ਰੋਜ਼ਗਾਰ ਅਤੇ ਕਾਰੋਬਾਰ ਉਤਪਤੀ ਵਿਖੇ ਲਗਾਇਆ ਰੋਜ਼ਗਾਰ ਕੈਂਪ

0
20

ਮਾਨਸਾ, 31 ਜੁਲਾਈ(ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਉਤਪਤੀ ਬਿਊਰੋ ਮਾਨਸਾ ਵਿਖੇ 30 ਜੁਲਾਈ ਨੂੰ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਿਡ ਕੰਪਨੀ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ਿਰਕਤ ਕੀਤੀ ਗਈ।ਲਗਾਏ ਗਏ ਇਸ ਕੈਂਪ ਵਿੱਚ 92 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਇੰਟਰਵਿਊ ਦੇ ਅਧਾਰ ‘ਤੇ ਸੈਟਿਨ ਕੰਪਨੀ ਦੇ ਨੁਮਾਇੰਦਿਆਂ ਵੱਲੋਂ 22 ਬੇਰੁਜ਼ਗਾਰ ਨੌਜਵਾਨਾਂ ਨੂੰ ਮੌਕੇ ‘ਤੇ ਹੀ ਚੁਣ ਲਿਆ ਗਿਆ, ਜਿਨ੍ਹਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ ਵੱਲੋਂ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਉਤਪਤੀ ਬਿਊਰੋ ਵੱਲੋਂ ਹਰ ਮਹੀਨੇ ਅਜਿਹੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਦਿਵਾਈ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਇਸ ਬਿਊਰੋ ਵਿੱਚ ਜ਼ਰੂਰ ਦਰਜ ਕਰਵਾਉਣ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਹੁਨਰ ਮੁਤਾਬਿਕ ਨੌਕਰੀ ਦਿਵਾਈ ਜਾ ਸਕੇ।ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਰੋਜ਼ਗਾਰ ਬਿਊਰੋ ਰਾਹੀਂ ਹੁਣ ਤੱਕ ਕਈ ਬੇਰੁਜ਼ਗਾਰ ਨੌਜਵਾਨਾ ਨੂੰ ਨੌਕਰੀਆਂ ਦਿਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ ਕਈ ਨੌਜਵਾਨਾਂ ਦੇਸ਼ ਦੀਆਂ ਸਭ ਤੋਂ ਉੱਚ ਕੋਟੀ ਦੀਆਂ ਕੰਪਨੀਆਂ ਵਿੱਚ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 19 ਸਤੰਬਰ ਨੂੰ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਅਤੇ 26 ਸਤੰਬਰ ਨੂੰ ਸ਼ਿਵ ਸ਼ਕਤੀ ਕਾਲਜਿਜ਼ ਭੀਖੀ ਵਿਖੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਮੇਲਿਆਂ ਵਿੱਚ ਪਹੁੰਚ ਕੇ ਇਸ ਦਾ ਲਾਭ ਉਠਾਉਣ।ਇਸ ਮੌਕੇ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ, ਸੀਨੀਅਰ ਰੀਜ਼ਨਲ ਮੈਨੇਜ਼ਰ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਿਡ ਸ਼੍ਰੀ ਸੁਸ਼ੀਲ ਕੁਮਾਰ ਅਗਰਾਹਰੀ, ਰੀਜ਼ਨਲ ਐਚ.ਆਰ. ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਿਡ ਸ਼੍ਰੀ ਸੀਤਾ ਰਾਮ ਰਾਠੌੜ ਅਤੇ ਪਲੇਸਮੈਂਟ ਅਫ਼ਸਰ ਸ਼੍ਰੀ ਗੋਰਵ ਗੋਇਲ ਤੋਂ ਇਲਾਵਾ ਕੰਪਨੀ ਵੱਲੋਂ ਨਿਯੁਕਤ ਕੀਤੇ ਗਏ ਨੌਜਵਾਨ ਮੌਜੂਦ ਸਨ।

LEAVE A REPLY

Please enter your comment!
Please enter your name here