ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ, ਪੀਐਮ ਮੋਦੀ ਕਰਨਗੇ ਉਦਘਾਟਨ

0
32

ਚੰਡੀਗੜ੍ਹ: ਸਿੱਖ ਸ਼ਰਧਾਲੂਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਦਾ ਸਮਾਂ ਆ ਗਿਆ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 8 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਲਾਂਘਾ ਖੋਲ੍ਹਿਆ ਜਾਏਗਾ।

ਹਰਸਿਮਰਤ ਮੁਤਾਬਕ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਖ਼ੁਦ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਜਾਣ ਵਾਲੇ ਲਾਂਘੇ ਦਾ ਉਦਘਾਟਨ ਕਰਨਗੇ ਤੇ ਇਸ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ। ਹਰਸਿਮਰਤ ਨੇ ਇਹ ਵੀ ਸਪਸ਼ਟ ਕੀਤਾ ਕਿ 11 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ SGPC ਦੀ ਸਟੇਜ ‘ਤੇ ਹੀ ਪੁੱਜਣਗੇ ਤੇ ਇਸ ਦੇ ਨਾਲ 12 ਨਵੰਬਰ ਨੂੰ ਮੁੱਖ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ SGPC ਦੀ ਸਟੇਜ ਦੀ ਹੀ ਸ਼ਾਨ ਵਧਾਉਣਗੇ। ਹਾਾਲਂਕਿ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੀ ਵੱਖ ਸਟੇਜ ਲਾਈ ਜਾਏਗੀ ਤੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਸਰਕਾਰ ਵੱਲੋਂ ਵੀ ਦਿੱਤਾ ਗਿਆ ਸੀ।

Harsimrat Kaur Badal@HarsimratBadal_

With the blessings of Guru Nanak Dev ji, Sikh Panth’s ardaas for ‘khule darshan deedar’ of Sri Kartarpur Sahib to finally become reality !
On Nov 8th, history will be created with PM @narendramodi ji inaugurating the #kartarpurcorridor (ICP). 1/2

Twitter पर छबि देखें

29710:36 am – 12 अक्तू॰ 2019Twitter Ads की जानकारी और गोपनीयता92 लोग इस बारे में बात कर रहे हैं

ਉੱਧਰ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਐਲਾਨ ਨਹੀਂ ਕੀਤਾ ਕਿ ਪਾਕਿਸਤਾਨ ਸਰਕਾਰ ਕਦੋਂ ਲਾਂਘਾ ਖੋਲ੍ਹੇਗੀ। ਫਿਲਹਾਲ ਪਾਕਿ ਵੱਲੋਂ ਲਾਂਘੇ ਦੀ $20 ਪ੍ਰਤੀ ਯਾਤਰੀ ਫੀਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਹਾਲਾਂਕਿ ਇੰਨਾ ਜ਼ਰੂਰ ਕਿਹਾ ਗਿਆ ਹੈ ਕਿ ਪਾਕਿਸਤਾਵਨ ਵੱਲੋਂ ਜਲਦੀ ਹੀ ਲਾਂਘਾ ਖੋਲ੍ਹ ਦਿੱਤਾ ਜਾਏਗਾ।

ਪਾਕਿਸਤਾਨ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ਼੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸਾਰਾ ਕੰਮ ਸਮੇਂ ‘ਤੇ ਮੁਕੰਮਲ ਹੋ ਜਾਏਗਾ ਤੇ ਸਹੀ ਸਮੇਂ ‘ਤੇ ਲਾਂਘਾ ਖੋਲ੍ਹ ਦਿੱਤਾ ਜਾਏਗਾ। ਉਂਝ ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਲਾਂਘੇ ਦੇ ਉਦਘਾਟਨ ਦੀ ਅਜੇ ਕੋਈ ਪੱਕੀ ਤਰੀਕ ਤੈਅ ਨਹੀਂ ਕੀਤੀ ਗਈ।

ਯਾਦ ਰਹੇ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਕੁਝ ਸਮਾਂ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਬੇਸ਼ੱਕ ਪਾਕਿਸਤਾਨ ਸਰਕਾਰ ਨੇ ਲਾਂਘਾ ਸਹੀ ਸਮੇਂ ‘ਤੇ ਖੋਲ੍ਹਣ ਦਾ ਭਰੋਸਾ ਦਿੱਤਾ ਹੈ ਪਰ ਨਾਲ ਹੀ ਸਪਸ਼ਟ ਕੀਤਾ ਹੈ ਕਿ ਅਜੇ ਕੋਈ ਤਾਰੀਖ ਤੈਅ ਨਹੀਂ ਹੋਈ। ਵਿਦੇਸ਼ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਦਘਾਟਨੀ ਸਮਾਗਮ ਲਈ ਰਸਮੀ ਤੌਰ ’ਤੇ ਸੱਦਾ ਭੇਜਿਆ ਗਿਆ ਹੈ।

ਲਾਹੌਰ ਤੋਂ 125 ਕਿਲੋਮੀਟਰ ਦੂਰ ਨਾਰੋਵਾਲ ’ਚ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ 16 ਸਤੰਬਰ ਨੂੰ ਪਾਕਿਸਤਾਨੀ ਤੇ ਵਿਦੇਸ਼ੀ ਪੱਤਰਕਾਰਾਂ ਦੇ ਆਏ ਵਫ਼ਦ ਨੂੰ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਦੱਸਿਆ ਸੀ ਕਿ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਤੇ ਇਹ ਸੰਗਤ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ।

ਇਹ ਲਾਂਘਾ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਤੇ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ। ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੱਕ ਲਾਂਘੇ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਭਾਰਤ ਨਿਰਮਾਣ ਕਾਰਜ ਕਰਵਾ ਰਿਹਾ ਹੈ।

LEAVE A REPLY

Please enter your comment!
Please enter your name here