‘ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਯੋਗਤਾ ਮੁਤਾਬਕ ਮਿਲੇਗੀ ਨੌਕਰੀ’

0
17

ਅੰਮ੍ਰਿਤਸਰ: ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ ਵਿੱਚ ਵਾਪਰੇ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਯੋਗਤਾ ਮੁਤਾਬਕ ਨੌਕਰੀ ਮਿਲੇਗੀ। ਇਹ ਦਾਅਵਾ ਅੱਜ ਕੈਬਨਿਟ ਮੰਤਰੀ ਨਵਜੋਤ ਸਿੱਧੀ ਨੇ ਕੀਤਾ ਹੈ। ਇਸ ਹਾਦਸੇ ਵਿੱਚ 58 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 69 ਜ਼ਖਮੀ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਇਨ੍ਹਾਂ ਦਾ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ ‘ਤੇ ਕਰਵਾਇਆ ਜਾ ਰਿਹਾ ਹੈ। ਜ਼ਖਮੀਆਂ ਦੀ ਮਾਲੀ ਸਹਾਇਤਾ ਲਈ ਅੱਜ ਨਵਜੋਤ ਸਿੱਧੂ ਨੇ ਸਰਕਟ ਹਾਊਸ ਵਿੱਚ 10 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ। ਹੁਣ ਤੱਕ 52 ਜ਼ਖ਼ਮੀਆਂ ਨੂੰ ਸਹਾਇਤਾ ਰਾਸ਼ੀ ਵਜੋਂ ਚੈੱਕ ਦੇ ਦਿੱਤੇ ਗਏ ਹਨ।

ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਸਿੱਧੂ ਨੇ ਕਿਹਾ ਕਿ ਜਿਹੜੇ ਵੀ ਜ਼ਖ਼ਮੀ ਸਰਕਾਰੀ ਜਾਂ ਗੈਰ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਹਨ, ਸਰਕਾਰ ਉਨ੍ਹਾਂ ਦੇ ਸਾਰੇ ਇਲਾਜ ਦਾ ਖਰਚਾ ਕਰੇਗੀ। ਸਿੱਧੂ ਨੇ ਦੱਸਿਆ ਕਿ ਹੁਣ ਤੱਕ ਰੇਲ ਹਾਦਸੇ ਵਿੱਚ ਮਾਰੇ ਗਏ ਤੇ ਜਖਮੀ ਵਿਅਕਤੀਆਂ ਨੂੰ 100 ਚੈੱਕ ਵੰਡ ਦਿੱਤੇ ਗਏ ਹਨ।

ਸਿੱਧੂ ਨੇ ਕਿਹਾ ਕਿ ਹਾਈਕੋਰਟ ਨੇ ਇਤਿਹਾਸਕ ਫੈਸਲਾ ਦਿੱਤਾ ਹੈ, ਜੋ ਦਰਦਨਾਕ ਹਾਦਸੇ ਉੱਤੇ ਸੌੜੀ ਰਾਜਨੀਤੀ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਜਖਮੀ ਪਰਿਵਾਰਾਂ ਦੀ ਸਾਰ ਤੱਕ ਵੀ ਲੈਣ ਨਹੀਂ ਆਏ ਤੇ ਇਹ ਗਿਰੀ ਰਾਜਨੀਤੀ ਕਰ ਰਹੇ ਹਨ


EDITED BY : SARA YAHA | | Last Updated :7:17 pm 30 October 2018

LEAVE A REPLY

Please enter your comment!
Please enter your name here