ਰਿਸ਼ਵਤ ਦੇ ਕੇਸਾਂ ਵਿਚ ਵਿਜੀਲੈਂਸ ਨੇ 8 ਪੁਲਿਸ ਮੁਲਾਜਮਾਂ ਨੂੰ ਕੀਤਾ ਗ੍ਰਿਫਤਾਰ

0
45

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 9 ਅਪਰੈਲ  : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ ਕੁੱਲ 14 ਛਾਪੇ ਮਾਰਕੇ  15 ਸਰਕਾਰੀ ਮੁਲਾਜ਼ਮਾਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 8, ਮਾਲ ਵਿਭਾਗ ਦੇ 5 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 2 ਮੁਲਾਜਮ ਸ਼ਾਮਲ ਹਨ।

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।

       ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 11 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਇਕ ਵਿਜੀਲੈਂਸ ਪੜਤਾਲ ਵੀ ਦਰਜ ਕੀਤੀ ਗਈ।

       ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋ ਦਰਜ ਕੀਤੇ ਇਕ ਕੇਸ ਵਿਚ ਪਿਛਲੇ ਮਹੀਨੇ ਪੀ.ਐਸ.ਪੀ.ਐਲ ਭੋਗਪੁਰ, ਜਲੰਧਰ ਵਿਖੇ ਤਾਇਨਾਤ ਐਸ.ਡੀ.ਓ ਸਰਬਜੀਤ ਸਿੰਘ ਨੂੰ ਅਦਾਲਤ ਵਲੋਂ 3 ਸਾਲ ਦੀ ਕੈਦ ਅਤੇ 20,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

NO COMMENTS