ਰੋਜ਼ਗਾਰ ਮੇਲੇ ਦੌਰਾਨ ਬੇਰੋਜ਼ਗਾਰ ਨੌਜਵਾਨਾਂ ਨੂੰ ਡਿਪਟੀ ਕਮਿਸ਼ਨਰ ਨੇ ਸ਼ੋਂਪੇ ਨਿਯੁਕਤੀ ਪੱਤਰ

0
62

ਮਾਨਸਾ, 14 ਫਰਵਰੀ (ਸਾਰਾ ਯਹਾ,(ਹੀਰਾ ਮਿੱਤਲ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਕੀਤਾ ਗਿਆ। ਇਸ ਮੇਲੇ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਆਏ ਬੇਰੋਜ਼ਗਾਰ ਨੌਜਵਾਨਾਂ ਦੀ ਚੋਣ ਕੀਤੀ। ਇਸ ਮੇਲੇ ਵਿੱਚ ਤਕਰੀਬਨ 450 ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਪਹੁੰਚੇ, ਜਿਨ੍ਹਾਂ ਵਿੱਚੋਂ 345 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਲਈ ਚੁਣਿਆ ਗਿਆ। ਇਨ੍ਹਾਂ ਵਿਚੋਂ 103 ਉਮੀਦਵਾਰ ਸ਼ਾਰਟਲਿਸਟ ਕੀਤੇ ਗਏ ਹਨ। 
ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੇ ਇਸ ਮੈਗਾ ਰੋਜ਼ਗਾਰ ਮੇਲੇ ਵਿਚ ਟਰਾਈਡੈਂਟ, ਪੁਖਰਾਜ ਹਰਬਲ ਪ੍ਰਾਈਵੇਟ ਲਿਮਟਿਡ, ਫਾਰਐਵਰ ਇੰਡੀਆ ਪ੍ਰਾਈਵੇਟ ਲਿਮਟਿਡ, ਟੈਲੀ ਕਾਲਿੰਗ ਇੰਡੀਆ ਕੰਪਨੀਆਂ ਦੀ ਆਮਦ ਹੋਈ ਹੈ। ਇਸ ਤੋਂ ਇਲਾਵਾ ਮੱਛੀ ਪਾਲਣ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਡੇਅਰੀ ਵਿਭਾਗ, ਉਦਯੋਗ ਕੇਂਦਰ, ਐਸ.ਸੀ.-ਬੀ.ਸੀ. ਕਾਰਪੋਰੇਸ਼ਨ, ਆਰ-ਸੇਟੀ ਅਤੇ ਕਾਮਨ ਸਰਵਿਸ ਸੈਂਟਰ ਆਦਿ ਵੱਲੋਂ ਵੀ ਆਏ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਬੰਧੀ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਮੇਲੇ ਪ੍ਰਤੀ ਨੌਜਵਾਨਾਂ ਵਿਚ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਜੋ ਵੀ ਨੌਜਵਾਨ ਇਨ੍ਹਾਂ ਮੇਲਿਆਂ ਦੌਰਾਨ ਨੌਕਰੀਆਂ ਪ੍ਰਾਪਤ ਕਰਦੇ ਹਨ ਉਹ ਇਸ ਮੌਕੇ ਨੂੰ ਨਾ ਗਵਾਉਂਦੇ ਹੋਏ ਆਪਣੀ ਡਿਊਟੀ ਨੂੰ ਜੁਆਇਨ ਕਰਨ।
ਡਿਪਟੀ ਕਮਿਸ਼ਨਰ ਮਿਸ ਰਿਆਤ ਨੇ ਕਿਹਾ ਕਿ ਇਸੇ ਤਰ੍ਹਾਂ ਦੇ 2 ਹੋਰ ਮੇਲੇ 15 ਅਤੇ 21 ਫਰਵਰੀ ਨੂੰ ਸਰਦੂਲਗੜ੍ਹ ਵਿਖੇ ਲਗਾਏ ਜਾ ਰਹੇ ਹਨ, ਜਿਸ ਤਹਿਤ 15 ਫਰਵਰੀ ਨੂੰ ਭਾਰਤ ਗਰੁੱਪ ਆਫ਼ ਕਾਲਜਿਜ਼ ਸਰਦੂਲਗੜ੍ਹ ਅਤੇ 21 ਫਰਵਰੀ ਨੂੰ ਕ੍ਰਿਸ਼ਨਾ ਕਾਲਜ ਰੱਲੀ ਬਰੇਟਾ-ਬੁਢਲਾਡਾ ਰੋਡ ਬੁਢਲਾਡਾ ਵਿਖੇ ਲਗਾਏ ਜਾਣਗੇ।
ਇਸ ਮੌਕੇ ਚੇਅਰਮੈਨ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜਿਜ਼ ਡਾ. ਸੋਮ ਨਾਥ ਮਹਿਤਾ, ਨਾਇਬ ਤਹਿਸੀਲਦਾਰ ਸ਼੍ਰੀ ਓਮ ਪ੍ਰਕਾਸ਼, ਸਕਿੱਲ ਡਿਵੈਲਪਮੈਂਟ ਵੱਲੋ ਸ਼੍ਰੀ ਮਨੋਜ ਕੁਮਾਰ ਅਤੇ ਸ਼੍ਰੀ ਬਲਵੰਤ ਸਿੰਘ ਭੀਖੀ ਤੋਂ ਇਲਾਵਾ ਮੇਲੇ ਵਿਚ ਭਾਗ ਲੈਣ ਵਾਲੇ ਨੌਜਵਾਨ ਹਾਜ਼ਰ ਸਨ।


EDITED BY : SARA YAHA | | Last Updated : 8:21 pm 13 ਫ਼ਰਵਰੀ 2019

LEAVE A REPLY

Please enter your comment!
Please enter your name here