ਰੋਜ਼ਗਾਰ ਮੇਲੇ ਦੌਰਾਨ ਚੁਣੇ ਗਏ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸੌਂਪੇ ਨਿਯੁਕਤੀ ਪੱਤਰ

0
54

ਮਾਨਸਾ/ਸਰਦੂਲਗੜ੍ਹ, 15 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ): ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਭਾਰਤ ਗਰੁੱਪ ਆਫ਼ ਕਾਲਜਿਜ਼ ਸਰਦੂਲਗੜ੍ਹ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਸਾਬਕਾ ਵਿਧਾਇਕ ਸ਼੍ਰੀ ਅਜੀਤ ਇੰਦਰ ਸਿੰਘ ਮੋਫਰ ਵੱਲੋਂ ਕੀਤਾ ਗਿਆ। ਇਸ ਮੇਲੇ ਵਿੱਚ 750 ਤੋਂ ਵੀ ਵੱਧ ਬੇਰੋਜ਼ਗਾਰ ਨੌਜਵਾਨਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ।
ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਕਿਹਾ ਕਿ ਬਹੁਤ ਹੀ ਖੁਸ਼ੀ ਦਾ ਮੌਕਾ ਹੁੰਦਾ ਹੈ ਜਦੋਂ ਕਿਸੇ ਬੇਰੋਜ਼ਗਾਰ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਮਿਲਦਾ ਹੈ। ਉਨ੍ਹਾਂ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਰੋਜ਼ਗਾਰ ਮੇਲਿਆਂ ਵਿੱਚ ਬੇਰੋਜ਼ਗਾਰ ਨੌਜਵਾਨ ਮੁੰਡੇ-ਕੁੜੀਆਂ ਵੱਲੋਂ ਕਾਫ਼ੀ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਨਾਮੀ ਕੰਪਨੀਆਂ, ਜਿਨ੍ਹਾਂ ਵਿੱਚ ਐਲ.ਐਂਡ.ਟੀ, ਐਸ.ਆਈ.ਐਸ. ਸਿਕਓਰਿਟੀ ਗਾਰਡ, ਪੁਖ਼ਰਾਜ ਹਰਬਲ ਪ੍ਰਾਈਵੇਟ ਲਿਮਟਿਡ, ਯੋ-ਮੈਕਸੀ ਪ੍ਰਾਈਵੇਟ ਲਿਮਟਿਡ, ਐਲ.ਆਈ.ਸੀ., ਜ਼ੋਮੈਟੋ, ਵੀ-ਡੋਜ਼ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਗਰੀਨ ਗਿਆਨ ਇੰਟਰਪ੍ਰਾਈਜਿਜ਼ ਸ਼ਾਮਿਲ ਹਨ, ਨੇ ਸ਼ਿਰਕਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲੇ ਦੌਰਾਨ ਆਈਆਂ ਕੰਪਨੀਆਂ ਵੱਲੋਂ ਯੋਗ ਬਿਨੈਕਾਰਾਂ ਦੀ ਇੰਟਰਵਿਊ ਲਈ ਗਈ। ਇਨ੍ਹਾਂ ਕੰਪਨੀਆਂ ਵੱਲੋਂ 502 ਨੌਜਵਾਨਾਂ ਨੂੰ ਨੌਕਰੀਆਂ ਲਈ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਵੀ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰੀਕੇ ਦੇ ਰੋਜ਼ਗਾਰ ਕੈਂਪ ਲਗਾਉਣ ਪਿੱਛੇ ਸਰਕਾਰ ਦੀ ਇਹ ਸੋਚ ਹੈ ਕਿ ਕੋਈ ਵੀ ਨੌਜਵਾਨ ਜੋ ਕਿ ਕੰਮ ਕਰਨ ਦਾ ਇੱਛੁਕ ਹੈ ਅਤੇ ਕੰਮ ਕਰਨ ਦੀ ਲਗਨ ਰੱਖਦਾ ਹੈ, ਉਸ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। 
ਮਿਸ ਅਪਨੀਤ ਰਿਆਤ ਨੇ ਨੌਜਵਾਨ ਮੁੰਡੇ-ਕੁੜੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਜੋ ਵੀ ਬੇਰੋਜ਼ਗਾਰ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਰੋਜ਼ਗਾਰ ਬਿਊਰੋ ਸਬੰਧੀ ਜ਼ਰੂਰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਰਜਿਸਟਰਡ ਕਰਵਾਉਣ, ਤਾਂ ਜੋ ਉਹ ਵੀ ਇਨ੍ਹਾਂ ਮੇਲਿਆਂ ਦਾ ਲਾਹਾ ਪ੍ਰਾਪਤ ਕਰ ਸਕਣ। ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਦੱਸਿਆ ਕਿ ਇਸੇ ਤਰ੍ਹਾਂ ਦਾ ਹੀ ਇੱਕ ਹੋਰ ਮੇਲਾ 21 ਫਰਵਰੀ ਨੂੰ ਕ੍ਰਿਸ਼ਨਾ ਕਾਲਜ ਰੱਲੀ ਬਰੇਟਾ-ਬੁਢਲਾਡਾ ਰੋਡ ਬੁਢਲਾਡਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪੰਹੁਚਣ ਅਤੇ ਇਸ ਸੁਨਿਹਰੀ ਮੌਕੇ ਦਾ ਪੂਰਾ ਲਾਭ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਅਤੇ ਪਲੇਸਮੈਂਟ ਅਫ਼ਸਰ ਸ਼੍ਰੀ ਗੋਰਵ ਗੋਇਲ ਤੋਂ ਇਲਾਵਾ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਮੌਜੂਦ ਸਨ।


EDITED BY : SARA YAHA | | Last Updated : 7:52 pm 15 ਫ਼ਰਵਰੀ 2019

LEAVE A REPLY

Please enter your comment!
Please enter your name here