨ ਦੀ ਮੂਰਤੀ ਯਾਦਗਾਰੀ ਚਿੰਨ੍ਹ ਦੇ ਰੂਪ ਵਿੱਚ ਦੇ ਕੇ ਸਨਮਾਨਿਤ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਮੇਂ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਪ੍ਰਭੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਮੰਡਲ ਦੇ ਮੈਂਬਰਾਂ ਦੀ ਹੋਂਸਲਾ ਅਫ਼ਜ਼ਾਈ ਕੀਤੀ।ਇਸ ਸਮੇਂ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਇਸ ਮੰਡਲ ਵਲੋਂ ਸਮੇਂ ਸਮੇਂ ਤੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਧਰਮ ਨਾਲ ਜੋੜਨ ਦਾ ਉਪਰਾਲਾ ਕਰਦਿਆਂ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਕਰਵਾਈ ਜਾਂਦੀ ਹੈ ਉਨ੍ਹਾਂ ਕਿਹਾ ਕਿ ਰਵਾਇਤੀ ਤਿਉਹਾਰ ਸਮੇਂ ਇਸ ਤਰ੍ਹਾਂ ਦਾ ਧਾਰਮਿਕ ਸਮਾਗਮ ਆਯੋਜਿਤ ਕਰਕੇ ਲੋਕਾਂ ਨੂੰ ਧਰਮ ਨਾਲ ਜੁੜਨ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਉਨ੍ਹਾਂ ਸਾਰੇ ਮੈਂਬਰਾਂ ਨੂੰ ਇਸ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।ਇਸ ਸਮਾਗਮ ਸਮੇਂ ਬਠਿੰਡਾ ਦੇ ਮਸ਼ਹੂਰ ਭਜਨ ਗਾਇਕ ਪੰਕਜ ਅਰੋੜਾ ਨੇ ਅਪਣੀ ਸੁਰੀਲੀ ਆਵਾਜ਼ ਅਤੇ ਅਨੋਖੇ ਅੰਦਾਜ਼ ਨਾਲ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਮੰਡਲ ਦੇ ਜਰਨਲ ਸਕੱਤਰ ਮੁਕੇਸ਼ ਬਾਂਸਲ,ਕੈਸ਼ੀਅਰ ਈਸ਼ਵਰ ਗੋਇਲ,ਉਁਪ ਪ੍ਰਧਾਨ ਕੇਸੀ ਸ਼ਰਮਾਂ,ਮਨੋਜ ਅਰੋੜਾ, ਵਿੱਕੀ ਸ਼ਰਮਾਂ, ਨਵਜੋਤ ਬੱਬੀ,ਗੌਰਵ ਬਜਾਜ,ਮਨਜੀਤ ਬੱਬੀ, ਜਾਗਰਣ ਮੰਚ ਦੇ ਪ੍ਰਧਾਨ ਬਲਜੀਤ ਸ਼ਰਮਾਂ, ਸਨਾਤਨ ਧਰਮ ਸਭਾ ਦੇ ਸਾਬਕਾ ਪ੍ਰਧਾਨ ਵਿਨੋਦ ਭੰਮਾਂ,ਸੰਜੀਵ ਪਿੰਕਾ,ਵਿਸ਼ਾਲ ਗੋਲਡੀ, ਸ਼ੁਭਾਸ਼ ਗੋਇਲ, ਅਮਰ ਨਾਥ ਗਰਗ, ਬਿੰਦਰਪਾਲ ਗਰਗ ਅਤੇ ਮਹਿਲਾ ਮੰਡਲ ਸ਼ਕਤੀ ਭਵਨ ਸਮੂਹ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।ਅੰਤ ਵਿੱਚ ਆਰਤੀ ਦੀ ਰਸਮ ਸਨਾਤਨ ਧਰਮ ਸਭਾ ਦੇ ਪ੍ਰਧਾਨ ਸਮੀਰ ਛਾਬੜਾ ਵੱਲੋਂ ਪਰਿਵਾਰ ਸਮੇਤ ਨਿਭਾਈ ਗਈ।























