

ਮਾਨਸਾ, 28 ਦਸੰਬਰ (ਬਲਜੀਤ ਸ਼ਰਮਾ) : 30 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ 245 ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਬਣਾਏ ਗਏ ਬੂਥਾਂ ਦੀ ਅੱਜ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਹਾਜ਼ਰੀ ‘ਚ ਰੈਂਡੇਮਾਈਜੇਸ਼ਨ ਕੀਤੀ ਗਈ। ਅੱਜ ਦੀ ਰੈਂਡੇਮਾਈਜੇਸ਼ਨ ਦੌਰਾਨ ਸਾਰੇ ਚੋਣ ਬੂਥਾਂ ‘ਤੇ ਪੋਲਿੰਗ ਪਾਰਟੀਆਂ ਦੀ ਤਾਇਨਾਤੀ ਦੀ ਪ੍ਰਕ੍ਰਿਆ ਨੇਪਰੇ ਚਾੜ੍ਹੀ ਗਈ।
ਜ਼ਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਨੂੰ ਨਿਰਪੱਖ ਅਤੇ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਨੂੰ ਆਪਣਾ ਸਹਿਯੋਗ ਦੇਣ।
ਇਸ ਮੌਕੇ ਵਧੀਕ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ 547 ਬੂਥਾਂ ‘ਤੇ 659 ਪਾਰਟੀਆਂ (ਸਮੇਤ ਰਿਜ਼ਰਵ ਪਾਰਟੀਆਂ) ਦੀ ਤਾਇਨਾਤੀ ਕਰ ਦਿੱਤੀ ਗਈ ਹੈ, ਜੋ ਆਪਣੇ-ਆਪਣੇ ਨਿਰਧਾਰਤ ਬੂਥ ‘ਤੇ ਚੋਣ ਪ੍ਰਕ੍ਰਿਆ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣਗੀਆਂ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸ਼੍ਰੀ ਚੰਦਰਜੀਤ ਸੈਣੀ, ਸ਼੍ਰੀ ਨਰਿੰਦਰ ਮੋਹਲ ਅਤੇ ਸ਼੍ਰੀ ਮੱਖਣਲਾਲ ਮੌਜੂਦ ਸਨ।
EDITED BY : SARA YAHA | | Last Updated : 7:02 PM 28 ਦਸੰਬਰ 2018























